Punjab News: ਲੇਡੀ ਤਹਿਸੀਲਦਾਰ ਮੁਅੱਤਲ
Ravi Jakhu
ਚੰਡੀਗੜ੍ਹ: 12 ਫਰਵਰੀ 2026-ਪੰਜਾਬ ਸਰਕਾਰ ਦੇ ਮਾਲ, ਪੁਨਰਵਾਸ ਅਤੇ ਡਿਜਾਸਟਰ ਮੈਨੇਜਮੈਂਟ ਵਿਭਾਗ ਵੱਲੋਂ ਇੱਕ ਅਹਿਮ ਹੁਕਮ ਜਾਰੀ ਕਰਦਿਆਂ ਖਮਾਣੋਂ ਦੇ ਤਹਿਸੀਲਦਾਰ ਰਮਨਦੀਪ ਕੌਰ ਨੂੰ ਤੁਰੰਤ ਪ੍ਰਭਾਵ ਨਾਲ ਸੇਵਾ ਤੋਂ ਮੁਅੱਤਲ ਕਰ ਦਿੱਤਾ ਗਿਆ ਹੈ। ਮੁਅੱਤਲੀ ਸਮੇਂ ਦੌਰਾਨ ਰਮਨਦੀਪ ਕੌਰ ਪੰਜਾਬ ਸਿਵਲ ਸੇਵਾਵਾਂ ਨਿਯਮਾਂਵਲੀ ਦੇ ਤਹਿਤ ਗੁਜ਼ਾਰਾ ਭੱਤਾ ਲੈਣ ਦੇ ਹੱਕਦਾਰ ਹੋਣਗੇ। ਮੁਅੱਤਲੀ ਦੇ ਸਮੇਂ ਦੌਰਾਨ ਅਧਿਕਾਰੀ ਦਾ ਹੈੱਡਕੁਆਰਟਰ ਦਫ਼ਤਰ ਡਿਪਟੀ ਕਮਿਸ਼ਨਰ, ਰੂਪਨਗਰ ਨਿਸ਼ਚਿਤ ਕੀਤਾ ਗਿਆ ਹੈ।