ਕੈਪਟਨ ਨੂੰ ਮਿਲੇ ED ਸੰਮਨ, ਰਣਇੰਦਰ ਨੇ ਕੀਤੀ ਪੁਸ਼ਟੀ
ਰਣਇੰਦਰ ਸਿੰਘ ਬੋਲੇ— "ਅਸੀਂ ਜਾਂਚ ਵਿੱਚ ਪੂਰਾ ਸਹਿਯੋਗ ਕਰਾਂਗੇ"
ਸੱਚਾਈ ਅਤੇ ਨਿਆਂ ਦੀ ਜਿੱਤ ਹੋਵੇਗੀ; ਕਾਨੂੰਨ ਦੀ ਪਾਲਣਾ ਕਰਨ ਵਾਲੇ ਨਾਗਰਿਕ ਹਾਂ: ਰਣਇੰਦਰ ਸਿੰਘ
ਚੰਡੀਗੜ੍ਹ, 11 ਫਰਵਰੀ 2026- ਕੇਂਦਰੀ ਜਾਂਚ ਏਜੰਸੀ ED ਵੱਲੋਂ ਕੈਪਟਨ ਅਮਰਿੰਦਰ ਸਿੰਘ ਨੂੰ ਭੇਜੇ ਗਏ ਸੰਮਨਾਂ ਨੇ ਸਿਆਸੀ ਹਲਕਿਆਂ ਵਿੱਚ ਹਲਚਲ ਤੇਜ਼ ਕਰ ਦਿੱਤੀ ਹੈ। ਇਸ ਸਬੰਧੀ ਪ੍ਰਤੀਕਿਰਿਆ ਦਿੰਦਿਆਂ ਕੈਪਟਨ ਦੇ ਪੁੱਤਰ ਰਣਇੰਦਰ ਸਿੰਘ ਨੇ ਪਰਿਵਾਰ ਵੱਲੋਂ ਜਾਂਚ ਵਿੱਚ ਸਹਿਯੋਗ ਦੇਣ ਦਾ ਭਰੋਸਾ ਦਿੱਤਾ ਹੈ।
ਰਣਇੰਦਰ ਸਿੰਘ ਨੇ ਸੰਮਨਾਂ ਦੀ ਪੁਸ਼ਟੀ ਕਰਦਿਆਂ ਕਿਹਾ ਕਿ "ਕਾਨੂੰਨ ਦੀ ਪਾਲਣਾ ਕਰਨ ਵਾਲੇ ਨਾਗਰਿਕ ਹੋਣ ਦੇ ਨਾਤੇ, ਅਸੀਂ ਹਰੇਕ ਜਾਂਚ ਏਜੰਸੀ ਨਾਲ ਪੂਰਾ ਸਹਿਯੋਗ ਕਰਾਂਗੇ। ਸਾਨੂੰ ਕਾਨੂੰਨ ਦੇ ਰਾਜ ਵਿੱਚ ਪੂਰਾ ਵਿਸ਼ਵਾਸ ਹੈ ਅਤੇ ਸਾਨੂੰ ਭਰੋਸਾ ਹੈ ਕਿ ਅੰਤ ਵਿੱਚ ਸੱਚਾਈ ਅਤੇ ਨਿਆਂ ਦੀ ਹੀ ਜਿੱਤ ਹੋਵੇਗੀ।"