ਗਰਿੱਡ ਦੀ ਮੁਰੰਮਤ ਦੇ ਮੱਦੇਨਜ਼ਰ 18 ਫਰਵਰੀ ਨੂੰ ਬਿਜਲੀ ਸਪਲਾਈ ਬੰਦ ਰਹਿਣ ਦੀ ਚਿਤਾਵਨੀ
ਅਸ਼ੋਕ ਵਰਮਾ
ਬਠਿੰਡਾ, 17 ਫ਼ਰਵਰੀ 2026: 66 ਕੇ.ਵੀ. ਗਰਿੱਡ ਸਬ-ਸਟੇਸ਼ਨ ਸਿਵਲ ਸਟੇਸ਼ਨ ਬਠਿੰਡਾ ਤੋਂ ਚਲਦੇ 11 ਕੇ.ਵੀ. ਸਿਵਲ ਸਟੇਸ਼ਨ ਫੀਡਰ ਦੀ ਜ਼ਰੂਰੀ ਮੁਰੰਮਤ ਹੋਣ ਕਾਰਨ ਬਿਜਲੀ ਦੀ ਸਪਲਾਈ 18 ਫਰਵਰੀ ਨੂੰ ਦੁਪਹਿਰ 1 ਵਜੇ ਤੋਂ ਲੈ ਕੇ ਦੁਪਹਿਰ 2:30 ਵਜੇ ਤੱਕ ਬਿਜਲੀ ਦੀ ਸਪਲਾਈ ਬੰਦ ਰਹੇਗੀ। ਇਹ ਜਾਣਕਾਰੀ ਸ੍ਰੀ ਸੰਦੀਪ ਕੁਮਾਰ ਗਰਗ ਸੀਨੀਅਰ ਕਾਰਜਕਾਰੀ ਇੰਜੀਨੀਅਰ ਵੰਡ ਮੰਡਲ ਬਠਿੰਡਾ ਨੇ ਸਾਂਝੀ ਕੀਤੀ।
ਉਨ੍ਹਾਂ ਅੱਗੇ ਦੱਸਿਆ ਕਿ ਬਿਜਲੀ ਦੀ ਇਸ ਸਪਲਾਈ ਬੰਦ ਕਾਰਨ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਡਿਪਟੀ ਕਮਿਸ਼ਨਰ ਰਿਹਾਇਸ਼, ਵਕੀਲਾਂ ਦੇ ਚੈਂਬਰ ਦੇ ਆਸਪਾਸ ਦਾ ਏਰੀਆ ਪ੍ਰਭਾਵਿਤ ਹੋਵੇਗਾ। ਉਨ੍ਹਾਂ ਇਹ ਵੀ ਦੱਸਿਆ ਕਿ ਸਥਿਤੀ ਮੁਤਾਬਕ ਇਸ ਸੱਟ ਡਾਊਨ ਦਾ ਸਮਾਂ ਵਧਾਇਆ ਜਾਂ ਘਟਾਇਆ ਵੀ ਜਾ ਸਕਦਾ ਹੈ।