ਕਿਰਤੀ ਕਾਨੂੰਨਾਂ , ਬਿਜਲੀ ਸੋਧ ਬਿਲ ਅਤੇ ਟ੍ਰੇਡ ਡੀਲ ਨੂੰ ਲੈ ਕੇ ਜਥੇਬੰਦੀਆਂ ਨੇ ਕੀਤਾ ਰੋਸ ਵਿਖਾਵਾ
ਭਾਰਤ ਬੰਦ ਦੀ ਕਾਲ ਦਾ ਬਜ਼ਾਰਾ ਵਿੱਚ ਨਹੀਂ ਦਿਖਿਆ ਕੋਈ ਅਸਰ ਪਹਿਲੇ ਵਾਂਗ ਖੁੱਲੇ ਰਹੇ ਬਾਜ਼ਾਰ
ਰੋਹਿਤ ਗੁਪਤਾ
ਗੁਰਦਾਸਪੁਰ , 12 ਫਰਵਰੀ 2026 :
ਟਰੇਡ ਯੂਨੀਅਨ ਦੇ ਸੱਦੇ 'ਤੇ ਗੁਰਦਾਸਪੁਰ ਜੀਆ ਵੱਖ ਵੱਖ ਜਥੇਬੰਦੀਆਂ ਵੱਲੋਂ ਸਾਂਝੇ ਤੌਰ ਤੇ ਅਮੇਰੀਕਾ ਭਾਰਤ ਟਰੇਡ ਡੀਲ , ਬਿਜਲੀ ਸੋਧ ਬਿਲ ਅਤੇ ਕੀਰਤੀ ਕਾਨੂੰਨਾਂ ਦੇ ਖਿਲਾਫ ਸਾਂਝੇ ਤੌਰ ਤੇ ਰੋਸ਼ ਮੁਜਾਹਰਾ ਕੀਤਾ ਗਿਆ। ਇਸ ਰੋਸ਼ ਮੁਜਾਹਿਰੇ ਦਾ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਅਤੇ ਕੀਰਤੀ ਕਿਸਾਨ ਯੂਨੀਅਨ ਵੱਲੋਂ ਵੀ ਸਮਰਥਨ ਕੀਤਾ ਗਿਆ ਸੀ। ਹਾਲਾਂਕਿ ਇਸ ਦੌਰਾਨ ਭਾਰਤ ਬੰਦ ਦੀ ਕਾਲ ਵੀ ਦਿੱਤੀ ਗਈ ਸੀ ਪਰ ਗੁਰਦਾਸਪੁਰ ਦੇ ਬਾਜ਼ਾਰ ਆਮ ਵਾਂਗ ਖੁੱਲੇ ਰਹੇ । ਪ੍ਰਦਰਸ਼ਨਕਾਰੀ ਜਥੇਬੰਦੀਆਂ ਦੇ ਆਗੂ ਗੁਰੂ ਨਾਨਕ ਪਾਰਕ ਵਿੱਚ ਇਕੱਠੇ ਹੋਏ ਅਤੇ ਰੋਸ ਮਾਰਚ ਦੇ ਰੂਪ ਵਿੱਚ ਡਿਪਟੀ ਕਮਿਸ਼ਨਰ ਗੁਰਦਾਸਪੁਰ ਦੇ ਦਫਤਰ ਮੂਹਰੇ ਪਹੁੰਚੇ ਜਿੱਥੇ ਇਹਨਾਂ ਜਥੇਬੰਦੀਆਂ ਵੱਲੋਂ ਸਾਂਝੇ ਤੌਰ ਤੇ ਧਰਨਾ ਲਗਾਇਆ ਗਿਆ ਅਤੇ ਭਾਰਤ ਬੰਦ ਨੂੰ ਲੈ ਕੇ ਕੇਂਦਰ ਸਰਕਾਰ ਵਿਰੁੱਧ ਜ਼ੋਰਦਾਰ ਪ੍ਰਦਰਸ਼ਨ ਕੀਤਾ ਗਿਆ ।
ਇਸ ਮੌਕੇ ਤੇ ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਬਿਜਲੀ ਸੋਧ ਬਿਲ ,ਟਰੇਡ ਡੀਲ ਅਤੇ ਕੀਰਤੀ ਕਾਨੂੰਨ ਮੁਲਾਜ਼ਮਾ ਮਜ਼ਦੂਰਾਂ ਅਤੇ ਕਿਸਾਨਾਂ ਲਈ ਹੀ ਸਿਰਫ ਨੁਕਸਾਨ ਦੇਹ ਨਹੀਂ ਹਨ ਬਲਕਿ ਆਮ ਲੋਕਾਂ ਲਈ ਵੀ ਨੁਕਸਾਨ ਦੇਹ ਸਾਬਤ ਹੋਣਗੇ ਟਰੇਡ ਡੀਲ ਦਾ ਸਿੱਧਾ ਅਸਰ ਦੇਸ਼ ਦੀ ਕਿਸਾਨੀ ਅਤੇ ਆਰਥਿਕ ਵਿਵਸਥਾ ਤੇ ਪਵੇਗਾ। ਉਹਨਾਂ ਕਿਹਾ ਕਿ ਇਹ ਡੀਲ ਰੱਦ ਹੋਣੀ ਚਾਹੀਦੀ ਹੈ। ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅਮਰੀਕਾ ਦੇ ਦਬਾਅ ਹੇਠ ਆਕੇ ਇਹ ਡੀਲ ਕੀਤੀ ਗਈ ਹੈ।