ਦਾਖਲਾ ਮੁਹਿੰਮ -2026 ਦੇ ਤਹਿਤ ਅਧਿਆਪਕ -ਮਾਪੇ ਮਿਲਣੀ ਪ੍ਰੋਗਰਾਮ ਦਾ ਆਯੋਜਨ
ਵਿਧਾਇਕ ਕੁਲਵੰਤ ਸਿੰਘ ਦੀ ਅਗਵਾਈ ਹੇਠ ਹਲਕਾ ਕੋਆਰਡੀਨੇਟਰ- ਐਡਵੋਕੇਟ ਗਗਨਦੀਪ ਕੌਰ ਵੱਲੋਂ ਕਰਵਾਏ ਗਏ ਸਕੂਲਾਂ ਵਿੱਚ ਪ੍ਰੋਗਰਾਮ
ਮੋਹਾਲੀ, 10-2-2026 ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ, ਪੰਜਾਬ ਪ੍ਰਭਾਰੀ - ਮਨੀਸ਼ ਸਿਸੋਦੀਆ, ਮੁੱਖ ਮੰਤਰੀ ਪੰਜਾਬ- ਭਗਵੰਤ ਸਿੰਘ ਮਾਨ ਦੀਆਂ ਹਦਾਇਤਾਂ ਤੇ ਵਿਧਾਇਕ ਮੋਹਾਲੀ ਕੁਲਵੰਤ ਸਿੰਘ ਦੇ ਦਿਸ਼ਾ- ਨਿਰਦੇਸ਼ ਹੇਠ ਪੰਜਾਬ ਦੇ ਹਲਕੇ ਦੇ ਸਰਕਾਰੀ ਸਕੂਲਾਂ ਵਿੱਚ ਪੰਜਾਬ ਸਿੱਖਿਆ ਕ੍ਰਾਂਤੀ ਦੇ ਤਹਿਤ ਅਧਿਆਪਕ- ਮਾਪੇ ਮਿਲਣੀ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ। ਬੀਤੇ ਦਿਨੀ ਸਕੂਲ ਆਫ ਐਮੀਨੈਂਸ- ਫੇਜ -11, ਮੋਹਾਲੀ, ਗੌਰਮੈਂਟ ਸੀਨੀਅਰ ਸੈਕੰਡਰੀ ਸਕੂਲ ਪਿੰਡ ਬਾਕਰਪੁਰ, ਗੌਰਮੈਂਟ ਹਾਈ ਸਕੂਲ ਪਿੰਡ ਕੁੰਭੜਾ ਵਿਖੇ ਹਲਕਾ ਕੁਆਰਡੀਨੇਟਰ ਐਡਵੋਕੇਟ ਗਗਨਦੀਪ ਕੌਰ ਦੀ ਹਾਜ਼ਰੀ ਦੇ ਵਿੱਚ ਅਧਿਆਪਕ- ਮਾਪੇ ਮਿਲਣੀ ਪ੍ਰੋਗਰਾਮ ਦੇ ਤਹਿਤ ਵੱਡੀ ਗਿਣਤੀ ਵਿੱਚ ਵਿਦਿਆਰਥੀਆਂ ਦੇ ਮਾਪਿਆਂ ਨੇ ਸ਼ਮੂਲੀਅਤ ਕੀਤੀ, ਤਾਂ ਕਿ ਸਰਕਾਰੀ ਸਕੂਲਾਂ ਦੇ ਵਿੱਚ ਦਾਖਲਾ ਮੁਹਿੰਮ 2026 ਨੂੰ ਸਫਲਤਾ ਪੂਰਵਕ ਲਾਗੂ ਕੀਤਾ ਜਾ ਸਕੇ ਅਤੇ ਇਲਾਕੇ ਦੇ ਵਿਦਿਆਰਥੀ ਅਤੇ ਉਹਨਾਂ ਦੇ ਮਾਪਿਆਂ ਨੂੰ ਸਰਕਾਰੀ ਸਕੂਲਾਂ ਵਿੱਚ ਦਾਖਲੇ ਕਰਵਾਉਣ ਦੇ ਲਈ ਪ੍ਰੇਰਿਤ ਕੀਤਾ ਜਾ ਸਕੇ, ਐਡਵੋਕੇਟ ਗਗਨਦੀਪ ਕੌਰ ਹਲਕਾ ਕੋਆਰਡੀਨੇਟਰ ਨੇ ਦੱਸਿਆ ਕਿ ਪੰਜਾਬ ਸਿੱਖਿਆ ਕ੍ਰਾਂਤੀ ਦੇ ਤਹਿਤ ਪੰਜਾਬ ਸਰਕਾਰ ਦੇ ਬੇਮਿਸਾਲ ਕਾਰਜ ਕੀਤੇ ਜਾ ਰਹੇ ਹਨ ਉਹਨਾਂ ਦੱਸਿਆ ਕਿ ਭਾਰਤ ਸਰਕਾਰ ਨੇ ਸਿੱਖਿਆ ਦੇ ਖੇਤਰ ਵਿੱਚ ਪੰਜਾਬ ਨੂੰ ਨੰਬਰ ਇੱਕ ਐਲਾਨਿਆ ਹੈ। ਇਸੇ ਸਰਵੇਖਣ ਵਿੱਚ ਕੇਰਲਾ ਨੂੰ ਪਛਾੜ ਕੇ ਪੰਜਾਬ ਨੇ ਇਹ ਨੰਬਰ ਹਾਸਿਲ ਕੀਤਾ ਹੈ। ਇਸੇ ਤਰ੍ਹਾਂ ਪੰਜਾਬ ਵਿੱਚ ਆਈ ਸਿੱਖਿਆ ਕ੍ਰਾਂਤੀ ਦੇ ਚਲਦਿਆਂ 79263 ਵਿਦਿਆਰਥੀ ਪ੍ਰਾਈਵੇਟ ਸਕੂਲਾਂ ਨੂੰ ਛੱਡ ਕੇ ਸਰਕਾਰੀ ਸਕੂਲਾਂ ਵਿੱਚ ਦਾਖਲ ਹੋ ਚੁੱਕੇ ਹਨ, ਐਡਵੋਕੇਟ ਗਗਨਦੀਪ ਕੌਰ ਨੇ ਦੱਸਿਆ ਕਿ ਸਾਲ 2022 ਤੋਂ ਹੁਣ ਤੱਕ ਸਕੂਲਾਂ ਦੇ ਵਿੱਚ 10900 ਕਮਰੇ ਬਣਾਏ ਗਏ ਹਨ ਅਤੇ ਨਵੀਨੀਕਰਨ ਕੀਤਾ ਗਿਆ ਹੈ। ਬੁਨਿਆਦੀ ਢਾਂਚੇ ਵਿੱਚ ਇਤਿਹਾਸਿਕ ਸੁਧਾਰ ਕਰਵਾਏ ਗਏ ਹਨ। ਐਡਵੋਕੇਟ ਗਗਨਦੀਪ ਕੌਰ ਹਲਕਾ ਕੋਆਰਡੀਨੇਟਰ ਨੇ ਦੱਸਿਆ ਕਿ ਵਿਧਾਇਕ ਕੁਲਵੰਤ ਸਿੰਘ ਦੇ ਦਿਸ਼ਾ- ਨਿਰਦੇਸ਼ਾਂ ਹੇਠ ਹਲਕੇ ਦੇ ਲੋਕਾਂ ਨੂੰ ਸਰਕਾਰੀ ਸਕੂਲਾਂ ਵਿੱਚ ਆਪਣੇ ਬੱਚਿਆਂ ਨੂੰ ਦਾਖਲ ਕਰਵਾਉਣ ਦੇ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ ਅਤੇ ਬਕਾਇਦਾ ਨੁਕੜ ਮੀਟਿੰਗਾਂ ਦਾ ਵੀ ਆਯੋਜਨ ਕੀਤਾ ਜਾਂਦਾ ਰਿਹਾ ਹੈ, ਐਡਵੋਕੇਟ ਗਗਨਦੀਪ ਕੌਰ ਨੇ ਦੱਸਿਆ ਕਿ ਵਿਧਾਇਕ ਮੋਹਾਲੀ ਕੁਲਵੰਤ ਸਿੰਘ ਵੱਲੋਂ ਉਹਨਾਂ ਨੂੰ ਸਮੇਂ-ਸਮੇਂ ਤੇ ਮੀਟਿੰਗ ਕਰਕੇ ਲੋਕਾਂ ਨੂੰ ਪ੍ਰੇਰਿਤ ਕਰਨ ਦੇ ਲਈ ਕਿਹਾ ਜਾਂਦਾ ਰਿਹਾ ਹੈ, ਇਸ ਮੌਕੇ ਤੇ ਕੌਂਸਲਰ ਰਵਿੰਦਰ ਸਿੰਘ ਕੁੰਭੜਾ, ਤਰਨਜੀਤ ਸਿੰਘ ਬਲਾਕ ਪ੍ਰਧਾਨ, ਗੱਜਣ ਸਿੰਘ, ਸੁਖਵਿੰਦਰ ਸਿੰਘ ਬਰਨਾਲਾ, ਉਪਿੰਦਰ ਪ੍ਰੀਤ ਕੌਰ, ਰੁਪਿੰਦਰ ਕੌਰ, ਕਰਨੈਲ ਸਿੰਘ, ਜੁਗਵਿੰਦਰ ਕੌਰ, ਸਮੇਤ ਵੱਡੀ ਗਿਣਤੀ ਵਿੱਚ ਇਲਾਕੇ ਦੇ ਮੁਹਤਰਮ ਵੀ ਮੌਜੂਦ ਰਹੇ,