ਪਲਾਹੀ ਵਿਖੇ ਫਰੀ ਆਯੂਸ਼ ਕੈਂਪ 11 ਨੂੰ - ਡਾ. ਸੁਨੀਤਾ
ਫਗਵਾੜਾ, 9 ਫਰਵਰੀ ( ) - ਡਾਇਰੈਕਟਰ ਆਯੁਰਵੇਦ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਅਤੇ ਜ਼ਿਲ੍ਹਾ ਆਯੁਰਵੈਦਿਕ ਅਤੇ ਯੂਨਾਨੀ ਅਫ਼ਸਰ ਡਾ. ਕੁਸੁਮ ਗੁਪਤਾ ਦੀ ਨਿਗਰਾਨੀ ਹੇਠ ਆਯੁਸ਼ਮਾਨ ਅਰੋਗਿਆ ਕੇਂਦਰ ਪਲਾਹੀ ਵੱਲੋਂ ਆਯੁਰਵੇਦਾ ਅਤੇ ਹੋਮਿਓਪੈਥੀ ਦਾ ਫਰੀ ਮੈਡੀਕਲ ਕੈਂਪ 11 ਫਰਵਰੀ ਦਿਨ ਬੁੱਧਵਾਰ ਨੂੰ ਗੁਰਦੁਆਰਾ ਗੁਰੂ ਰਵਿਦਾਸ ਜੀ ਪਲਾਹੀ ਵਿਖੇ ਲਗਾਇਆ ਜਾ ਰਿਹਾ ਹੈ। ਵਧੇਰੇ ਜਾਣਕਾਰੀ ਦਿੰਦਿਆਂ ਡਾ. ਸੁਨੀਤਾ ਨੇ ਦੱਸਿਆ ਕਿ ਇਸ ਆਯੂਸ਼ ਕੈਂਪ ਵਿੱਚ ਲੋੜਵੰਦ ਮਰੀਜ਼ਾਂ ਦਾ ਚੈੱਕਅੱਪ ਕਰਕੇ ਫਰੀ ਦਵਾਈਆਂ ਦਿੱਤੀਆਂ ਜਾਣਗੀਆਂ। ਉਹਨਾਂ ਦੱਸਿਆ ਕਿ ਪੇਟ ਦੇ ਰੋਗਾਂ,ਜੋੜਾਂ ਦੇ ਦਰਦ, ਚਮੜੀ ਦੇ ਰੋਗਾਂ ਤੋਂ ਇਲਾਵਾ ਮਹਿਲਾ ਰੋਗ, ਬਲੱਡ ਪ੍ਰੈਸ਼ਰ ਅਤੇ ਖਾਂਸੀ ਬੁਖਾਰ ਆਦਿ ਮੌਸਮੀ ਬਿਮਾਰੀਆਂ ਨਾਲ ਪੀੜਿਤ ਮਰੀਜ਼ ਇਸ ਕੈਂਪ ਦਾ ਭਰਪੂਰ ਲਾਭ ਉਠਾ ਸਕਦੇ ਹਨ। ਇਸ ਤੋਂ ਇਲਾਵਾ ਕੈਂਪ ਵਿੱਚ ਆਹਾਰ ਵਿਹਾਰ ਅਤੇ ਸਰੀਰਕ ਪ੍ਰਾਕਿਰਤੀ ਬਾਰੇ ਵੀ ਜਾਣਕਾਰੀ ਦਿੱਤੀ ਜਾਵੇਗੀ, ਨਾਲ ਹੀ ਯੋਗ ਅਤੇ ਪ੍ਰਾਣਾਯਾਮ ਦੇ ਲਾਭ ਦੱਸੇ ਜਾਣਗੇ। ਉਹਨਾਂ ਨੇ ਇਲਾਕਾ ਨਿਵਾਸੀਆਂ ਨੂੰ ਕੈਂਪ ਦਾ ਵੱਧ ਤੋਂ ਵੱਧ ਲਾਭ ਉਠਾਉਣ ਦੀ ਪੁਰਜ਼ੋਰ ਅਪੀਲ ਕੀਤੀ।