ਸਾਬਕਾ CM ਦੇ ਸੇਵਾਮੁਕਤ ਐਡਿਸ਼ਨਲ ਪ੍ਰਿੰਸੀਪਲ ਸਕੱਤਰ ਅਜੇ ਮਹਾਜਨ ਨੂੰ ਸਦਮਾ, ਮਾਤਾ ਦਾ ਦੇਹਾਂਤ
ਚੰਡੀਗੜ੍ਹ, 7 ਫਰਵਰੀ 2026- ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਸੇਵਾਮੁਕਤ ਐਡੀਸ਼ਨਲ ਪ੍ਰਿੰਸੀਪਲ ਸਕੱਤਰ ਅਜੇ ਮਹਾਜਨ ਨੂੰ ਉਸ ਸਮੇਂ ਗਹਿਰਾ ਸਦਮਾ ਲੱਗਾ, ਜਦੋਂ ਉਨ੍ਹਾਂ ਦੇ ਮਾਤਾ ਸੁਲੱਖ਼ਸ਼ਨਾ ਮਹਾਜਨ ਦਾ ਦੇਹਾਂਤ ਹੋ ਗਿਆ।
ਉਨ੍ਹਾਂ ਦਾ ਅੰਤਿਮ ਸੰਸਕਾਰ 8 ਫਰਵਰੀ ਨੂੰ ਸ਼ਾਮ 4 ਵਜੇ ਸੈਕਟਰ 25 ਚੰਡੀਗੜ੍ਹ ਦੇ ਸ਼ਮਸ਼ਾਨਘਾਟ ਵਿਖੇ ਹੋਵੇਗਾ। ਅਜੇ ਮਹਾਜਨ ਦੇ ਮਾਤਾ ਜੀ ਦੇ ਅਕਾਲ ਚਲਾਣੇ 'ਤੇ ਵੱਖ-ਵੱਖ ਰਾਜਨੀਤਿਕ ਆਗੂਆਂ, ਪ੍ਰਸ਼ਾਸਨਿਕ ਅਧਿਕਾਰੀਆਂ ਅਤੇ ਹੋਰ ਪਤਵੰਤਿਆਂ ਨੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।