ਅਧਿਆਪਕ ਪਰਵ ਮੁਕਾਬਲਿਆਂ ਦੌਰਾਨ ਤੀਸਰੇ ਸਥਾਨ ਤੇ ਰਹੀ ਅਧਿਆਪਕਾ ਸਪਨਾ ਬਾਂਸਲ ਦਾ ਸਨਮਾਨ
ਅਸ਼ੋਕ ਵਰਮਾ
ਮਾਨਸਾ 18 ਫਰਵਰੀ 2026 :ਸਿੱਖਿਆ ਵਿਭਾਗ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਹੇਠ ਫਤਿਹਗੜ੍ਹ ਸਾਹਿਬ ਵਿਖੇ ਕਰਵਾਏ ਸੂਬਾ ਪੱਧਰੀ ਅਧਿਆਪਕ ਪਰਵ ਮੁਕਾਬਲਿਆਂ ਦੌਰਾਨ ਮਾਨਸਾ ਜ਼ਿਲ੍ਹੇ ਦੇ 12 ਅਧਿਆਪਕਾਂ ਚੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੋਟੜਾ ਕਲਾ ਦੇ ਸਾਇੰਸ ਅਧਿਆਪਕਾਂ ਸਪਨਾ ਬਾਂਸਲ ਨੇ ਤੀਜਾ ਸਥਾਨ ਪ੍ਰਾਪਤ ਕੀਤਾ।ਇਸ ਅਧਿਆਪਕ ਦੇ ਸਕੂਲ ਪਹੁੰਚਣ ਤੇ ਸਨਮਾਨ ਸਮਾਰੋਹ ਵਿੱਚ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਨੀਲਮ ਰਾਣੀ ਨੇ ਵਿਸ਼ੇਸ਼ ਤੌਰ ਤੇ ਸ਼ਿਰਕਤ ਕੀਤੀ। ਇਸ ਮੌਕੇ ਉਹਨਾਂ ਬੋਲਦਿਆਂ ਕਿਹਾ ਕਿ ਅਧਿਆਪਕ ਸਮਾਜ ਦੇ ਨਿਰਮਾਤਾ ਹੁੰਦੇ ਹਨ ਅਤੇ ਉਨ੍ਹਾਂ ਦੀ ਮਿਹਨਤ, ਲਗਨ ਅਤੇ ਨਵੀ ਸੋਚ ਹੀ ਬੱਚਿਆਂ ਨੂੰ ਉੱਚਾਈਆਂ ਤੱਕ ਪਹੁੰਚਾਉਂਦੀ ਹੈ। ਇਹ ਸਨਮਾਨ ਸਿਰਫ਼ ਇੱਕ ਵਿਅਕਤੀ ਦੀ ਨਹੀਂ, ਸਗੋਂ ਪੂਰੇ ਸਕੂਲ ਅਤੇ ਜ਼ਿਲ੍ਹੇ ਲਈ ਮਾਣ ਦੀ ਗੱਲ ਹੈ।
ਉਹਨਾਂ ਕਿਹਾ ਕਿ ਮੈਨੂੰ ਪੂਰਾ ਵਿਸ਼ਵਾਸ ਹੈ ਕਿ ਭਵਿੱਖ ਵਿੱਚ ਵੀ ਉਹ ਇਸੇ ਤਰ੍ਹਾਂ ਸਿੱਖਿਆ ਦੇ ਖੇਤਰ ਵਿੱਚ ਆਪਣਾ ਯੋਗਦਾਨ ਪਾਉਂਦੇ ਰਹਿਣਗੇ ਅਤੇ ਹੋਰ ਅਧਿਆਪਕਾਂ ਲਈ ਪ੍ਰੇਰਣਾ ਸਰੋਤ ਬਣੇ ਰਹਿਣਗੇ।
ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਡਾ ਪਰਮਜੀਤ ਸਿੰਘ ਭੋਗਲ ਨੇ ਇਸ ਵਿਸ਼ੇਸ਼ ਪ੍ਰਾਪਤੀ ਲਈ ਸ਼ੁਭ ਕਾਮਨਾਵਾਂ ਦਿੱਤੀਆਂ।ਇਸ ਮੌਕੇ ਪ੍ਰਿੰਸੀਪਲ ਕੁਲਦੀਪ ਸਿੰਘ ਬਲਾਕ ਨੋਡਲ ਅਫ਼ਸਰ ਮਾਨਸਾ, ਨਵਨੀਤ ਕੱਕੜ ਜ਼ਿਲ੍ਹਾ ਰਿਸੋਰਸ ਕੋਆਰਡੀਨੇਟਰ, ਲੈਕਚਰਾਰ ਡਾ ਵੀਰਪਾਲ ਕੌਰ, ਲੈਕਚਰਾਰ ਜਸਵੀਰ ਸਿੰਘ, ਸਕੂਲ ਮੈਨੇਜਮੈਂਟ ਕਮੇਟੀ ਦੇ ਚੇਅਰਮੈਨ ਗੁਰਮੀਤ ਸਿੰਘ, ਸੋਨੀ ਸਿੰਗਲਾ ਬੀ ਆਰ ਸੀ ਅਤੇ ਸਮੂਹ ਸਟਾਫ਼ ਮੈਂਬਰ ਹਾਜ਼ਰ ਸਨ।