Breaking: AAP ਵਿਧਾਇਕਾ ਬਾਥਰੂਮ 'ਚ ਡਿੱਗੀ, ਸਿਰ 'ਤੇ ਲੱਗੀ ਗੰਭੀਰ ਸੱਟ
ਸਿਰ 'ਤੇ ਲੱਗੇ 26 ਟਾਂਕੇ, ਹਸਪਤਾਲੋਂ ਮਿਲੀ ਛੁੱਟੀ
ਲੁਧਿਆਣਾ 9 ਫਰਵਰੀ 2026: ਲੁਧਿਆਣਾ ਦੇ ਹਲਕਾ ਦੱਖਣੀ ਤੋਂ ਆਮ ਆਦਮੀ ਪਾਰਟੀ ਦੀ ਵਿਧਾਇਕਾ ਰਜਿੰਦਰ ਕੌਰ ਛੀਨਾ ਇੱਕ ਹਾਦਸੇ ਦਾ ਸ਼ਿਕਾਰ ਹੋ ਗਏ ਹਨ। ਮਿਲੀ ਜਾਣਕਾਰੀ ਅਨੁਸਾਰ ਉਹ ਆਪਣੇ ਘਰ ਦੇ ਬਾਥਰੂਮ ਵਿੱਚ ਅਚਾਨਕ ਫਿਸਲ ਗਏ, ਜਿਸ ਕਾਰਨ ਉਨ੍ਹਾਂ ਦੇ ਸਿਰ 'ਤੇ ਗੰਭੀਰ ਸੱਟ ਲੱਗੀ ਹੈ।
ਸੱਟ ਲੱਗਣ ਤੋਂ ਤੁਰੰਤ ਬਾਅਦ ਉਨ੍ਹਾਂ ਨੂੰ ਲੁਧਿਆਣਾ ਦੇ ਇੱਕ ਨਿੱਜੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ। ਜ਼ਖ਼ਮ ਗਹਿਰਾ ਹੋਣ ਕਾਰਨ ਡਾਕਟਰਾਂ ਨੂੰ ਉਨ੍ਹਾਂ ਦੇ ਸਿਰ 'ਤੇ 26 ਟਾਂਕੇ ਲਗਾਉਣੇ ਪਏ। ਦੱਸਿਆ ਜਾ ਰਿਹਾ ਹੈ ਕਿ ਹੁਣ ਉਨ੍ਹਾਂ ਦੀ ਹਾਲਤ ਸਥਿਰ ਹੈ, ਪਰ ਡਾਕਟਰਾਂ ਨੇ ਉਨ੍ਹਾਂ ਨੂੰ ਛੁੱਟੀ ਦੇ ਦਿੱਤੀ ਹੈ।