ਸੇਂਟ ਕਾਰਮਲ ਸਕੂਲ, ਰੂਪਨਗਰ ਵਿੱਚ ਗਣਤੰਤਰ ਦਿਵਸ ਮਨਾਇਆ
ਮਨਪ੍ਰੀਤ ਸਿੰਘ
ਰੂਪਨਗਰ 26 ਜਨਵਰੀ
ਸੇਂਟ ਕਾਰਮਲ ਸਕੂਲ, ਰੂਪਨਗਰ ਵਿੱਚ 77ਵੇਂ ਗਣਤੰਤਰ ਦਿਵਸ ਦੇ ਮੌਕੇ ‘ਤੇ ਸਕੂਲ ਦੇ ਪੇਟਰਨ ਅਮਰਜੀਤ ਸਿੰਘ ਸੈਣੀ ਜੀ ਅਤੇ ਡਿਵੈਲਪਮੈਂਟ ਮੈਨੇਜਰ ਸ਼੍ਰੀਮਤੀ ਜਯਾ ਸੈਣੀ ਜੀ ਵੱਲੋਂ ਤਿਰੰਗਾ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਗਈ। ਅਮਰਜੀਤ ਸਿੰਘ ਸੈਣੀ ਜੀ ਅਤੇ ਡਿਵੈਲਪਮੈਂਟ ਮੈਨੇਜਰ ਸ੍ਰੀਮਤੀ ਜਯਾ ਸੈਣੀ ਜੀ ਦੇ ਪਹੁੰਚਣ ਤੇ ਵਿਦਿਆਰਥੀਆਂ ਨੇ ਸਕੂਲ ਬੈਂਡ ਵਜਾਇਆ ਅਤੇ ਦੇਸ਼ ਭਗਤੀ ਦੀ ਧੁੰਨ ਤੇ ਉਨ੍ਹਾਂ ਦਾ ਨਿੱਘਾ ਸੁਆਗਤ ਕੀਤਾ। ਉਨ੍ਹਾਂ ਨੇ ਸਮੁੱਚੇ ਸਟਾਫ਼ ਅਤੇ ਵਿਦਿਆਰਥੀਆਂ ਨੂੰ ਗਣਤੰਤਰ ਦਿਵਸ ਦੀ ਵਧਾਈ ਦਿੱਤੀ ਅਤੇ ਇਨਸਾਨੀਅਤ ਦੇ ਨਾਤੇ ਦੇਸ਼ ਦੀ ਸੱਚੀ ਸੇਵਾ ਕਰਨ ਲਈ ਪ੍ਰੇਰਿਆ। ਇਹ ਸ਼ੁੱਭ ਦਿਵਸ ਉਚੇਚੇ ਤੌਰ ’ਤੇ ਵਿਦਿਆਰਥੀਆਂ ਦੁਆਰਾ ਦੇਸ਼ ਭਗਤੀ ਦੇ ਗੀਤ ਗਾ ਕੇ ਦੇਸ਼ ਭਗਤਾਂ ਨੂੰ ਯਾਦ ਕਰਦੇ ਹੋਏ ਮਨਾਇਆ ਗਿਆ। ਡਾਇਰੈਕਟਰ ਪ੍ਰਿੰਸੀਪਲ ਸ਼੍ਰੀਮਤੀ ਪੂਨਮ ਡੋਗਰਾ ਜੀ, ਪ੍ਰਿੰਸੀਪਲ ਸ਼੍ਰੀਮਤੀ ਪੂਜਾ ਜੈਨ ਜੀ ਅਤੇ ਸਮੂਹ ਸਟਾਫ਼ ਮੈਂਬਰਾਂ ਨੇ ਇਸ ਮੌਕੇ ’ਤੇ ਆਪਣੀ ਹਾਜ਼ਰੀ ਦਰਜ਼ ਕਰਵਾਈ ਅਤੇ ਆਪਣੇ ਦੇਸ਼ ਦੀ ਆਜ਼ਾਦੀ ਦਾ ਉਤਸਵ ਮਨਾਇਆ। ਇਸ ਮੌਕੇ ’ਤੇ ਰਾਸ਼ਟਰੀ ਗੀਤ ਵੀ ਗਾਇਆ ਗਿਆ ਜਿਸ ਉਪਰੰਤ ਵਿਦਿਆਰਥੀਆਂ ਅਤੇ ਅਧਿਆਪਕਾਂ ਵਿੱਚ ਲੱਡੂ ਵੰਡੇ ਗਏ।