PM ਮੋਦੀ ਦਾ ਪੰਜਾਬ ਨੂੰ ਵੱਡਾ ਤੋਹਫ਼ਾ; ਆਦਮਪੁਰ ਹਵਾਈ ਅੱਡਾ ਹੁਣ 'ਸ਼੍ਰੀ ਗੁਰੂ ਰਵਿਦਾਸ ਜੀ' ਦੇ ਨਾਮ 'ਤੇ, ਹਲਵਾਰਾ ਟਰਮੀਨਲ ਦਾ ਵੀ ਕੀਤਾ ਉਦਘਾਟਨ (ਵੇਖੋ ਵੀਡੀਓ)
Babushahi Network
ਚੰਡੀਗੜ੍ਹ/ਜਲੰਧਰ, 1 ਫਰਵਰੀ 2026: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਆਪਣੇ ਪੰਜਾਬ ਦੌਰੇ ਦੌਰਾਨ ਸੂਬੇ ਦੇ ਹਵਾਈ ਸੰਪਰਕ (Air Connectivity) ਨੂੰ ਮਜ਼ਬੂਤ ਕਰਦਿਆਂ ਦੋ ਪ੍ਰਮੁੱਖ ਹਵਾਈ ਅੱਡਿਆਂ ਦੇ ਰੂਪ ਵਿੱਚ ਵੱਡੇ ਤੋਹਫ਼ੇ ਦਿੱਤੇ ਹਨ। ਬਜਟ ਵਾਲੇ ਦਿਨ ਪੰਜਾਬ ਪਹੁੰਚੇ ਪ੍ਰਧਾਨ ਮੰਤਰੀ ਨੇ ਇੱਥੇ ਕਈ ਮਹੱਤਵਪੂਰਨ ਐਲਾਨ ਕੀਤੇ।
ਆਦਮਪੁਰ ਹਵਾਈ ਅੱਡੇ ਦਾ ਨਾਮਕਰਨ
ਪ੍ਰਧਾਨ ਮੰਤਰੀ ਨੇ ਜਲੰਧਰ ਦੇ ਆਦਮਪੁਰ ਹਵਾਈ ਅੱਡੇ ਦਾ ਨਾਮ ਰਸਮੀ ਤੌਰ 'ਤੇ 'ਸ਼੍ਰੀ ਗੁਰੂ ਰਵਿਦਾਸ ਮਹਾਰਾਜ ਜੀ' ਦੇ ਨਾਮ 'ਤੇ ਰੱਖਦਿਆਂ ਇਸ ਦਾ ਉਦਘਾਟਨ ਕੀਤਾ। ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਦੇ ਮੌਕੇ 'ਤੇ ਲਿਆ ਗਿਆ ਇਹ ਫੈਸਲਾ ਸੰਗਤਾਂ ਵਿੱਚ ਖੁਸ਼ੀ ਦੀ ਲਹਿਰ ਲੈ ਕੇ ਆਇਆ ਹੈ।
ਲੁਧਿਆਣਾ ਵਾਸੀਆਂ ਦੀ ਲੰਬੇ ਸਮੇਂ ਤੋਂ ਲਟਕ ਰਹੀ ਮੰਗ ਨੂੰ ਪੂਰਾ ਕਰਦਿਆਂ, ਪੀ.ਐੱਮ. ਮੋਦੀ ਨੇ ਹਲਵਾਰਾ ਹਵਾਈ ਅੱਡੇ ਦੀ ਨਵੀਂ ਟਰਮੀਨਲ ਬਿਲਡਿੰਗ ਦਾ ਉਦਘਾਟਨ ਵੀ ਕੀਤਾ। ਇਸ ਨਾਲ ਮਾਲਵਾ ਖੇਤਰ ਦੇ ਵਪਾਰ ਅਤੇ ਸਨਅਤ ਨੂੰ ਵੱਡਾ ਹੁਲਾਰਾ ਮਿਲੇਗਾ।
ਪ੍ਰਧਾਨ ਮੰਤਰੀ ਦਾ ਇਹ ਦੌਰਾ ਧਾਰਮਿਕ ਅਤੇ ਵਿਕਾਸ ਪੱਖੋਂ ਬਹੁਤ ਅਹਿਮ ਮੰਨਿਆ ਜਾ ਰਿਹਾ ਹੈ। ਡੇਰਾ ਸੱਚਖੰਡ ਬੱਲਾਂ ਵਿਖੇ ਨਤਮਸਤਕ ਹੋਣ ਤੋਂ ਬਾਅਦ ਹਵਾਈ ਅੱਡੇ ਦਾ ਨਾਮ ਗੁਰੂ ਰਵਿਦਾਸ ਜੀ ਦੇ ਨਾਮ 'ਤੇ ਰੱਖਣਾ, ਕੇਂਦਰ ਸਰਕਾਰ ਵੱਲੋਂ ਪੰਜਾਬ ਦੇ ਸਭਿਆਚਾਰ ਅਤੇ ਆਸਥਾ ਪ੍ਰਤੀ ਸਤਿਕਾਰ ਵਜੋਂ ਦੇਖਿਆ ਜਾ ਰਿਹਾ ਹੈ।