ਪਾਵਰਕੌਮ ਦੀਆਂ ਮੁਲਾਜ਼ਮ ਜਥੇਬੰਦੀਆਂ ਦੇ ਸੱਦੇ ਤਹਿਤ ਬਿਜਲੀ ਮੁਲਾਜ਼ਮਾਂ ਵੱਲੋਂ ਅਰਖੀ ਫੂਕ ਪ੍ਰਦਰਸ਼ਨ
ਅਸ਼ੋਕ ਵਰਮਾ
ਬਠਿੰਡਾ,16 ਫਰਵਰੀ 2026: ਅੱਜ ਸਿਰਕੀ ਬਜ਼ਾਰ ਦਫਤਰ ਵਿਖੇ ਬਿਜਲੀ ਮੁਲਾਜ਼ਮਾਂ ਵੱਲੋਂ ਪੀ .ਐਸ.ਈ.ਬੀ ਜੁਆਇੰਟ ਫ਼ੋਰਮ ਅਤੇ ਬਿਜਲੀ ਮੁਲਾਜ਼ਮ ਏਕਤਾ ਮੰਚ, ਐਸੋਸੀਏਸ਼ਨ ਆਫ ਜੂਨੀਅਰ ਇੰਜੀਨੀਅਰ ਵੱਲੋਂ ਆਏ ਪ੍ਰੋਗਰਾਮ 16 ਅਤੇ 17 ਫਰਵਰੀ ਨੂੰ ਸਾਰੇ ਪੰਜਾਬ ਅੰਦਰ ਬਿਜਲੀ ਨਿਗਮ ਦੇ ਦਫਤਰਾਂ ਅੱਗੇ ਬਿਜਲੀ ਮੰਤਰੀ ਦੀਆਂ ਅਰਥੀ ਫੂਕ ਰੋਸ ਪ੍ਰਦਰਸ਼ਨ ਕਰਨ ਅਨੁਸਾਰ ਬਿਜਲੀ ਮੰਤਰੀ ਪੰਜਾਬ ਸਰਕਾਰ ਦਾ ਅਰਥੀ ਸਾੜ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ।
ਬੁਲਾਰਿਆਂ ਨੇ ਸੰਬੋਧਨ ਕਰਦਿਆਂ ਕਿਹਾ ਕਿ 14 ਜਨਵਰੀ 2026 ਨੂੰ ਜਥੇਬੰਦੀ ਦੀ ਮੈਨੇਜਮੈਂਟ ਨਾਲ ਮੀਟਿੰਗ ਵਿੱਚ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਮਸਲਿਆਂ ਨੂੰ ਹੱਲ ਕਰਨ ਦੀ ਸਹਿਮਤੀ ਕੀਤੀ ਸੀ ਅਤੇ ਬਿਜਲੀ ਨਿਗਮ ਵੱਲੋਂ ਜਾਇਦਾਦਾਂ ਨਾਂ ਵੇਚਣ ਦਾ ਭਰੋਸਾ ਦਿੱਤਾ ਸੀ। ਉਹਨਾਂ ਦੱਸਿਆ ਕਿ ਮੈਨੇਜਮੈਂਟ ਹੁਣ ਆਪਣੇ ਵਾਅਦਿਆਂ ਤੋਂ ਮੁੱਕਰਦੇ ਹੋਏ ਬਡੂੰਗਰ ਪਿੰਡ ਪਟਿਆਲਾ ਦੀ 50 ਏਕੜ ਜ਼ਮੀਨ ਪੁੱਡਾ ਨੂੰ ਵੇਚਣ ਦੇ ਲਏ ਫ਼ੈਸਲੇ ਨੂੰ ਵਾਪਸ ਲੈਣ ਦੀ ਮੰਗ ਕੀਤੀ ਗਈ। ਜੇਕਰ ਫ਼ੈਸਲਾ ਵਾਪਿਸ ਨਾ ਲਿਆ ਗਿਆ ਤਾਂ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ ਅਤੇ ਬਾਕੀ ਰਹਿੰਦੀਆਂ ਮੰਗਾਂ ਦਾ ਵੀ ਹੱਲ ਕੀਤਾ ਜਾਵੇ। ਬੁਲਾਰਿਆਂ ਵਿੱਚ ਭੀਮ ਸੈਨ, ਅਰੁਣ ਕੁਮਾਰ ਤ੍ਰਿਪਾਠੀ, ਸੀਤਾ ਰਾਮ, ਦੁਰਗਾ ਦੱਤ, ਮਨਿੰਦਰ ਸਿੰਘ, ਸੁਖਚੈਨ ਸਿੰਘ,ਸੁਧਾਰਥ ਨੇ ਸੰਬੋਧਨ ਕੀਤਾ ਅਤੇ ਭਾਰੀ ਗਿਣਤੀ ਵਿੱਚ ਵਰਕਰਾਂ ਨੇ ਸ਼ਮੂਲੀਅਤ ਕੀਤੀ।