ਖਾਲਸਾ ਫੇਥ ਫਾਉਂਡੇਸ਼ਨ ਵੱਲੋਂ ਨੈਸ਼ਨਲ ਗੱਤਕਾ ਮੈਡਲਿਸਟਾਂ ਦਾ ਸਨਮਾਨ ਕੀਤਾ
ਮਨਪ੍ਰੀਤ ਸਿੰਘ
ਰੂਪਨਗਰ 12 ਫਰਵਰੀ
ਅਮਰ ਸ਼ਹੀਦ ਬਾਬਾ ਅਜੀਤ ਸਿੰਘ–ਜੁਝਾਰ ਸਿੰਘ ਮੈਮੋਰੀਅਲ ਕਾਲਜ ਬੇਲਾ ਵਿਖੇ ਇੰਟਰ ਕਾਲਜ ਖੇਡਾਂ ਦੀ ਸ਼ੁਰੂਆਤ ਗੱਤਕੇ ਦੀ ਸ਼ਾਨਦਾਰ ਪ੍ਰਦਰਸ਼ਨੀ ਨਾਲ ਹੋਈ। ਇਸ ਦੌਰਾਨ ਸਾਹਿਬਜ਼ਾਦਾ ਜੁਝਾਰ ਸਿੰਘ ਅਕੈਡਮੀ ਦੇ ਬੱਚਿਆਂ ਨੇ ਗੱਤਕੇ ਦੇ ਦਾਅ-ਪੇਚ ਅਤੇ ਜੋਹਰ ਵਿਖਾ ਕੇ ਦਰਸ਼ਕਾਂ ਦਾ ਮਨ ਮੋਹ ਲਿਆ।
ਇਸ ਮੌਕੇ ਖਾਲਸਾ ਫੇਥ ਫਾਉਂਡੇਸ਼ਨ ਦੇ ਪੰਜਾਬ ਪ੍ਰਧਾਨ ਗੁਰਵਿੰਦਰ ਸਿੰਘ ਵੱਲੋਂ 2025 ਦੀਆਂ ਨੈਸ਼ਨਲ ਖੇਡਾਂ ਵਿੱਚ ਗੱਤਕੇ ਦੇ ਜੇਤੂ ਖਿਡਾਰੀਆਂ ਨੂੰ ਸਨਮਾਨਿਤ ਕਰਕੇ ਉਨ੍ਹਾਂ ਦੀ ਹੌਸਲਾ ਅਫਜ਼ਾਈ ਕੀਤੀ ਗਈ। ਸਮਾਗਮ ਵਿੱਚ ਮੁੱਖ ਮਹਿਮਾਨ ਵਜੋਂ ਸ਼ਾਮਲ ਚਮਕੌਰ ਸਾਹਿਬ ਦੇ ਮੌਜੂਦਾ ਵਿਧਾਇਕ ਡਾਕਟਰ ਚਰਨਜੀਤ ਸਿੰਘ ਨੇ ਖਿਡਾਰੀਆਂ ਨੂੰ ਸਨਮਾਨ ਚਿੰਨ੍ਹ ਤਕਸੀਮ ਕਰਕੇ ਉਨ੍ਹਾਂ ਦਾ ਮਾਣ ਵਧਾਇਆ।
ਸਨਮਾਨਿਤ ਕੀਤੇ ਗਏ ਖਿਡਾਰੀਆਂ ਵਿੱਚ ਜੈਸਮੀਨ ਕੌਰ ,ਇਸ਼ਪ੍ਰੀਤ ਕੌਰ, ਹਰਪ੍ਰੀਤ ਕੌਰ, ਗੁਰਨੀਤ ਕੌਰ, ਦਮਨਪ੍ਰੀਤ ਕੌਰ, ਸਮਨਪ੍ਰੀਤ ਕੌਰ, ਗੁਰਬਾਜ ਸਿੰਘ, ਸਮਰ ਧੀਮਾਨ, ਗਗਨਦੀਪ ਸਿੰਘ, ਅਰਮਾਨ ਸਿੰਘ , ਬਲਜੋਤ ਸਿੰਘ, ਸੁਖਮਨਦੀਪ ਸਿੰਘ, ਮਨਪ੍ਰੀਤ ਸਿੰਘ ਝੱਲੀਆਂ, ਜੋਬਨਪ੍ਰੀਤ ਸਿੰਘ, ਮਨਪ੍ਰੀਤ ਸਿੰਘ ਰੂਪਨਗਰ, ਜਸਕਰਨ ਸਿੰਘ, ਗੁਰਜਿੰਦਰ ਸਿੰਘ, ਸ਼ਰਨਜੀਤ ਕੌਰ, ਪ੍ਰਭਦਿੱਤ ਸਿੰਘ, ਅਰਸ਼ਦੀਪ ਸਿੰਘ, ਪਵਨੀਤ ਕੌਰ, ਮਨਪ੍ਰੀਤ ਸਿੰਘ,ਜਸਪਾਲ ਸਿੰਘ,ਕਰਨਜੋਤ ਸਿੰਘ ਸ਼ਾਮਲ ਸੀ ।
ਫਾਉਂਡੇਸ਼ਨ ਦੇ ਪੰਜਾਬ ਪ੍ਰਧਾਨ ਗੁਰਵਿੰਦਰ ਸਿੰਘ ਨੇ ਕਿਹਾ ਕਿ ਇਹ ਸਨਮਾਨ ਨੌਜਵਾਨਾਂ ਲਈ ਪ੍ਰੇਰਣਾ ਬਣੇਗਾ ਅਤੇ ਗੱਤਕੇ ਵਰਗੀ ਰਵਾਇਤੀ ਖੇਡ ਨੂੰ ਹੋਰ ਉਚਾਈਆਂ ‘ਤੇ ਲਿਜਾਣ ਵਿੱਚ ਮਦਦਗਾਰ ਸਾਬਤ ਹੋਵੇਗਾ। ਉਨ੍ਹਾਂ ਨੌਜਵਾਨਾਂ ਨੂੰ ਸ਼ਸਤਰ ਵਿਦਿਆ ਅਤੇ ਗੱਤਕੇ ਦੀ ਖੇਡ ਵੱਲ ਅੱਗੇ ਆਉਣ ਲਈ ਪ੍ਰੇਰਿਤ ਕੀਤਾ। ਪੰਜਾਬ ਸਕੱਤਰ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਗੱਤਕੇ ਨੂੰ ਨੈਸ਼ਨਲ ਖੇਡਾਂ ਵਿੱਚ ਸ਼ਾਮਿਲ ਕਰ ਲਿਆ ਗਿਆ ਹੈ ਅਤੇ ਹੁਣ ਹੋਰ ਖੇਡਾਂ ਵਾਂਗ ਗੱਤਕੇ ਦੇ ਖਿਡਾਰੀਆਂ ਨੂੰ ਵੀ ਸਪੋਰਟਸ ਕੋਟਾ ਤੇ ਹੋਰ ਸਹੂਲਤਾਂ ਮਿਲਣਗੀਆਂ। ਉਨ੍ਹਾਂ ਮਾਪਿਆਂ ਨੂੰ ਅਪੀਲ ਕੀਤੀ ਕਿ ਬੱਚਿਆਂ ਨੂੰ ਇਸ ਖੇਡ ਨਾਲ ਜੋੜ ਕੇ ਨਸ਼ਿਆਂ ਤੋਂ ਦੂਰ ਅਤੇ ਸਿਹਤਮੰਦ ਸਮਾਜ ਦੀ ਸਿਰਜਣਾ ਵਿੱਚ ਯੋਗਦਾਨ ਪਾਇਆ ਜਾਵੇ।
ਇਸ ਮੌਕੇ ਗੁਰਵਿੰਦਰ ਸਿੰਘ , ਸਕੱਤਰ ਗੁਰਪ੍ਰੀਤ ਸਿੰਘ, ਬੀਬੀ ਮਨਜੀਤ ਕੌਰ, ਕੋਚ ਸ਼ੈਰੀ ਸਿੰਘ, ਜਸਪ੍ਰੀਤ ਸਿੰਘ, ਗੁਰਵਿੰਦਰ ਸਿੰਘ ਘਨੌਲੀ, ਨਿਰਪਿੰਦਰ ਸਿੰਘ ਭੈਰੋਂਮਾਜਰਾ, ਮਨਪ੍ਰੀਤ ਸਿੰਘ, ਜਗਤਾਰ ਸਿੰਘ, ਵਿਕਰਮਜੀਤ ਸਿੰਘ, ਮੈਡਮ ਜਸਮੀਤ ਕੌਰ, ਰਮਨੀਤ ਕੌਰ ਸਮੇਤ ਹੋਰ ਪਤਵੰਤੇ ਸੱਜਣ ਹਾਜ਼ਰ ਸਨ।