ਤਰੁਣ ਚੁੱਘ ਨੂੰ ਮਿਲੀ ਵੱਡੀ ਜ਼ਿੰਮੇਵਾਰੀ, ਭਾਜਪਾ ਨੇ ਵਿਧਾਇਕ ਦਲ ਦੇ ਨੇਤਾ ਦੀ ਚੋਣ ਲਈ ਕੇਂਦਰੀ ਸੁਪਰਵਾਈਜ਼ਰ ਲਾਇਆ
ਰਵੀ ਜੱਖੂ
ਨਵੀਂ ਦਿੱਲੀ, 2 ਫਰਵਰੀ 2026- ਭਾਰਤੀ ਜਨਤਾ ਪਾਰਟੀ (BJP) ਦੇ ਸੰਸਦੀ ਬੋਰਡ ਨੇ ਰਾਸ਼ਟਰੀ ਜਨਰਲ ਸਕੱਤਰ ਤਰੁਣ ਚੁੱਘ ਨੂੰ ਇੱਕ ਅਹਿਮ ਜ਼ਿੰਮੇਵਾਰੀ ਸੌਂਪੀ ਹੈ। ਤਰੁਣ ਚੁੱਘ ਨੂੰ ਮਣੀਪੁਰ ਵਿੱਚ ਵਿਧਾਇਕ ਦਲ ਦੇ ਨੇਤਾ ਦੀ ਚੋਣ ਲਈ ਕੇਂਦਰੀ ਸੁਪਰਵਾਈਜ਼ਰ (Central Observer) ਨਿਯੁਕਤ ਕੀਤਾ ਗਿਆ ਹੈ। ਇਹ ਜਾਣਕਾਰੀ ਭਾਜਪਾ ਦੇ ਰਾਸ਼ਟਰੀ ਜਨਰਲ ਸਕੱਤਰ ਅਰੁਣ ਸਿੰਘ ਵੱਲੋਂ ਦਿੱਤੀ ਗਈ।