ਨੌਜਵਾਨਾਂ ਨੂੰ ਪਾਰਟੀ ਵਿੱਚ ਸ਼ਾਮਲ ਕਰਦੇ ਹੋਏ ਨਿਰਭੈ ਸਿੰਘ ਮਿਲਟੀ ਕੰਬੋਜ
ਦੀਦਾਰ ਗੁਰਨਾ
ਰਾਜਪੁਰਾ 30 ਜਨਵਰੀ 2026 : ਨਿਰਭੈ ਸਿੰਘ ਮਿਲਟੀ ਕੰਬੋਜ ਦੀ ਅਗਵਾਈ ਹੇਠ ਅੱਜ ਰਾਜਪੁਰਾ ਵਿਖੇ ਕਾਂਗਰਸ ਪਾਰਟੀ ਨੂੰ ਵੱਡੀ ਮਜ਼ਬੂਤੀ ਮਿਲੀ, ਜਦੋਂ ਵੱਖ-ਵੱਖ ਰਾਜਨੀਤਕ ਪਾਰਟੀਆਂ ਨਾਲ ਸੰਬੰਧਤ ਵੱਡੀ ਗਿਣਤੀ ਵਿੱਚ ਨੌਜਵਾਨਾਂ ਨੇ ਕਾਂਗਰਸ ਪਾਰਟੀ ਵਿੱਚ ਸ਼ਮੂਲੀਅਤ ਕੀਤੀ , ਇਸ ਮੌਕੇ ਨਿਰਭੈ ਸਿੰਘ ਮਿਲਟੀ ਕੰਬੋਜ ਨੇ ਨੌਜਵਾਨਾਂ ਦਾ ਕਾਂਗਰਸ ਪਾਰਟੀ ਵਿੱਚ ਸਵਾਗਤ ਕਰਦਿਆਂ ਕਿਹਾ ਕਿ ਨੌਜਵਾਨ ਦੇਸ਼ ਅਤੇ ਸੂਬੇ ਦਾ ਭਵਿੱਖ ਹਨ ਅਤੇ ਕਾਂਗਰਸ ਪਾਰਟੀ ਹਮੇਸ਼ਾ ਨੌਜਵਾਨਾਂ ਨੂੰ ਅੱਗੇ ਵਧਾਉਣ ਅਤੇ ਉਨ੍ਹਾਂ ਨੂੰ ਮੌਕੇ ਪ੍ਰਦਾਨ ਕਰਨ ਲਈ ਵਚਨਬੱਧ ਰਹੀ ਹੈ , ਉਨ੍ਹਾਂ ਕਿਹਾ ਕਿ ਕਾਂਗਰਸ ਦੀਆਂ ਨੀਤੀਆਂ ਅਤੇ ਲੋਕ-ਹਿਤੈਸ਼ੀ ਕਾਰਜਕ੍ਰਮਾਂ ਤੋਂ ਪ੍ਰਭਾਵਿਤ ਹੋ ਕੇ ਨੌਜਵਾਨ ਕਾਂਗਰਸ ਨਾਲ ਜੁੜ ਰਹੇ ਹਨ