SGPC ਪ੍ਰਧਾਨ ਧਾਮੀ ਵੱਲੋਂ ਮਜੀਠੀਆ ਨਾਲ ਮੁਲਾਕਾਤ
Ravi Jakhu
ਚੰਡੀਗੜ੍ਹ, 4 ਫਰਵਰੀ 2026- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਅੱਜ ਬਿਕਰਮ ਸਿੰਘ ਮਜੀਠੀਆ ਨਾਲ ਉਨ੍ਹਾਂ ਦੀ ਰਿਹਾਇਸ਼ 'ਤੇ ਮੁਲਾਕਾਤ ਕੀਤੀ। ਜੇਲ੍ਹ ਤੋਂ ਬਾਹਰ ਆਉਣ ਤੋਂ ਬਾਅਦ ਮਜੀਠੀਆ ਨੂੰ ਮਿਲਣ ਵਾਲੀਆਂ ਪ੍ਰਮੁੱਖ ਸ਼ਖਸੀਅਤਾਂ ਵਿੱਚ ਹੁਣ ਐਸ.ਜੀ.ਪੀ.ਸੀ. ਪ੍ਰਧਾਨ ਦਾ ਨਾਮ ਵੀ ਸ਼ਾਮਲ ਹੋ ਗਿਆ ਹੈ।
ਐਡਵੋਕੇਟ ਧਾਮੀ ਨੇ ਬਿਕਰਮ ਮਜੀਠੀਆ ਦਾ ਹਾਲ-ਚਾਲ ਜਾਣਿਆ। ਇਸ ਦੌਰਾਨ ਉਨ੍ਹਾਂ ਮਜੀਠੀਆ ਪਰਿਵਾਰ ਦੇ ਹੋਰ ਮੈਂਬਰਾਂ ਨਾਲ ਵੀ ਗੱਲਬਾਤ ਕੀਤੀ ਅਤੇ ਰਿਹਾਈ 'ਤੇ ਖੁਸ਼ੀ ਦਾ ਪ੍ਰਗਟਾਵਾ ਕੀਤਾ। ਐਸ.ਜੀ.ਪੀ.ਸੀ. ਪ੍ਰਧਾਨ ਦੀ ਇਸ ਫੇਰੀ ਨੂੰ ਕਾਫੀ ਅਹਿਮ ਮੰਨਿਆ ਜਾ ਰਿਹਾ ਹੈ, ਕਿਉਂਕਿ ਮਜੀਠੀਆ ਹਮੇਸ਼ਾ ਪੰਥਕ ਮੁੱਦਿਆਂ 'ਤੇ ਸਰਗਰਮ ਰਹੇ ਹਨ ਅਤੇ ਅਕਾਲੀ ਦਲ ਵਿੱਚ ਉਨ੍ਹਾਂ ਦਾ ਵੱਡਾ ਕੱਦ ਹੈ।