ਧਰਨੇ ਦਾ ਦ੍ਰਿਸ਼
ਫਤਿਹਗੜ੍ਹ ਸਾਹਿਬ 13 ਫਰਵਰੀ 2026 : ਆਮ ਆਦਮੀ ਪਾਰਟੀ ਦੀ ਜ਼ਿਲਾ ਜਥੇਬੰਦੀ ਦੇ ਵੱਲੋਂ ਫਤਿਹਗੜ੍ਹ ਸਾਹਿਬ ਵਿਖੇ ਰੋਸ ਧਰਨਾ ਦਿੱਤਾ ਗਿਆ , ਇਸ ਮੌਕੇ ਹਲਕਾ ਫਤਿਹਗੜ੍ਹ ਸਾਹਿਬ ਦੇ ਵਿਧਾਇਕ ਐਡਵੋਕੇਟ ਲਖਬੀਰ ਸਿੰਘ ਰਾਏ, ਬੱਸੀ ਪਠਾਣਾ ਦੇ ਵਿਧਾਇਕ ਰੁਪਿੰਦਰ ਸਿੰਘ ਹੈਪੀ, ਆਪ ਦੇ ਐਸੀ ਵਿੰਗ ਦੇ ਸੂਬਾ ਪ੍ਰਧਾਨ ਗੁਰਪ੍ਰੀਤ ਸਿੰਘ ਜੀਪੀ ਅਤੇ ਜ਼ਿਲ੍ਹਾ ਪ੍ਰਧਾਨ ਅਜੇ ਲਿਬੜਾ ਨੇ ਸੰਬੋਧਨ ਕਰਦਿਆਂ ਕਿਹਾ ਕਿ ਇਹ ਧਰਨਾ ਕਿਸੇ ਨਿਜੀ ਵਿਅਕਤੀ ਦੇ ਖਿਲਾਫ ਨਹੀਂ ਹੈ, ਕਾਂਗਰਸ ਦੀ ਦਲਿਤ ਵਿਰੋਧੀ ਸੋਚ ਦੇ ਖਿਲਾਫ ਹੈ , ਇਹਨਾਂ ਵੱਲੋਂ ਹਮੇਸ਼ਾ ਹੀ ਦਲਿਤ ਸਮਾਜ ਦੇ ਖਿਲਾਫ ਭੱਦੀ ਸ਼ਬਦਾਵਲੀ ਬੋਲੀ ਜਾਂਦੀ ਹੈ , ਜਿਸ ਕਾਰਨ ਦਲਿਤ ਸਮਾਜ ਦੇ ਮਨ ਨੂੰ ਠੇਸ ਲੱਗਦੀ ਹੈ। ਇਹ ਕੋਈ ਪਹਿਲੀ ਘਟਨਾ ਨਹੀਂ ਜਦੋਂ ਕਾਂਗਰਸੀਆਂ ਨੇ ਦਲਿਤ ਸਮਾਜ ਦੇ ਖਿਲਾਫ ਬੋਲਿਆ ਹੋਵੇ ਇਸ ਤੋਂ ਪਹਿਲਾਂ ਵੀ ਰਾਜਾ ਵੜਿੰਗ ਦਲਿਤ ਸਮਾਜ ਦੇ ਵਿਰੁੱਧ ਬੋਲ ਚੁੱਕੇ ਹਨ। ਵਿਰੋਧੀ ਧਿਰ ਦੇ ਨੇਤਾ ਤਾਂ ਆਮ ਆਦਮੀ ਪਾਰਟੀ ਦੇ ਚੁਣੇ ਹੋਏ ਵਿਧਾਇਕਾਂ ਨੂੰ ਵੀ ਮਟੀਰੀਅਲ ਦੱਸਦੇ ਸਨ ਜਿਸ ਕਾਰਨ ਸੂਬੇ ਦੇ ਲੋਕ ਇਹਨਾਂ ਦੀਆਂ ਦਲਿਤ ਵਿਰੋਧੀ ਭਾਵਨਾਵਾਂ ਤੋਂ ਭਲੀ ਭਾਂਤੀ ਜਾਣੂ ਹਨ। ਇਹਨਾਂ ਨੂੰ ਨੀਂਦ ਤੋਂ ਜਗਾਉਣ ਦੇ ਲਈ ਆਮ ਆਦਮੀ ਪਾਰਟੀ ਵੱਲੋਂ ਸੂਬਾ ਭਰ ਦੇ ਵਿੱਚ ਰੋਸ ਧਰਨੇ ਦਿੱਤੇ ਜਾ ਰਹੇ ਹਨ ਉਸੇ ਲੜੀ ਦੇ ਤਹਿਤ ਅੱਜ ਫਤਿਹਗੜ੍ਹ ਸਾਹਿਬ ਵਿਖੇ ਵੀ ਰੋਸ ਧਰਨਾ ਦਿੱਤਾ ਗਿਆ ਹੈ।
ਇਸ ਮੌਕੇ ਐਸ. ਸੀ. ਵਿੰਗ ਦੇ ਸੂਬਾ ਪ੍ਰਧਾਨ ਗੁਰਪ੍ਰੀਤ ਸਿੰਘ ਜੀਪੀ ਨੇ ਸੰਬੋਧਨ ਕਰਦਿਆਂ ਕਿਹਾ ਕਿ ਪਿਛਲੇ ਦਿਨੀ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਦੇ ਵੱਲੋਂ ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਦੇ ਖਿਲਾਫ ਭੱਦੀ ਸ਼ਬਦਾਵਲੀ ਬੋਲੀ ਗਈ ਸੀ। ਜਿਸ ਕਾਰਨ ਆਮ ਆਦਮੀ ਪਾਰਟੀ ਵੱਲੋਂ ਪ੍ਰਤਾਪ ਸਿੰਘ ਬਾਜਵਾ ਦੀ ਮਾੜੀ ਸ਼ਬਦਾਵਲੀ ਦੇ ਖਿਲਾਫ ਰੋਸ ਧਰਨਾ ਦਿੱਤਾ ਜਾ ਗਿਆ ਹੈ। ਜੇਕਰ ਇਨਾਂ ਨੇ ਆਪਣੀ ਜੁਬਾਨ ਤੇ ਲਗਾਮ ਨਾ ਲਗਾਈ ਤਾਂ ਆਉਣ ਵਾਲੇ ਸਮੇਂ ਦੇ ਵਿੱਚ ਵੱਡੇ ਸੰਘਰਸ਼ ਦਾ ਐਲਾਨ ਕੀਤਾ ਜਾਵੇਗਾ। ਪ੍ਰਤਾਪ ਬਾਜਵਾ ਵੱਲੋਂ ਜੋ ਬੈਂਡ ਵਜਾਉਣ ਵਾਲੀ ਗੱਲ ਆਖੀ ਗਈ ਸੀ, ਉਸ ਦੇ ਵਿਰੋਧ ਵਿੱਚ ਰੋਸ ਧਰਨੇ ਦੇ ਵਿੱਚ ਬੈਂਡ ਵੀ ਬਜਾਇਆ ਗਿਆ। ਇਸ ਮੌਕੇ ਹੋਰਨਾਂ ਤੋਂ ਇਲਾਵਾ ਮਾਰਕੀਟ ਕਮੇਟੀ ਸਰਹਿੰਦ ਦੇ ਚੇਅਰਮੈਨ ਗੁਰਵਿੰਦਰ ਢਿੱਲੋਂ, ਪ੍ਰਿਤਪਾਲ ਜੱਸੀ, ਗੁਰਮੀਤ ਸਿੰਘ ਗੋਬਿੰਦਗੜ, ਬਲਕਾਰ ਸਿੰਘ ਨਬੀਪੁਰ, ਹਰਮੇਸ਼ ਪੁੰਨੀਆ, ਬਲਜਿੰਦਰ ਸਿੰਘ ਗੋਲਾ, ਸਤਬੀਰ ਜੱਲਾ, ਮਾਸਟਰ ਬਲਦੇਵ ਸਿੰਘ ਭੱਲ ਮਾਜਰਾ, ਮਾਸਟਰ ਸੰਤੋਖ ਸਿੰਘ, ਰਾਜੇਸ਼ ਉਪਲ, ਤਰਸੇਮ ਉੱਪਲ, ਜੋਨੀ ਤਲਾਣੀਆਂ, ਜੱਸਾ ਖਰੌੜਾ, ਸਰਪੰਚ ਰਜਿੰਦਰ ਖਰੌੜੀ, ਠੇਕੇਦਾਰ ਅਵਤਾਰ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਦੇ ਵਿੱਚ ਆਮ ਆਦਮੀ ਪਾਰਟੀ ਦੇ ਵਰਕਰ ਹਾਜ਼ਰ ਸਨ