ਢਾਹਾਂ ਕਲੇਰਾਂ ਵਿਖੇ ਸ਼੍ਰੋਮਣੀ ਭਗਤ ਰਵਿਦਾਸ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਗੁਰਮਤਿ ਸਮਾਗਮ
ਬੰਗਾ 5 ਫਰਵਰੀ 2026- ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਵੱਲੋਂ ਅੱਜ ਸ਼੍ਰੋਮਣੀ ਭਗਤ ਰਵਿਦਾਸ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਗੁਰਮਤਿ ਸਮਾਗਮ ਬੜੀ ਸ਼ਰਧਾ ਭਾਵਨਾ ਨਾਲ ਗੁਰਦੁਆਰਾ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਕਰਵਾਇਆ ਗਿਆ । ਇਸ ਮੌਕੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਸੰਗਤੀ ਰੂਪ ਵਿਚ ਨਰਸਿੰਗ ਵਿਦਿਆਰਥੀਆਂ ਵੱਲੋਂ ਕੀਤੇ ਗਏ, ਉਪੰਰਤ ਗੁਰਦੁਆਰਾ ਸਾਹਿਬ ਵਿਖੇ ਸਜੇ ਦੀਵਾਨ ਵਿਚ ਭਾਈ ਤਜਿੰਦਰ ਸਿੰਘ ਜਲੰਧਰ ਵਾਲਿਆਂ, ਭਾਈ ਜੋਗਾ ਸਿੰਘ ਹਜ਼ੂਰੀ ਰਾਗੀ ਗੁ: ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਅਤੇ ਗੁਰੂ ਨਾਨਕ ਕਾਲਜ ਆਫ ਨਰਸਿੰਗ ਢਾਹਾਂ ਕਲੇਰਾਂ ਦੇ ਕੀਰਤਨੀਆਂ ਜਥਿਆਂ ਨੇ ਰਸ ਭਿੰਨੇ ਗੁਰਬਾਣੀ ਕੀਰਤਨ ਰਾਹੀਂ ਸੰਗਤਾਂ ਨੂੰ ਇਲਾਹੀ ਬਾਣੀ ਨਾਲ ਜੋੜਿਆ । ਇਸ ਮੌਕੇ ਕੁਲਵਿੰਦਰ ਸਿੰਘ ਢਾਹਾਂ ਪ੍ਰਧਾਨ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਨੇ ਸਮੂਹ ਟਰੱਸਟ ਮੈਂਬਰਾਂ ਵੱਲੋਂ ਸੰਗਤਾਂ ਨੂੰ ਸ਼੍ਰੋਮਣੀ ਭਗਤ ਰਵਿਦਾਸ ਜੀ ਦੇ ਜਨਮ ਦਿਹਾੜੇ ਦੀਆਂ ਵਧਾਈਆਂ ਦਿੰਦੇ ਹੋਏ ਕਿਹਾ ਕਿ ਉਹਨਾਂ ਦੀ ਬਾਣੀ ਸਮੁੱਚੀ ਮਾਨਵਤਾ ਨੂੰ ਸਰਬ-ਸਾਂਝੀਵਾਲਤਾ ਦਾ ਸੰਦੇਸ਼ ਦਿੰਦੀ ਹੈ ਅਤੇ ਜੋ ਜਾਤ-ਪਾਤ ਤੋਂ ਉੱਪਰ ਉੱਠ ਕੇ ਨਵੇਂ ਨਰੋਏ ਸਮਾਜ ਦੀ ਸਿਰਜਣਾ ਕਰਨ ਲਈ ਉਪਦੇਸ਼ ਦਿੰਦੀ ਹੈ । ਇਸ ਗੁਰਮਤਿ ਸਮਾਗਮ ਵਿਚ ਜਗਜੀਤ ਸਿੰਘ ਸੋਢੀ ਮੀਤ ਸਕੱਤਰ, ਦਰਸ਼ਨ ਸਿੰਘ ਮਾਹਿਲ ਸੀਨੀਅਰ ਮੈਂਬਰ, ਨਰਿੰਦਰ ਸਿੰਘ ਸ਼ੇਰਗਿੱਲ ਸੀਨੀਅਰ ਮੈਂਬਰ, ਮਲਕੀਅਤ ਸਿੰਘ ਬਾਹੜੋਵਾਲ ਸਾਬਕਾ ਪ੍ਰਧਾਨ, ਅਜੀਤ ਸਿੰਘ ਥਾਂਦੀ ਕੈਨੇਡਾ, ਬੀਬੀ ਮਨਜੀਤ ਕੌਰ ਥਾਂਦੀ, ਬੀਬੀ ਵਰਿੰਦਰ ਕੌਰ ਥਾਂਦੀ ਬਲਾਚੌਰ, ਦਵਿੰਦਰ ਸਿੰਘ ਢਿੱਲੋਂ ਯੂ.ਐਸ.ਏ, ਮਹਿੰਦਰ ਸਿੰਘ ਢਾਹਾਂ ਕੈਨੇਡਾ, ਗੁਰਦੀਪ ਸਿੰਘ ਢਾਹਾਂ, ਚਰਨ ਸਿੰਘ ਗਿੱਲ ਯੂ.ਐਸ.ਏ, ਸੁਰਿੰਦਰ ਸਿੰਘ ਅਟਵਾਲ ਯੂ.ਐਸ.ਏ, ਸੁਖਵੀਰ ਸਿੰਘ ਨੌਰਾ, ਪ੍ਰੌ: ਹਸਬੰਸ ਸਿੰਘ ਬੋਲੀਨਾ ਸਿੱਖਿਆ ਡਾਇਰੈਕਟਰ, ਭਾਈ ਮਨਜੀਤ ਸਿੰਘ, ਮਹਿੰਦਰਪਾਲ ਸਿੰਘ ਸੁਪਰਡੈਂਟ, ਮੈਡਮ ਵਨੀਤਾ ਚੋਟ ਪ੍ਰਿੰਸੀਪਲ ਗੁਰੂ ਨਾਨਕ ਮਿਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ, ਮੈਡਮ ਰਮਨਦੀਪ ਕੌਰ ਪ੍ਰਿੰਸੀਪਲ ਗੁਰੂ ਨਾਨਕ ਕਾਲਜ ਆਫ ਨਰਸਿੰਗ, ਸ੍ਰੀ ਰਾਜਦੀਪ ਥਿਦਵਾਰ ਵਾਈਸ ਪ੍ਰਿੰਸੀਪਲ ਗੁਰੂ ਨਾਨਕ ਪੈਰਾ ਮੈਡੀਕਲ ਕਾਲਜ, ਡਾ. ਜਸਦੀਪ ਸਿੰਘ ਸੈਣੀ ਮੈਡੀਕਲ ਸੁਪਰਡੈਂਟ ਗੁਰੂ ਨਾਨਕ ਮਿਸ਼ਨ ਹਸਪਤਾਲ, ਮੈਡਮ ਦਵਿੰਦਰ ਕੌਰ ਨਰਸਿੰਗ ਸੁਪਰਡੈਂਟ, ਟਰੱਸਟ ਦੇ ਪ੍ਰਬੰਧ ਹੇਠਾਂ ਚੱਲਦੀਆਂ ਸੰਸਥਾਵਾਂ ਦੇ ਸੇਵਾ ਕਰਮੀਆਂ, ਡਾਕਟਰ ਸਾਹਿਬਾਨ, ਨਰਸਿੰਗ ਸਟਾਫ, ਅਧਿਆਪਕਾਂ, ਵਿਦਿਆਰਥੀਆਂ ਅਤੇ ਇਲਾਕਾ ਨਿਵਾਸੀ ਸਾਧ ਸੰਗਤਾਂ ਨੇ ਵੀ ਹਾਜ਼ਰੀਆਂ ਭਰੀਆਂ । ਇਸ ਮੌਕੇ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ ।