ਸਿੱਖਿਆ ਦੇ ਖੇਤਰ ਵਿੱਚ ਵੱਡਾ ਬਦਲਾਅ: ਰਮਨ ਬਹਿਲ ਵੱਲੋਂ ਗੁਰਦਾਸਪੁਰ ਦੇ ‘ਸਕੂਲ ਆਫ਼ ਐਮੀਨੈਂਸ’ ਵਿਖੇ ਮਾਪੇ-ਅਧਿਆਪਕ ਵਰਕਸ਼ਾਪ ਵਿੱਚ ਸ਼ਿਰਕਤ
ਰਮਨ ਬਹਿਲ ਵਲੋਂ ਗੁਰਦਾਸਪੁਰ ਵਿਖੇ ਮਾਪੇ-ਅਧਿਆਪਕ ਵਰਕਸ਼ਾਪ-2 ਵਿੱਚ ਸ਼ਮੂਲੀਅਤ
ਪੰਜਾਬ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਵਿੱਚ ਬੁਨਿਆਦੀ ਢਾਂਚੇ ਨੂੰ ਕੀਤਾ ਗਿਆ ਮਜ਼ਬੂਤ- ਰਮਨ ਬਹਿਲ
ਰੋਹਿਤ ਗੁਪਤਾ
ਗੁਰਦਾਸਪੁਰ,7 ਫਰਵਰੀ 2026- ਹਲਕਾ ਇੰਚਾਰਜ ਗੁਰਦਾਸਪੁਰ ਰਮਨ ਬਹਿਲ ਵੱਲੋਂ ਸਕੂਲ ਆਫ ਐੱਮੀਨੈੱਸ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਗੁਰਦਾਸਪੁਰ ਵਿਖੇ 'ਮਾਪੇ-ਅਧਿਆਪਕ ਵਰਕਸ਼ਾਪ-2 ਵਿੱਚ ਸ਼ਮੂਲੀਅਤ ਕਰਦਿਆਂ ਅਧਿਆਪਕਾਂ ਅਤੇ ਮਾਪਿਆਂ ਨਾਲ ਗੱਲਬਾਤ ਕੀਤੀ। ਇਸ ਮੌਕੇ ਸਮੁੱਚਾ ਸਕੂਲ ਸਟਾਫ਼, ਵਿਦਿਆਰਥੀ ਅਤੇ ਮਾਪੇ ਮੌਜੂਦ ਸਨ। ਰਮਨ ਬਹਿਲ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਵਿੱਚ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕੀਤਾ ਗਿਆ ਹੈ।
ਉਨ੍ਹਾਂ ਕਿਹਾ ਕਿ ਵਿਦਿਆਰਥੀ ਅਤੇ ਵਿਦਿਆਰਥਣਾਂ ਸਰਕਾਰੀ ਸਕੂਲਾਂ ਵਿੱਚ ਟ੍ਰਾਂਸਪੋਰਟ, ਸੁਰੱਖਿਆ ਦੀ ਸਹੂਲਤ ਨਾਲ ਸਿੱਖਿਆ ਗ੍ਰਹਿਣ ਕਰ ਰਹੇ ਹਨ। ਉਨ੍ਹਾਂ ਕਿਹਾ ਮਿਹਨਤੀ ਅਧਿਆਪਕਾਂ ਦੇ ਅਣਥੱਕ ਯਤਨਾਂ ਨਾਲ ਵਿਦਿਆਰਥੀਆਂ ਦਾ ਭਵਿੱਖ ਹੋਰ ਸੁਨਹਿਰਾ ਬਣ ਰਿਹਾ ਹੈ। ਰਮਨ ਬਹਿਲ ਨੇ ਕਿਹਾ ਕਿ ਮਾਪਿਆਂ ਦੀ ਸਰਗਰਮ ਅਤੇ ਸਕਾਰਾਤਮਕ ਭੂਮਿਕਾ ਨਾਲ ਹੀ ਬੱਚਿਆਂ ਦਾ ਆਤਮ-ਵਿਸ਼ਵਾਸ ਵੱਧਦਾ ਹੈ ਜਿਸ ਨਾਲ ਉਹ ਆਪਣਾ ਭਵਿੱਖ ਹੋਰ ਵੀ ਮਜ਼ਬੂਤ ਬਣਾ ਸਕਦੇ ਹਨ।
ਉਨ੍ਹਾਂ ਨੇ ਅੱਗੇ ਕਿਹਾ ਕਿ ਸਰਕਾਰੀ ਸਕੂਲਾਂ ਵਿੱਚ ਮਾਪਿਆਂ ਦੀ ਸ਼ਮੂਲੀਅਤ ਬਹੁਤ ਵਧੀਆ ਸੰਕੇਤ ਹੈ, ਜੋ ਪੰਜਾਬ ਦੇ ਉੱਜਵਲ ਭਵਿੱਖ ਨੂੰ ਦਰਸਾਉਂਦੀ ਹੈ। ਉਨ੍ਹਾਂ ਨੇ ਕਿਹਾ ਕਿ ਇਹ ਇੱਕ ਮਿਸਾਲੀ ਤਬਦੀਲੀ ਹੈ ਕਿਉਂਕਿ ਅਜਿਹੀਆਂ ਮਿਲਣੀਆਂ ਪਹਿਲਾਂ ਪ੍ਰਾਈਵੇਟ ਸਕੂਲਾਂ ਵਿੱਚ ਹੁੰਦੀਆਂ ਸਨ ਪਰ ਸਰਕਾਰੀ ਸਕੂਲਾਂ ਵਿੱਚ ਇਹ ਚੀਜ਼ ਗਾਇਬ ਸੀ। ਉਨ੍ਹਾਂ ਕਿਹਾ ਕਿ ਇਹ ਵਿਦਿਆਰਥੀਆਂ ਦੀ ਭਲਾਈ ਲਈ ਇੱਥੇ ਅਪਣਾਈ ਜਾ ਰਹੀ ਸਭ ਤੋਂ ਵਧੀਆ ਕਵਾਇਦ ਵਿੱਚੋਂ ਇੱਕ ਹੈ।
ਮਾਪੇ-ਅਧਿਆਪਕ ਵਰਕਸ਼ਾਪ-2 ਦੌਰਾਨ ਸਕੂਲ ਵਿੱਚ ਹਿੱਸਾ ਲੈਣ ਪਹੁੰਚੇ ਮਾਪਿਆਂ ਨੇ ਕਿਹਾ ਕਿ ਮੁੱਖ ਮੰਤਰੀ ਸ੍ਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸਿੱਖਿਆ ਦੇ ਖੇਤਰ ਵਿੱਚ ਬਹੁਤ ਵੱਡਾ ਬਦਲਾਅ ਕਰਕੇ ਸਰਕਾਰੀ ਸਕੂਲਾਂ ਵਿੱਚ ਬਹੁਤ ਵੱਡੀ ਸਿੱਖਿਆ ਕ੍ਰਾਂਤੀ ਲਿਆਂਦੀ ਹੈ, ਜਿਸ ਨੂੰ ਦੇਖ ਕੇ ਉਹ ਬਹੁਤ ਖੁਸ਼ੀ ਮਹਿਸੂਸ ਕਰ ਰਹੇ ਹਨ।