Breaking: ਦਿੱਲੀ ਵਿੱਚ ਕੰਧਾਂ 'ਤੇ ਲਿਖੇ ਮਿਲੇ ‘ਖਾਲਿਸਤਾਨ ਜ਼ਿੰਦਾਬਾਦ’ ਦੇ ਨਾਅਰੇ; ਸੁਰੱਖਿਆ ਏਜੰਸੀਆਂ ਹਾਈ ਅਲਰਟ 'ਤੇ
ਨਵੀਂ ਦਿੱਲੀ, 24 ਜਨਵਰੀ 2026- ਰਾਜਧਾਨੀ ਦਿੱਲੀ ਵਿੱਚ ਕੰਧਾਂ 'ਤੇ ‘ਖਾਲਿਸਤਾਨ ਜ਼ਿੰਦਾਬਾਦ’ ਦੇ ਨਾਅਰੇ ਲਿਖੇ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਇਨ੍ਹਾਂ ਘਟਨਾਵਾਂ ਨੇ ਸੁਰੱਖਿਆ ਏਜੰਸੀਆਂ ਦੀ ਚਿੰਤਾ ਵਧਾ ਦਿੱਤੀ ਹੈ। ਪੁਲਿਸ ਅਤੇ ਜਾਂਚ ਟੀਮਾਂ ਪੂਰੀ ਤਰ੍ਹਾਂ ਅਲਰਟ 'ਤੇ ਹਨ। ਗਣਤੰਤਰ ਦਿਵਸ ਦੀ ਪਰੇਡ ਅਤੇ ਸੁਰੱਖਿਆ ਦੇ ਮੱਦੇਨਜ਼ਰ ਇਹ ਹਲਚਲ ਇੱਕ ਖ਼ਤਰਨਾਕ ਸੰਕੇਤ ਦੇ ਰਹੀ ਹੈ।
26 ਜਨਵਰੀ (ਗਣਤੰਤਰ ਦਿਵਸ) ਤੋਂ ਪਹਿਲਾਂ ਅਜਿਹੀਆਂ ਗਤੀਵਿਧੀਆਂ ਨੂੰ ਸੁਰੱਖਿਆ ਏਜੰਸੀਆਂ ਵੱਲੋਂ ਗੰਭੀਰਤਾ ਨਾਲ ਲਿਆ ਜਾ ਰਿਹਾ ਹੈ। ਦਿੱਲੀ ਪੁਲਿਸ ਨੇ ਇਲਾਕੇ ਦੀਆਂ ਸੀਸੀਟੀਵੀ ਫੁਟੇਜ ਖੰਗਾਲਣੀਆਂ ਸ਼ੁਰੂ ਕਰ ਦਿੱਤੀਆਂ ਹਨ ਤਾਂ ਜੋ ਨਾਅਰੇ ਲਿਖਣ ਵਾਲੇ ਸ਼ਰਾਰਤੀ ਅਨਸਰਾਂ ਦੀ ਪਛਾਣ ਕੀਤੀ ਜਾ ਸਕੇ। ਪੂਰੀ ਰਾਜਧਾਨੀ ਵਿੱਚ ਸੁਰੱਖਿਆ ਘੇਰਾ ਸਖ਼ਤ ਕਰ ਦਿੱਤਾ ਗਿਆ ਹੈ ਅਤੇ ਸ਼ੱਕੀ ਵਿਅਕਤੀਆਂ 'ਤੇ ਤਿੱਖੀ ਨਜ਼ਰ ਰੱਖੀ ਜਾ ਰਹੀ ਹੈ। news18