ਪ੍ਰੀਖਿਆ ਕੇਂਦਰਾਂ ਦੇ ਆਸ ਪਾਸ ਧਾਰਾ 163 ਲਾਈ
ਵਿਦਿਆਰਥੀਆਂ ਤੇ ਡਿਊਟੀ ਸਟਾਫ ਤੋਂ ਬਿਨ੍ਹਾਂ ਆਮ ਲੋਕਾਂ ਦੇ ਇਕੱਠੇ ਹੋਣ ਤੇ ਪਾਬੰਦੀ
ਮੋਗਾ, 12 ਫਰਵਰੀ,
ਪੰਜਾਬ ਸਕੂਲ ਸਿੱਖਿਆ ਬੋਰਡ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਅੱਠਵੀ, ਦਸਵੀਂ ਅਤੇ ਬਾਰ੍ਹਵੀਂ ਸ਼੍ਰੇਣੀ ਫਰਵਰੀ/ਮਾਰਚ 2026 ਦੀਆਂ ਸਾਲਾਨਾ ਪਰੀਖਿਆਵਾਂ (ਸਮੇਤ ਓਪਨ ਸਕੂਲ) ਮਿਤੀ 17 ਫਰਵਰੀ ਤੋਂ 04 ਅਪ੍ਰੈਲ 2026 ਤੱਕ ਸਵੇਰੇ 11 ਵਜੇ ਤੋਂ ਦੁਪਹਿਰ 02:15 ਵਜੇ ਤੱਕ ਜ਼ਿਲ੍ਹਾ ਮੋਗਾ ਵਿਖੇ ਬੋਰਡ ਵੱਲੋਂ ਸਥਾਪਿਤ ਕੀਤੇ ਪਰੀਖਿਆ ਕੇਂਦਰਾਂ ਵਿੱਚ ਕਰਵਾਈਆਂ ਜਾ ਰਹੀਆਂ ਹਨ।
ਉਕਤ ਦੇ ਮੱਦੇਨਜਰ ਜ਼ਿਲ੍ਹਾ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ ਮੋਗਾ ਸ਼੍ਰੀ ਸਾਗਰ ਸੇਤੀਆ ਵੱਲੋਂ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ-2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਮੋਗਾ ਅੰਦਰ ਸਥਾਪਿਤ ਪ੍ਰੀਖਿਆ ਕੇਂਦਰਾਂ ਦੇ ਆਸ-ਪਾਸ 100 ਮੀਟਰ ਦੇ ਘੇਰੇ ਅੰਦਰ ਵਿਦਿਆਰਥੀਆਂ ਅਤੇ ਡਿਊਟੀ ਸਟਾਫ ਤੋਂ ਬਿਨਾਂ ਆਮ ਲੋਕਾਂ ਦੇ ਇਕੱਠੇ ਹੋਣ ਤੇ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ।
ਇਹ ਹੁਕਮ ਮਿਤੀ 17-02-2026 ਤੋਂ 04.04.2026 ਤੱਕ ਲਾਗੂ ਰਹੇਗਾ। ਜਿਕਰਯੋਗ ਹੈ ਕਿ ਜ਼ਿਲ੍ਹਾ ਮੋਗਾ ਵਿੱਚ ਇਹਨਾਂ ਪ੍ਰੀਖਿਆਵਾਂ ਲਈ 205 ਪ੍ਰੀਖਿਆ ਕੇਂਦਰ ਸਥਾਪਿਤ ਕੀਤੇ ਗਏ ਹਨ।