ਢੁੱਕਵੇਂ ਮਾਰਗਦਰਸ਼ਨ ਨਾਲ ਹੀ ਸੰਭਵ ਹਨ ਵੱਡੀਆਂ ਉਪਲਬਧੀਆਂ: ਵਿਸ਼ਾਲ ਚਾਵਲਾ
ਅਸ਼ੋਕ ਵਰਮਾ
ਬਠਿੰਡਾ, 19 ਫਰਵਰੀ 2026 : ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਦੇ ਸੁਨਹਿਰੇ ਭਵਿੱਖ ਦੇ ਨਿਰਮਾਣ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਇਸੇ ਲੜੀ ਤਹਿਤ ਜਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਊਰੋ, ਬਠਿੰਡਾ ਵੱਲੋਂ ਜਵਾਹਰ ਨਵੋਦਿਆ ਵਿਦਿਆਲਿਆ ਤਿਊਣਾ ਪੁਜਾਰੀਆਂ (ਬਠਿੰਡਾ) ਵਿਖੇ ਕੈਰੀਅਰ ਕੌਂਸਲਿੰਗ ਸੈਮੀਨਾਰ ਕਰਵਾਇਆ ਗਿਆ। ਸੈਮੀਨਾਰ ਦੌਰਾਨ ਸਕੂਲ ਦੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ਉਤਸ਼ਾਹ ਨਾਲ ਭਾਗ ਲਿਆ ਅਤੇ ਭਵਿੱਖੀ ਮੌਕਿਆਂ ਬਾਰੇ ਜਾਣਕਾਰੀ ਪ੍ਰਾਪਤ ਕੀਤੀ।
ਸੈਮੀਨਾਰ ਵਿੱਚ ਕੈਰੀਅਰ ਕੌਂਸਲਰ ਸ਼੍ਰੀ ਵਿਸ਼ਾਲ ਚਾਵਲਾ ਵੱਲੋਂ ਵਿਦਿਆਰਥੀਆਂ ਨੂੰ ਕੈਰੀਅਰ ਗੋਲ ਤੈਅ ਕਰਨ, ਸੁਚੱਜੀ ਕੈਰੀਅਰ ਪਲਾਨਿੰਗ ਕਰਨ ਅਤੇ ਆਪਣੀ ਰੁਚੀ ਅਨੁਸਾਰ ਵਧੀਆ ਖੇਤਰ ਦੀ ਚੋਣ ਕਰਨ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ। ਉਨ੍ਹਾਂ ਨੇ ਇਹ ਵੀ ਦਸਿਆ ਕਿ ਸਹੀ ਮਾਰਗਦਰਸ਼ਨ ਨਾਲ ਵਿਦਿਆਰਥੀ ਆਪਣੇ ਜੀਵਨ ਵਿੱਚ ਵੱਡੀਆਂ ਉਪਲਬਧੀਆਂ ਹਾਸਲ ਕਰ ਸਕਦੇ ਹਨ।
ਇਸ ਦੌਰਾਨ ਕੌਂਸਲਿੰਗ ਵਿਦਿਆਰਥੀਆਂ ਨੂੰ ਆਉਣ ਵਾਲੀਆਂ ਪ੍ਰੀਖਿਆਵਾਂ ਵਿੱਚ ਆਉਣ ਵਾਲੀਆਂ ਮੁਸ਼ਕਿਲਾਂ ਨੂੰ ਦੂਰ ਕਰਨ ਲਈ ਵੱਖ-ਵੱਖ ਤਕਨੀਕਾਂ ਬਾਰੇ ਵੀ ਦੱਸਿਆ ਗਿਆ। ਇਸ ਤੋਂ ਇਲਾਵਾ ਪ੍ਰਬੰਧਕੀ ਸ਼ਾਖਾ ਤੋਂ ਸ਼੍ਰੀ ਬਲਤੇਜ ਸਿੰਘ ਵੱਲੋਂ ਉਚੇਰੀ ਸਿੱਖਿਆ ਨਾਲ ਸਬੰਧਤ ਸਰਕਾਰੀ ਸੰਸਥਾਵਾਂ ਅਤੇ ਅਦਾਰਿਆਂ ਬਾਰੇ ਜਾਣਕਾਰੀ ਸਾਂਝੀ ਕੀਤੀ ਗਈ ਅਤੇ ਪੜ੍ਹਾਈ ਪੂਰੀ ਕਰਨ ਤੋਂ ਬਾਅਦ ਵੱਖ-ਵੱਖ ਬੋਰਡਾਂ ਰਾਹੀਂ ਨੌਕਰੀ ਦੇ ਮੌਕਿਆਂ ਬਾਰੇ ਵੀ ਜਾਗਰੂਕ ਕੀਤਾ ਗਿਆ ।
ਅੰਤ ਵਿੱਚ ਸਕੂਲ ਦੀ ਪ੍ਰਿੰਸੀਪਲ ਸ਼੍ਰੀਮਤੀ ਸ਼ਾਰਧਾ ਨੇ ਆਪਣੇ ਵਿਚਾਰ ਪ੍ਰਗਟ ਕਰਦੇ ਹੋਏ ਕਿਹਾ ਕਿ ਕੈਰੀਅਰ ਕੌਂਸਲਰ ਵੱਲੋਂ ਦਿੱਤੀ ਗਈ ਜਾਣਕਾਰੀ ਦਾ ਵਿਦਿਆਰਥੀਆਂ ਵੱਲੋਂ ਵੱਧ ਤੋਂ ਵੱਧ ਲਾਹਾ ਲਿਆ ਜਾਣਾ ਚਾਹੀਦਾ ਹੈ ਤਾਂ ਜੋ ਉਹ ਆਪਣੇ ਜੀਵਨ ਵਿੱਚ ਸਫਲਤਾ ਦੇ ਨਵੇਂ ਮਾਪਦੰਡ ਸਥਾਪਿਤ ਕਰ ਸਕਣ। ਇਸ ਮੌਕੇ ਸਕੂਲ ਅਧਿਆਪਕ ਡਾ. ਵਿਕਾਸ ਸਚਦੇਵਾ ਨੇ ਵੀ ਉਚੇਚੇ ਤੌਰ ’ਤੇ ਰਹੇ ।