ਰੰਗਲਾ ਪੰਜਾਬ’ ਸਕੀਮ ਅਧੀਨ 3.25 ਲੱਖ ਰੁਪਏ ਦੀ ਲਾਗਤ ਨਾਲ ਲੇਬਰ ਸ਼ੈੱਡ ਦੀ ਰਿਪੇਅਰ ਤੇ ਰੇਨੋਵੇਸ਼ਨ ਕਾਰਜਾਂ ਦਾ ਨੀਂਹ ਪੱਥਰ ਰੱਖਿਆ – ਰਮਨ ਬਹਿਲ
ਕਿਹਾ – ਵਿਕਾਸ ਪੱਖੋਂ ਸੂਬਾ ਮੁੜ ਬਣੇਗਾ ਰੰਗਲਾ ਪੰਜਾਬ
ਰੋਹਿਤ ਗੁਪਤਾ
ਗੁਰਦਾਸਪੁਰ, 28 ਜਨਵਰੀ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਹੇਠ ਅੱਜ ‘ਰੰਗਲਾ ਪੰਜਾਬ’ ਸਕੀਮ ਅਧੀਨ ਲਾਇਬ੍ਰੇਰੀ ਰੋਡ ਵਿਖੇ ਸਥਿਤ ਮਜ਼ਦੂਰ ਵੈਲਫੇਅਰ ਯੂਨੀਅਨ ਗੁਰਦਾਸਪੁਰ ਦੇ ਲੇਬਰ ਸ਼ੈੱਡ ਦੀ ਰਿਪੇਅਰ ਤੇ ਰੇਨੋਵੇਸ਼ਨ ਦਾ ਨੀਂਹ ਪੱਥਰ ਹਲਕਾ ਇੰਚਾਰਜ ਗੁਰਦਾਸਪੁਰ ਸ੍ਰੀ ਰਮਨ ਬਹਿਲ ਵੱਲੋਂ ਮਜ਼ਦੂਰ ਵੈਲਫੇਅਰ ਯੂਨੀਅਨ ਗੁਰਦਾਸਪੁਰ ਦੀ ਸਮੁੱਚੀ ਟੀਮ ਦੀ ਮੌਜੂਦਗੀ ਵਿੱਚ ਰੱਖਿਆ ਗਿਆ।
ਇਸ ਮੌਕੇ ਸ੍ਰੀ ਰਮਨ ਬਹਿਲ ਨੇ ਦੱਸਿਆ ਕਿ ਲੇਬਰ ਸ਼ੈੱਡ ਦੀ ਰਿਪੇਅਰ ਤੇ ਰੇਨੋਵੇਸ਼ਨ ਲਈ ਪੰਜਾਬ ਸਰਕਾਰ ਵੱਲੋਂ 3 ਲੱਖ 25 ਹਜ਼ਾਰ ਰੁਪਏ ਦੀ ਰਾਸ਼ੀ ਅਲਾਟ ਕੀਤੀ ਗਈ ਹੈ। ਇਸ ਨਾਲ ਲੇਬਰ ਸ਼ੈੱਡ ਦੇ ਬੁਨਿਆਦੀ ਢਾਂਚੇ ਨੂੰ ਹੋਰ ਮਜ਼ਬੂਤ ਕੀਤਾ ਜਾਵੇਗਾ ਅਤੇ ਮਜ਼ਦੂਰ ਵਰਗ ਨੂੰ ਵਧੀਆ ਸਹੂਲਤਾਂ ਮਿਲਣਗੀਆਂ।
ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਹਰ ਖੇਤਰ ਵਿੱਚ ਬਿਨਾਂ ਕਿਸੇ ਭੇਦਭਾਵ ਦੇ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ ਅਤੇ ਪੰਜਾਬ ਮੁੜ ਤੋਂ ਵਿਕਾਸ ਦੇ ਰਾਹ ‘ਤੇ ਤੇਜ਼ੀ ਨਾਲ ਅੱਗੇ ਵੱਧ ਰਿਹਾ ਹੈ।
ਸ੍ਰੀ ਰਮਨ ਬਹਿਲ ਨੇ ਇਸ ਵਿਕਾਸ ਕਾਰਜ ਲਈ ਮਾਣਯੋਗ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ, ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਸ੍ਰੀ ਅਰਵਿੰਦ ਕੇਜਰੀਵਾਲ ਅਤੇ ਆਮ ਆਦਮੀ ਪਾਰਟੀ ਦੇ ਕਾਰਜਕਾਰੀ ਪ੍ਰਧਾਨ ਤੇ ਵਿਧਾਇਕ ਹਲਕਾ ਬਟਾਲਾ ਸ੍ਰੀ ਅਮਨ ਸ਼ੇਰ ਸਿੰਘ ਸ਼ੇਰੀ ਕਲਸੀ ਦਾ ਤਹਿ ਦਿਲੋਂ ਧੰਨਵਾਦ ਕੀਤਾ।
ਇਸ ਮੌਕੇ ਚੇਅਰਮੈਨ ਮਾਰਕਿਟ ਕਮੇਟੀ ਭਾਰਤ ਭੂਸ਼ਣ, ਬਲਾਕ ਪ੍ਰਧਾਨ ਹਿਤੇਸ਼ ਮਹਾਜਨ, ਰਘੁਬੀਰ ਸਿੰਘ ਟੋਨੀ ਖਾਲਸਾ, ਵਿਕਾਸ ਮਹਾਜਨ, ਕੁਲਦੀਪ ਕੁਮਾਰ, ਮਾਸਟਰ ਸ਼ਸ਼ੀ, ਬਲਾਕ ਪ੍ਰਧਾਨ ਰਾਜੇਸ਼ ਕੁਮਾਰ, ਕੌਂਸਲਰ ਬਲਵਿੰਦਰ ਸਿੰਘ, ਟਰੇਡ ਵਿੰਗ ਚੇਅਰਮੈਨ ਰਜਿੰਦਰ ਨੰਦਾ, ਗੁਰਪ੍ਰੀਤ ਸਿੰਘ ਗੋਲਡੀ, ਯੁੱਧ ਨਸ਼ਿਆਂ ਵਿਰੁੱਧ ਹਲਕਾ ਕੋਆਰਡੀਨੇਟਰ ਨੀਰਜ ਸਲਹੋਤਰਾ, ਐੱਸ.ਸੀ. ਵਿੰਗ ਕੋਆਰਡੀਨੇਟਰ ਰਮੇਸ਼ ਕੁਮਾਰ, ਭਾਰਤ ਵਿਕਾਸ ਪ੍ਰੀਸ਼ਦ ਦੇ ਮੈਂਬਰ ਰਾਜੇਸ਼ ਸਲਹੋਤਰਾ, ਅਸ਼ੋਕ ਮਹਾਜਨ, ਰਵੀ ਮਹਾਜਨ (ਪ੍ਰਧਾਨ ਨਿਊ ਸਬਜ਼ੀ ਮੰਡੀ), ਐੱਸ.ਡੀ.ਓ. ਲਵਜੀਤ ਸਿੰਘ (ਲੋਕ ਨਿਰਮਾਣ ਵਿਭਾਗ) ਅਤੇ ਮਜ਼ਦੂਰ ਵੈਲਫੇਅਰ ਯੂਨੀਅਨ ਗੁਰਦਾਸਪੁਰ ਦੇ ਮੈਂਬਰ ਹਾਜ਼ਰ ਸਨ।