Atishi video ਮਾਮਲੇ 'ਤੇ ਦਰਜ FIR ਦਿੱਲੀ ਵਿਧਾਨ ਸਭਾ ਦੀ ਕਾਰਵਾਈ 'ਚ ਅੰਦਰੂਨੀ ਦਖ਼ਲ ਨਹੀਂ : Punjab Government ਦਾ ਦਾਅਵਾ
ਪੰਜਾਬ ਸਰਕਾਰ ਨੇ ਦਿੱਲੀ ਵਿਧਾਨ ਸਭਾ ਨੂੰ ਦਿੱਤਾ ਸਪੱਸ਼ਟੀਕਰਨ, ਪੜ੍ਹੋ ਪੂਰੀ ਖ਼ਬਰ
ਵਾਇਰਲ ਵੀਡੀਓ ਵਿਧਾਨ ਸਭਾ ਦੀ ਅਧਿਕਾਰਤ ਕਾਰਵਾਈ ਦਾ ਹਿੱਸਾ ਨਹੀਂ
ਨਵੀਂ ਦਿੱਲੀ/ਚੰਡੀਗੜ੍ਹ: 21 ਫਰਵਰੀ, 2026
ਪੰਜਾਬ ਦੇ ਗ੍ਰਹਿ ਮਾਮਲਿਆਂ ਦੇ ਵਿਭਾਗ ਨੇ ਦਿੱਲੀ ਵਿਧਾਨ ਸਭਾ ਨੂੰ ਇੱਕ ਅਹਿਮ ਜਵਾਬ ਭੇਜਦਿਆਂ ਸਪੱਸ਼ਟ ਕੀਤਾ ਹੈ ਕਿ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀ ਵਿਵਾਦਤ ਵੀਡੀਓ ਕਲਿੱਪ ਵਿਧਾਨ ਸਭਾ ਦੀ ਅਧਿਕਾਰਤ ਕਾਰਵਾਈ ਦਾ ਹਿੱਸਾ ਨਹੀਂ ਹੈ। ਪੰਜਾਬ ਸਰਕਾਰ ਨੇ ਤਰਕ ਦਿੱਤਾ ਹੈ ਕਿ ਅਜਿਹੀਆਂ ਵੀਡੀਓਜ਼, ਜੋ ਸੰਪਾਦਿਤ (Edit) ਕੀਤੀਆਂ ਗਈਆਂ ਹਨ ਜਾਂ ਜਿਨ੍ਹਾਂ ਨਾਲ ਛੇੜਛਾੜ ਕੀਤੀ ਗਈ ਹੈ, ਕਿਸੇ ਵੀ ਤਰ੍ਹਾਂ ਦੀ ਕਾਨੂੰਨੀ ਜਾਂ ਵਿਸ਼ੇਸ਼ ਅਧਿਕਾਰ ਸੁਰੱਖਿਆ (Privilege Protection) ਦੇ ਅਧੀਨ ਨਹੀਂ ਆਉਂਦੀਆਂ।
ਪੰਜਾਬ ਸਰਕਾਰ ਦੇ ਮੁੱਖ ਤਰਕ:
ਵਿਸ਼ੇਸ਼ ਅਧਿਕਾਰ ਦੀ ਸੀਮਾ: ਪੰਜਾਬ ਸਰਕਾਰ ਦਾ ਕਹਿਣਾ ਹੈ ਕਿ ਸਦਨ ਦੇ ਅੰਦਰ ਹੋਣ ਵਾਲੀਆਂ ਗਤੀਵਿਧੀਆਂ ਨੂੰ ਤਾਂ ਸੁਰੱਖਿਆ ਮਿਲ ਸਕਦੀ ਹੈ, ਪਰ ਸਦਨ ਦੇ ਬਾਹਰ ਸੋਸ਼ਲ ਮੀਡੀਆ 'ਤੇ ਫੈਲਾਈਆਂ ਗਈਆਂ ਬਦਲੀਆਂ ਹੋਈਆਂ ਵੀਡੀਓਜ਼ 'ਤੇ ਐਫ.ਆਈ.ਆਰ. (FIR) ਦਰਜ ਕਰਨਾ ਕਿਸੇ ਵਿਸ਼ੇਸ਼ ਅਧਿਕਾਰ ਦੀ ਉਲੰਘਣਾ ਨਹੀਂ ਹੈ।
ਕਾਨੂੰਨੀ ਕਾਰਵਾਈ: ਸਰਕਾਰ ਨੇ ਸਪੱਸ਼ਟ ਕੀਤਾ ਹੈ ਕਿ ਜੇਕਰ ਕੋਈ ਸਮੱਗਰੀ ਗੁੰਮਰਾਹਕੁੰਨ ਹੈ, ਤਾਂ ਉਸ ਵਿਰੁੱਧ ਕਾਨੂੰਨੀ ਕਾਰਵਾਈ ਕੀਤੀ ਜਾ ਸਕਦੀ ਹੈ।
ਕਾਰਵਾਈ ਬੰਦ ਕਰਨ ਦੀ ਅਪੀਲ: ਕਿਉਂਕਿ ਇਹ ਮਾਮਲਾ ਇਸ ਸਮੇਂ ਅਦਾਲਤ ਵਿੱਚ ਵਿਚਾਰ ਅਧੀਨ (Sub-judice) ਹੈ, ਇਸ ਲਈ ਪੰਜਾਬ ਸਰਕਾਰ ਨੇ ਦਿੱਲੀ ਵਿਧਾਨ ਸਭਾ ਨੂੰ ਅਪੀਲ ਕੀਤੀ ਹੈ ਕਿ ਉਹ ਪ੍ਰਸਤਾਵਿਤ ਕਾਰਵਾਈ 'ਤੇ ਮੁੜ ਵਿਚਾਰ ਕਰੇ ਅਤੇ ਇਸ ਮਾਮਲੇ ਨੂੰ ਬੰਦ ਕਰ ਦੇਵੇ।

Click to Follow Babushahi Facebook page →