ਸਿਵਲ ਸਰਜਨ ਬਠਿੰਡਾ ਵੱਲੋਂ ਸਿਹਤ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ
ਅਸ਼ੋਕ ਵਰਮਾ
ਬਠਿੰਡਾ, 20 ਫਰਵਰੀ 2026 :ਸਿਵਲ ਸਰਜਨ ਬਠਿੰਡਾ ਡਾ. ਤਪਿੰਦਰਜੋਤ ਵੱਲੋਂ ਵੱਖ-ਵੱਖ ਨੈਸ਼ਨਲ ਪ੍ਰੋਗ੍ਰਾਮਾਂ ਦੀ ਸਮੀਖਿਆ ਕਰਨ ਲਈ ਦਫਤਰ ਸਿਵਲ ਸਰਜਨ ਵਿਖੇ ਸਿਹਤ ਵਿਭਾਗ ਦੇ ਸਮੂਹ ਪ੍ਰੋਗ੍ਰਾਮ ਅਫ਼ਸਰਾਂ, ਸੀਨੀਅਰ ਮੈਡੀਕਲ ਅਫ਼ਸਰਾਂ ਅਤੇ ਅਰਬਨ ਮੈਡੀਕਲ ਅਫ਼ਸਰਾਂ ਦੀ ਮੀਟਿੰਗ ਕੀਤੀ ਗਈ।ਜਿਸ ਵਿੱਚ ਸਿਹਤ ਵਿਭਾਗ ਵੱਲੋਂ ਚਲਾਏ ਜਾ ਰਹੇ ਸਾਰੇ ਨੈਸ਼ਨਲ ਪ੍ਰੋਗ੍ਰਾਮਾਂ ਅਤੇ ਸਿਹਤ ਸਕੀਮਾਂ ਸਬੰਧੀ ਵਿਚਾਰ ਵਟਾਦਰਾਂ ਕੀਤਾ ਗਿਆ ਅਤੇ ਸਮੂਹ ਅਫਸਰ ਸਾਹਿਬਾਨਾਂ ਨੂੰ ਕਿਹਾ ਗਿਆ ਕਿ ਸਿਹਤ ਵਿਭਾਗ ਦੁਆਰਾ ਚਲਾਈਆਂ ਜਾ ਰਹੀਆਂ ਸਿਹਤ ਸਕੀਮਾਂ ਦਾ ਲਾਭ ਹਰੇਕ ਲਾਭਪਾਤਰੀ ਨੂੰ ਮਿਲਣਾ ਯਕੀਨੀ ਬਣਾਇਆ ਜਾਵੇ। ਉਨ੍ਹਾਂ ਇਸ ਮੌਕੇ ਸਮੂਹ ਅਧਿਕਾਰੀਆਂ ਨੂੰ ਕਿਹਾ ਕਿ ਸਿਹਤ ਵਿਭਾਗ ਦੁਆਰਾ ਚਲਾਈਆਂ ਜਾ ਰਹੀਆਂ ਸਿਹਤ ਸਕੀਮਾਂ ਦਾ ਲਾਭ ਹਰੇਕ ਲਾਭਪਾਤਰੀ ਨੂੰ ਮਿਲਣਾ ਯਕੀਨੀ ਬਨਾਇਆ ਜਾਵੇ ਅਤੇ ਸਿਹਤ ਸੰਸਥਾਵਾਂ ਵਿਚ ਆਉਣ ਵਾਲੇ ਲੋਕਾਂ ਨੂੰ ਬਣਦਾ ਸਤਿਕਾਰ ਦਿੱਤਾ ਜਾਵੇ । ਸਿਹਤ ਸੰਸਥਾਵਾਂ ਦੇ ਮਰੀਜ਼ਾਂ ਲਈ ਲਗਾਏ ਬੈਡਾਂ, ਮਰੀਜ਼ਾਂ ਦੇ ਬੈਠਣ ਲਈ ਲਗਾਈਆਂ ਕੁਰਸੀਆਂ, ਆਮ ਲੋਕਾਂ ਲਈ ਪੀਣ ਵਾਲਾ ਪਾਣੀ ਦੀ ਰੋਜ਼ਾਨਾ ਪੱਧਰ 'ਤੇ ਇੰਸਪੈਕਸ਼ਨ ਸਬੰਧਤ ਇੰਚਾਰਜ ਵਲੋਂ ਕੀਤੀ ਜਾਵੇ ਤਾਂ ਜੋ ਹਸਪਤਾਲਾਂ ਵਿਚ ਆਉਣ ਵਾਲੇ ਮਰੀਜ਼ਾਂ ਨੂੰ ਕੋਈ ਮੁਸ਼ਕਲ ਪੇਸ਼ ਨਾ ਆਵੇ।
ਉਨ੍ਹਾਂ ਕਿਹਾ ਕਿ ਸਾਰੀਆਂ ਐਬੂਲੈਸਾਂ ਸਮੇਤ 108 ਐਬੂਲੈਂਸ ਵਿਚ ਸਾਰੇ ਇਕਿਊਪਮੈਂਟ ਚਾਲੂ ਹਾਲਤ ਵਿਚ ਹੋਣੇ ਚਾਹੀਦੇ ਹਨ।ਸਾਰੀਆਂ ਵੀਲ ਚੇਅਰਾਂ ਅਤੇ ਸਟਰੇਚਰ ਸਾਫ ਸੁਥਰੇ ਹੋਣੇ ਚਾਹੀਦੇ ਹਨ ਅਤੇ ਉਨ੍ਹਾਂ ਉਤੇ ਗੱਦੀਆਂ ਲੱਗੀਆਂ ਹੋਣ ਅਤੇ ਸਾਫ ਚਾਦਰਾਂ ਵਿਛੀਆਂ ਹੋਣ।ਉਨ੍ਹਾਂ ਵਲੋਂ ਸਾਰੀਆਂ ਸਿਹਤ ਸੰਸਥਾਵਾਂ ਵਿਚ ਸੀ.ਸੀ.ਟੀ.ਵੀ. ਕੈਮਰੇ ਚਾਲੂ ਹਾਲਤ ਵਿਚ ਰੱਖਣ ਲਈ ਹਦਾਇਤ ਕੀਤੀ ਗਈ।ਮੀਟਿੰਗ ਦੌਰਾਨ ਸਮੂਹ ਸੀਨੀਅਰ ਮੈਡੀਕਲ ਅਫਸਰਾਂ ਵਲੋਂ ਡਾ. ਤੇਜਵੰਤ ਸਿੰਘ ਢਿੱਲੋਂ ਸਿਵਲ ਸਰਜਨ ਨੂੰ ਵਿਸ਼ਵਾਸ ਦਿਵਾਇਆ ਗਿਆ ਕਿ ਉਹ ਹਸਪਤਾਲਾਂ ਵਿਚ ਆਉਣ ਵਾਲੇ ਮਰੀਜ਼ਾਂ ਦੀ ਸੇਵਾ ਕਰਨ ਲਈ ਅਣਥੱਕ ਯਤਨ ਕਰਨਗੇ। ਇਸ ਸਮੇਂ ਮੁੱਖ ਮੰਤਰੀ ਸਿਹਤ ਯੋਜਨਾ, ਆਭਾ ਆਈ.ਡੀ, ਜੇ.ਐਸ.ਵਾਈ, ਆਸ਼ਾ ਵਰਕਰਾਂ ਦੇ ਕੰਮ ਦੀ ਸਮੀਖਿਆ, ਟੀਕਾਕਰਣ ਪ੍ਰੋਗਰਾਮ, ਕੋਟਪਾ ਐਕਟ, ਐਨ.ਵੀ.ਬੀ.ਡੀ.ਸੀ. ਪੀ., ਪਰਿਵਾਰ ਨਿਯੋਜਨ ਪ੍ਰੋਗਰਾਮਾਂ ਸਬੰਧੀ ਵੀ ਵਿਚਾਰ ਵਿਟਾਂਦਰਾ ਕੀਤਾ ਗਿਆ। ਸਮੂਹ ਸੀਨੀਅਰ ਮੈਡੀਕਲ ਅਫ਼ਸਰਾਂ ਨੂੰ ਸਾਰੀਆਂ ਸਕੀਮਾਂ ਦੇ 100 ਪ੍ਰਤੀਸ਼ਤ ਟੀਚੇ ਪ੍ਰਾਪਤ ਕਰਨ ਦੀ ਹਦਾਇਤਾਂ ਦਿੱਤੀਆਂ ਗਈਆਂ।