ਸ੍ਰੀ ਦਰਬਾਰ ਸਾਹਿਬ ਦੇ ਸਰੋਵਰ ’ਚ ‘ਵਜ਼ੂ’ ਕਰਨ ਵਾਲਾ ਨੌਜਵਾਨ ਗ੍ਰਿਫ਼ਤਾਰ
ਚੰਡੀਗੜ੍ਹ, 24 ਜਨਵਰੀ 2026- ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਸਰੋਵਰ ’ਚ ‘ਵਜ਼ੂ’ ਕਰਨ ਵਾਲੇ ਨੌਜਵਾਨ ਨੂੰ ਗਾਜ਼ੀਆਬਾਦ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਜਾਣਕਾਰੀ ਅਨੁਸਾਰ ਕੁੱਝ ਨਿਹੰਗ ਸਿੰਘ ਜਥੇਬੰਦੀਆਂ ਵੀ ਗਾਜ਼ੀਆਬਾਦ ਪੁਲਿਸ ਥਾਣੇ ਪਹੁੰਚੀਆਂ ਹਨ ਅਤੇ ਪੰਜਾਬ ਪੁਲਿਸ ਆਰੋਪੀ ਸੁਬਹਾਨ ਰੰਗਰੀਜ਼ ਨੂੰ ਜਲਦ ਪੰਜਾਬ ਲਿਆ ਸਕਦੀ ਹੈ। ਦਰਅਸਲ 'ਚ ਕੁਝ ਨਿਹੰਗ ਸਿੰਘ ਜਥੇਬੰਦੀਆਂ ਨੇ ਗਾਜ਼ੀਆਬਾਦ ਪੁਲਿਸ ਸਟੇਸ਼ਨ ਵਿੱਚ ਨੌਜਵਾਨ ਖਿਲਾਫ਼ ਸ਼ਿਕਾਇਤ ਦਰਜ ਕਰਵਾਈ ਸੀ। ਜਿਸ ਤੋਂ ਬਾਅਦ ਇਹ ਕਾਰਵਾਈ ਹੋਈ ਹੈ।