ਗੁਰੂ ਨਾਨਕ ਮਿਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਢਾਹਾਂ-ਕਲੇਰਾਂ ਦੇ ਸੁੰਦਰ ਦਸਤਾਰ ਮੁਕਾਬਲੇ ਦੇ ਜੇਤੂ ਵਿਦਿਆਰਥੀਆਂ ਦਾ ਸਨਮਾਨ
ਬੰਗਾ 31 ਜਨਵਰੀ : ਪੇਂਡੂ ਇਲਾਕੇ ਦੇ ਸੀ.ਬੀ.ਐਸ.ਈ. ਬੋਰਡ ਦਿੱਲੀ ਤੋ ਮਾਨਤਾ ਪ੍ਰਾਪਤ ਗੁਰੂ ਨਾਨਕ ਮਿਸ਼ਨ ਸੀਨੀਅਰ ਸੈਕੰਡਰੀ ਸਕੂਲ ਢਾਹਾਂ ਕਲੇਰਾਂ ਦੇ ਵਿਦਿਆਰਥੀਆਂ ਨੇ ਗੁਰਦੁਆਰਾ ਸੰਗੂਆਣਾ ਸਾਹਿਬ ਪਿੰਡ ਜੱਸੋਮਜਾਰਾ ਵਿਖੇ ਹੋਏ ਦਸਤਾਰ ਮੁਕਾਬਲਿਆਂ ਵਿਚ ਅੱਵਲ ਪੁਜ਼ੀਸ਼ਨਾਂ ਹਾਸਲ ਕਰਕੇ 6 ਇਨਾਮ ਜਿੱਤਣ ਦਾ ਸਮਾਚਾਰ ਹੈ । ਇਨਾਂ ਜੇਤੂ ਵਿਦਿਆਰਥੀਆਂ ਦਾ ਵਿਸ਼ੇਸ਼ ਸਨਮਾਨ ਸਕੂਲ ਪ੍ਰਬੰਧਕ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਦੇ ਪ੍ਰਧਾਨ ਸ. ਕੁਲਵਿੰਦਰ ਸਿੰਘ ਢਾਹਾਂ ਨੇ ਆਪਣੇ ਕਰ ਕਮਲਾਂ ਨਾਲ ਅੱਜ ਟਰੱਸਟ ਦਫਤਰ ਢਾਹਾਂ ਕਲੇਰਾਂ ਵਿਖੇ ਕੀਤਾ । ਸ. ਕੁਲਵਿੰਦਰ ਸਿੰਘ ਢਾਹਾਂ ਪ੍ਰਧਾਨ ਨੇ ਕਿਹਾ ਕਿ ਗੁਰੂ ਨਾਨਕ ਮਿਸ਼ਨ ਸੀਨੀਅਰ ਸੈਕੰਡਰੀ ਸਕੂਲ ਢਾਹਾਂ ਕਲੇਰਾਂ ਦੇ ਵਿਦਿਆਰਥੀਆਂ ਵੱਲੋਂ ਆਪਣੀ ਸ਼ਾਨਦਾਰ ਰਵਾਇਤ ਨੂੰ ਕਾਇਮ ਰੱਖਦੇ ਹੋਏ ਹਰ ਸਾਲ ਦੀ ਤਰ੍ਹਾਂ ਇਸ ਸਾਲ ਗੁ: ਸੰਗੂਆਣਾ ਸਾਹਿਬ ਪਿੰਡ ਜੱਸੋਮਜਾਰਾ ਵਿਖੇ ਹੋਏ ਦਸਤਾਰ ਮੁਕਾਬਲੇ ਵਿਚ ਅੱਵਲ ਪੁਜ਼ੀਸ਼ਨਾਂ ਹਾਸਲ ਕਰ ਕੇ ਆਪਣਾ, ਆਪਣੇ ਮਾਪਿਆਂ ਦਾ ਅਤੇ ਸਕੂਲ ਦਾ ਨਾਮ ਰੋਸ਼ਨ ਕੀਤਾ ਹੈ । ਸ. ਢਾਹਾਂ ਨੇ ਸਮੂਹ ਜੇਤੂ ਵਿਦਿਆਰਥੀਆਂ ਨੂੰ ਹਾਰਦਿਕ ਵਧਾਈ ਦਿੱਤੀ ਅਤੇ ਉਨ੍ਹਾਂ ਦੇ ਸੁਨਹਿਰੀ ਭਵਿੱਖ ਦੀ ਕਾਮਨਾ ਕੀਤੀ । ਉਨ੍ਹਾਂ ਨੇ ਇਸ ਮਾਣਮੱਤੀ ਕਾਮਯਾਬੀ ਲਈ ਸਕੂਲ ਦੇ ਸਿੱਖਿਆ ਡਾਇਰੈਕਟਰ, ਪ੍ਰਿੰਸੀਪਲ ਅਤੇ ਸਮੂਹ ਸਟਾਫ਼ ਦੀ ਵੀ ਸ਼ਲਾਘਾ ਕੀਤੀ ।
ਇਸ ਮੌਕੇ ਸਕੂਲ ਪ੍ਰਿੰਸੀਪਲ ਵਨੀਤਾ ਚੋਟ ਨੇ ਦੱਸਿਆ ਕਿ ਇਸ ਸੁੰਦਰ ਦਸਤਾਰ ਸਜਾਉਣ ਦੇ ਮੁਕਾਬਲੇ ਵਿਚ 6ਵੀਂ ਜਮਾਤ ਤੋਂ 8ਵੀਂ ਜਮਾਤ ਦੇ ਪਹਿਲੇ ਗਰੁੱਪ ਵਿਚੋਂ ਪਹਿਲਾ ਸਥਾਨ ਅਮਨਪ੍ਰੀਤ ਸਿੰਘ ਬਾਂਸਲ ਪੁੱਤਰ ਸ.ਵਰਿੰਦਰ ਸਿੰਘ ਬਾਂਸਲ ਨੇ ਪ੍ਰਾਪਤ ਕੀਤਾ ਅਤੇ ਦੂਜਾ ਸਥਾਨ ਅਭਜੋਤ ਸਿੰਘ ਪੁੱਤਰ ਸ. ਸੁਰਜੀਤ ਸਿੰਘ ਕਲੇਰਾਂ ਨੇ ਹਾਸਲ ਕੀਤਾ । ਜਦੋਂ ਕਿ 9ਵੀ ਜਮਾਤ ਤੋਂ 10+2 ਤੱਕ ਦੇ ਦੂਸਰੇ ਗਰੁੱਪ ਵਿਚ ਨਵਦੀਪ ਸਿੰਘ ਬੈਂਸ ਪੁੱਤਰ ਸ.ਮੱਖਣ ਸਿੰਘ ਬੈਂਸ ਨੇ ਦੂਜਾ ਸਥਾਨ ਅਤੇ ਅਮਰਿੰਦਰ ਸਿੰਘ ਪੁੱਤਰ ਸ. ਹਰਜੀਤ ਸਿੰਘ ਲਾਦੀਆਂ ਨੇ ਤੀਸਰਾ ਸਥਾਨ ਪ੍ਰਾਪਤ ਕੀਤਾ । ਇਸ ਮੌਕੇ ਦੁਮਾਲਾ ਸਜਾਉਣ ਦੇ ਹੋਏ ਮੁਕਾਬਲੇ ਵਿਚ ਪਹਿਲੇ ਗਰੁੱਪ ਵਿਚੋਂ ਸਕੂਲ ਦੀ ਵਿਦਿਆਰਥਣ ਗੁਰਸਿਮਰਨ ਕੌਰ ਪੁੱਤਰੀ ਸੰਦੀਪ ਸਿੰਘ ਨੇ ਦੂਜਾ ਸਥਾਨ ਅਤੇ ਦੂਸਰੇ ਗਰੁੱਪ ਵਿਚ ਹਰਸ਼ਦੀਪ ਕੌਰ ਪੁੱਤਰ ਬਾਬਾ ਦਲਜੀਤ ਸਿੰਘ ਕਰੀਹਾ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਇਹਨਾਂ ਜੇਤੂ ਵਿਦਿਆਰਥੀਆਂ ਨੂੰ ਨਕਦ ਇਨਾਮ, ਦਸਤਾਰਾਂ ਅਤੇ ਯਾਦਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ । ਵਿਦਿਆਰਥੀਆਂ ਦਾ ਸਨਮਾਨ ਕਰਨ ਮੌਕੇ ਪ੍ਰੌ: ਹਰਬੰਸ ਸਿੰਘ ਬੋਲੀਨਾ ਡਾਇਰੈਕਟਰ ਸਿੱਖਿਆ, ਭਾਈ ਜੋਗਾ ਸਿੰਘ ਧਾਰਮਿਕ ਅਤੇ ਸੰਗੀਤ ਅਧਿਆਪਕ, ਮੈਡਮ ਬਲਜੀਤ ਕੌਰ ਭੋਗਲ ਅਤੇ ਸ. ਮਨਜਿੰਦਰ ਸਿੰਘ ਸੰਗੀਤ ਅਧਿਆਪਕ ਵੀ ਹਾਜ਼ਰ ਸਨ ।