ਅਨੁਸੁਚਿਤ ਜਾਤੀ ਉਮੀਦਵਾਰਾਂ ਲਈ ਮੁਫਤ ਡੇਅਰੀ ਸਿਖਲਾਈ ਕੋਰਸ 9 ਫਰਵਰੀ ਨੂੰ ਸ਼ੁਰੂ ਹੋਵੇਗਾ
ਰੋਹਿਤ ਗੁਪਤਾ
ਗੁਰਦਾਸਪੁਰ, 29 ਜਨਵਰੀ
ਪੰਜਾਬ ਸਰਕਾਰ ਵੱਲੋਂ ਸੂਬੇ ਦੇ ਖੇਤੀ ਤੇ ਖੇਤਰ ਵਿੱਚ ਵਿਭਿੰਨਤਾ ਲਿਆਉਣ ਦੇ ਮਕਸਦ ਨਾਲ ਅਨੁਸੂਚਿਤ ਜਾਤੀ ਦੇ ਲਾਭਪਾਤਰੀਆਂ ਨੂੰ ਖੇਤੀਬਾੜੀ ਦੇ ਨਾਲ-ਨਾਲ ਸਹਾਇਕ ਧੰਦੇ ਨਾਲ ਪ੍ਰੇਰਿਤ ਕਰਨ ਲਈ ਸਕੀਮ ਫਾਰ ਪ੍ਰੋਮੋਸ਼ਨ ਆਫ ਡੇਅਰੀ ਫਾਰਮਿੰਗ ਐਂਜ਼ ਲਿਵਲੀ ਹੁੱਡ ਫਾਰ ਐਸਸੀ ਬੈਨੀਫਿਸਰੀਜ਼ ਦੀ ਸ਼ੁਰੂਆਤ ਪੂਰੇ ਪੰਜਾਬ ਵਿੱਚ ਕੀਤੀ ਗਈ ਹੈ।
ਇਸ ਤਹਿਤ ਡੇਅਰੀ ਵਿਕਾਸ ਵਿਭਾਗ ਵੱਲੋਂ ਜਿਲ੍ਹਾ ਗੁਰਦਾਸਪੁਰ ਵਿਖੇ ਐਸਸੀ ਸਿਖਿਆਰਥੀਆਂ ਵਾਸਤੇ ਮੁਫਤ ਡੇਅਰੀ ਸਿਖਲਾਈ ਕੋਰਸ 09 ਫਰਵਰੀ ਤੋਂ 20 ਫਰਵਰੀ ਤੱਕ ਡੇਅਰੀ ਸਿਖਲਾਈ ਕੇਂਦਰ (ਵੇਰਕਾ) ਅੰਮ੍ਰਿਤਸਰ ਵਿਖੇ ਸੁਰੂ ਕੀਤਾ ਜਾ ਰਿਹਾ ਹੈ ।
ਇਸ ਸਬੰਧੀ ਜਾਣਕਾਰੀ ਦਿੰਦਿਆ ਡੇਅਰੀ ਇੰਸਪੈਕਟਰ ਬਰਜਿੰਦਰ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਇਸ ਸਕੀਮ ਅਧੀਨ ਅਨੁਸੂਚਿਤ ਜਾਤੀ ਦੇ ਲਾਭਪਾਤਰੀਆਂ ਨੂੰ ਦੋ ਹਫਤੇ ਦੀ ਮੁਫਤ ਡੇਅਰੀ ਸਿਖਲਾਈ ਦੇ ਨਾਲ-ਨਾਲ 3500/- ਰਪੁਏ ਵਜੀਫਾ ਵੀ ਦਿੱਤਾ ਜਾਵੇਗਾ।
ਉਨ੍ਹਾਂ ਦੱਸਿਆ ਕਿ ਅਨੁਸੂਚਿਤ ਜਾਤੀ ਦੇ ਨਾਲ ਸਬੰਧਿਤ ਲਾਭਪਾਤਰੀ ਦਫਤਰ ਡਿਪਟੀ ਡਾਇਰੈਕਟਰ ਡੇਅਰੀ, ਜਿਲ੍ਹਾ ਪ੍ਰਬੰਧਕੀ ਕੰਪਲੈਕਸ ਚੌਥੀ ਮੰਜਿਲ ਕਮਰਾ ਨੂੰ 508 ਗੁਰਦਾਸਪੁਰ ਵਿਖੇ ਮਿਤੀ 6 ਫਰਵਰੀ ਤੱਕ ਆਪਣੇ ਫਾਰਮ ਜਮ੍ਹਾ ਕਰਵਾ ਸਕਦੇ ਹਨ।
ਡੇਅਰੀ ਦਾ ਕਿੱਤਾ ਕਰਨ ਦੇ ਚਾਹਵਾਨ ਅਨੁਸੂਚਿਤ ਜਾਤੀ ਨਾਲ ਸਬੰਧਿਤ ਉਮੀਦਵਾਰ ਜਿਸ ਦੀ ਉਮਰ 18 ਤੋਂ 55 ਸਾਲ ਅਤੇ ਪੰਜਾਬ ਦੇ ਵਸਨੀਕ,ਪੇਂਡੂ ਪਿਛੋਕੜ ਵਾਲੇ ਘੱਟੋ-ਘੱਟ 5 ਵੀ ਪਾਸ ਹੋਣੇ ਚਾਹੀਦੇ ਹਨ।
ਚਾਹਵਾਨ ਉਮੀਦਵਾਰ ਪੜਾਈ ਸਬੰਧੀ ਸਰਟੀਫਿਕੇਟ ਜਾਤੀ ਸਰਟੀਫਿਕੇਟ, ਅਧਾਰ ਕਾਰਡ ਬੈਂਕ ਖਾਤੇ ਦੀ ਕਾਪੀ ਅਤੇ ਤਾਜਾ ਪਾਸਪੋਰਟ ਸਾਈਜ਼ ਫੋਟੋ ਸਮੇਤ ਦਫਤਰ ਡਿਪਟੀ ਡਾਇਰੈਕਟਰ ਡੇਅਰੀ ਵਿਖੇ ਸੰਪਰਕ ਕਰ ਸਕਦੇ ਹਨ।ਵਧੇਰੇ ਜਾਣਕਾਰੀ ਲਈ ਫੋਨ ਨੰਬਰ 8054800880 , 7508973471,7888850893, 98783-45930 ਅਤੇ 94177-66062 ਨੰਬਰਾਂ 'ਤੇ ਸੰਪਰਕ ਕਰ ਸਕਦੇ ਹਨ।