ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਵਾਤਾਵਰਣ ਕਮੇਟੀ ਦੀ ਕੀਤੀ ਮੀਟਿੰਗ
ਪ੍ਰਮੋਦ ਭਾਰਤੀ
ਨਵਾਂਸ਼ਹਿਰ 25 ਫ਼ਰਵਰੀ,2026
ਜ਼ਿਲ੍ਹਾ ਵਾਤਾਵਰਣ ਕਮੇਟੀ ਦੀ ਮੀਟਿੰਗ ਡਿਪਟੀ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਨਵਾਂਸ਼ਹਿਰ ਦੇ ਮੀਟਿੰਗ ਹਾਲ ਵਿਖੇ ਹੋਏ। ਮੀਟਿੰਗ ਵਿੱਚ ਉਨ੍ਹਾਂ ਦੇ ਨਾਲ ਵਧੀਕ ਡਿਪਟੀ ਕਮਿਸ਼ਨਰ (ਜ) ਬਲਬੀਰ ਰਾਜ ਸਿੰਘ ਵੀ ਹਾਜ਼ਰ ਸਨ।
ਮੀਟਿੰਗ ਵਿੱਚ ਡਿਪਟੀ ਕਮਿਸ਼ਨਰ ਵੱਲੋਂ ਨਗਰ ਕੌਂਸਲਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਲੋਕਾਂ ਨੂੰ ਗਿੱਲਾ ਅਤੇ ਸੁੱਕਾ ਕੂੜਾ ਵੱਖ-ਵੱਖ ਕਰਨ ਸਬੰਧੀ ਜਾਗਰੂਕ ਕਰਨ ਅਤੇ ਲੋਕਾਂ ਦੇ ਘਰ–ਘਰ ਤੋਂ ਕੂੜਾ ਇਕੱਠਾ ਕਰਨ ਨੂੰ ਯਕੀਨੀ ਬਣਾਉਣ। ਇਸ ਤੋਂ ਇਲਾਵਾ ਲੋਕਾਂ ਨੂੰ ਵੱਖੋ–ਵੱਖ ਡਸਟਬਿਨ ਲਗਾਉਣ ਲਈ ਵੀ ਪ੍ਰੇਰਿਤ ਕੀਤਾ ਜਾਵੇ ਤਾਂ ਜੋ ਗਿੱਲਾ ਕੂੜਾ ਅਤੇ ਸੁੱਕਾ ਕੂੜਾ ਵੱਖੋ–ਵੱਖ ਰੱਖ ਸਕਣ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਸਵੱਛ ਭਾਰਤ ਮਿਸ਼ਨ ਦੀਆਂ ਹਦਾਇਤਾਂ ਤੋਂ ਵੀ ਜਾਣੂ ਕਰਵਾਇਆ ਜਾਵੇ।
ਡਿਪਟੀ ਕਮਿਸ਼ਨਰ ਨੇ ਮੀਟਿੰਗ ਵਿੱਚ ਹਾਜ਼ਰ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਇਕੱਠਾ ਕੀਤੇ ਗਏ ਕੂੜੇ ਨੂੰ ਕੰਪੋਸਟ ਪਿੱਟਸ ਵਿੱਚ ਪਾ ਕੇ ਖਾਦ ਤਿਆਰ ਕਰਨ ਅਤੇ ਜ਼ਿਲ੍ਹੇ ਅੰਦਰ ਹੋਣ ਵਾਲੇ ਵੱਖ-ਵੱਖ ਸਮਾਗਮਾਂ ਦੌਰਾਨ ਸਟਾਲ ਲਗਾ ਕੇ ਖਾਦ ਦੀ ਵੰਡ ਨੂੰ ਯਕੀਨੀ ਬਣਾਉਣ। ਉਨ੍ਹਾਂ ਕਿਹਾ ਕਿ ਪਾਰਕ ਵਿੱਚ ਦਰਖੱਤਾਂ ਦੇ ਪਤਿਆਂ ਤੋਂ ਖਾਦ ਬਣਾਉਣ ਲਈ ਪਾਰਕਾਂ ਅੰਦਰ ਕੰਪੋਸਟ ਪਿੱਟਸ ਬਣਾ ਕੇ ਉਨ੍ਹਾਂ ਵਿੱਚ ਇਕੱਠੇ ਕੀਤੇ ਪੱਤੇ ਤੋਂ ਖਾਦ ਬਣਾਈ ਜਾਵੇ। ਉਨ੍ਹਾਂ ਕਿਹਾ ਕਿ ਵਾਤਾਵਰਣ ਨੂੰ ਸਾਫ਼ ਸੁਥਰਾ ਕਰਨ ਲਈ ਕੋਈ ਕਸਰ ਨਹੀਂ ਛੱਡੀ ਜਾਵੇਗੀ। ਉਨ੍ਹਾਂ ਕਿਹਾ ਕਿ ਸ਼ਹਿਰ ਅੰਦਰ ਸਾਫ਼ ਸਫ਼ਾਈ ਨੂੰ ਯਕੀਨੀ ਬਣਾਉਣ ਲਈ ਹਰ ਪੁਖਤਾ ਪ੍ਰਬੰਧ ਕੀਤੇ ਜਾਣਗੇ। ਉਨ੍ਹਾਂ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਸ਼ਹਿਰ ਅੰਦਰ ਸਾਫ਼ ਸਫ਼ਾਈ ਨੂੰ ਯਕੀਨੀ ਬਣਾਉਣ।
ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਉਨ੍ਹਾਂ ਥਾਂਵਾਂ ਦੀ ਪਹਿਚਾਣ ਕਰਨ ਜਿਥੋਂ ਭਾਰੀ ਮਾਤਰਾ ਵਿੱਚ ਕੂੜਾ ਨਿਕਲਦਾ ਹੈ। ਉਨ੍ਹਾਂ ਕਿਹਾ ਕਿ ਉਹ ਪੈਲਸਾਂ, ਸਬਜੀ ਮੰਡੀ, ਰੈਸਟੋਰੈਂਟ ਆਦਿ ਦੀ ਪਹਿਚਾਣ ਕਰਕੇ ਉਨ੍ਹਾਂ ਨੂੰ ਸੋਲਡ ਵੇਸਟ ਮੈਨੇਜਮੈਂਟ ਸਬੰਧੀ ਜਾਗਰੂਕ ਕਰਨ। ਉਨ੍ਹਾਂ ਨੇ ਸਬੰਧਤ ਅਧਿਕਾਰੀਆਂ ਨੂੰ ਸ਼ਹਿਰ ਵਿੱਚ ਸਾਫ਼ ਸਫ਼ਾਈ ਨੂੰ ਹੋਰ ਵਧਾਉਣ ਲਈ ਹਦਾਇਤ ਕੀਤੀ।
Click to Follow Babushahi Facebook page →