ਕਿਸੇ ਵੱਡੀ ਵਾਰਦਾਤ ਨੂੰ ਅੰਜਾਮ ਦੇਣ ਦੀ ਫਿਰਾਕ ਵਿੱਚ ਬੈਠੇ 2 ਨੌਜਵਾਨਾਂ ਨੂੰ ਗੁਰਦਾਸਪੁਰ ਪੁਲਿਸ ਨੇ ਅਸਲੇ ਸਮੇਤ ਕੀਤਾ ਕਾਬੂ
ਰੋਹਿਤ ਗੁਪਤਾ
ਗੁਰਦਾਸਪੁਰ : ਪੰਜਾਬ ਸਰਕਾਰ ਵਲੋਂ ਗੈਂਗਸਟਰਸ ਦੇ ਖਿਲਾਫ ਚਲਾਈ ਗਈ ਮੁਹਿਮ ਪ੍ਰਹਾਰ ਦੇ ਤਹਿਤ ਕਾਰਵਾਈ ਕਰਦੇ ਹੋਏ ਗੁਰਦਾਸਪੁਰ ਪੁਲਿਸ ਨੇ ਕਾਹਨੂੰਵਾਂਨ ਵਿਖੇ ਗਸਤ ਦੌਰਾਨ 2 ਨੌਜਵਾਨਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ ਜਿਨਾਂ ਵਿੱਚੋਂ ਇੱਕ ਆਰੋਪੀ ਬਿਜਲੀ ਬੋਰਡ ਵਿੱਚ ਨੌਕਰੀ ਕਰਦਾ ਹੈ। ਜਿਨਾਂ ਦੇ ਕੋਲੋਂ ਦੋ ਪਿਸਟਲ ਦੋ ਮੈਗਜ਼ੀਨ 6 ਜ਼ਿੰਦਾ ਕਾਰਤੂਸ ਬਰਾਮਦ ਕੀਤੇ ਗਏ ਹਨ ਅਤੇ ਅਰੋਪੀਆਂ ਤੋਂ ਪੁੱਛ ਗਿੱਛ ਕੀਤੀ ਜਾ ਰਹੀ ਹੈ
ਪ੍ਰੈੱਸ ਕਾਨਫਰੰਸ ਕਰਦੇ ਹੋਏ ਐਸਐਸਪੀ ਗੁਰਦਾਸਪੁਰ ਅਦਿੱਤਿਆ ਨੇ ਦੱਸਿਆ ਕਿ ਥਾਣਾ ਕਾਹਨੂੰਵਾਨ ਦੀ ਪੁਲਿਸ ਪਾਰਟੀ ਵੱਲੋਂ ਦੁਰਾਨੇ ਗਸਤ ਸ਼ੱਕ ਦੇ ਅਧਾਰ ਤੇ ਇੱਕ ਨੌਜਵਾਨ ਸਾਹਿਲ ਉਰਫ ਭਕੂ ਨੂੰ ਕਾਬੂ ਕਰਕੇ ਜਦ ਚੈਕਿੰਗ ਕੀਤੀ ਗਈ ਤਾਂ ਚੈਕਿੰਗ ਦੌਰਾਨ ਉਸ ਦੇ ਕੋਲੋਂ ਇੱਕ ਪਿਸਟਲ 32 ਬੋਰ ਸਮੇਤ ਮੈਗਜੀਨ ਚਾਰ ਜਿੰਦਾ ਕਾਰਤੂਸ ਬਰਾਮਦ ਕੀਤੇ ਗਏ। ਜਿਸ ਤੇ ਆਰੋਪੀ ਦੇ ਖਿਲਾਫ ਮੁਕਦਮਾ ਦਰਜ ਕਰਕੇ ਉਸਦੇ ਕੋਲੋਂ ਪੁੱਛ ਗਿੱਛ ਕੀਤੀ ਗਈ ਤਾਂ ਪੁੱਛਗਿੱਛ ਦੇ ਆਧਾਰ ਤੇ ਇੱਕ ਆਰੋਪੀ ਅਜੈ ਕੁਮਾਰ ਜੋ ਕਿ ਬਿਜਲੀ ਬੋਰਡ ਦੇ ਵਿੱਚ ਕਰਮਚਾਰੀ ਹੈ ਉਸ ਨੂੰ ਪਿਸਟਲ ਸਮੇਤ ਮੈਗਜ਼ੀਨ ਅਤੇ 2 ਕਾਰਤੂਸ ਸਮੇਤ ਗ੍ਰਿਫਤਾਰ ਕੀਤਾ ਗਿਆ ਐਸਐਸਪੀ ਗੁਰਦਾਸਪੁਰ ਨੇ ਦੱਸਿਆ ਕਿ ਇਸ ਮਾਮਲੇ ਵਿੱਚ ਦੋਨਾਂ ਆਰੋਪੀਆਂ ਨੂੰ ਕਾਬੂ ਕਰ ਲਿਆ ਗਿਆ ਹੈ ਇਹਨਾਂ ਕੋਲੋਂ ਅਗਲੀ ਪੁੱਛਗਿੱਛ ਕੀਤੀ ਜਾ ਰਹੀ ਹੈ