Breaking : ਗੁਰਦਾਸਪੁਰ ਪੁਲਿਸ ਮੁਲਾਜ਼ਮ ਕਤਲ ਕਾਂਡ: ਮੁਲਜ਼ਮ ਨੇ ਕਬੂਲਿਆ ਜੁਰਮ
ਹਸਪਤਾਲ 'ਚ ਮੈਡੀਕਲ ਦੌਰਾਨ ਕੀਤਾ ਵੱਡਾ ਖੁਲਾਸਾ
ਗੁਰਦਾਸਪੁਰ: 27 ਫਰਵਰੀ, 2026
ਆਦੀਆਂ ਚੈੱਕਪੋਸਟ 'ਤੇ ਤਾਇਨਾਤ ਦੋ ਪੁਲਿਸ ਮੁਲਾਜ਼ਮਾਂ ਦੇ ਬੇਰਹਿਮੀ ਨਾਲ ਕੀਤੇ ਗਏ ਕਤਲ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਮੁਲਜ਼ਮ ਦਿਲਾਵਰ ਸਿੰਘ ਨੇ ਆਪਣਾ ਜੁਰਮ ਸਵੀਕਾਰ ਕਰ ਲਿਆ ਹੈ। ਸ਼ੁੱਕਰਵਾਰ ਨੂੰ ਜਦੋਂ ਪੁਲਿਸ ਅਧਿਕਾਰੀ ਭਾਰੀ ਸੁਰੱਖਿਆ ਹੇਠ ਮੁਲਜ਼ਮ ਨੂੰ ਮੈਡੀਕਲ ਜਾਂਚ ਲਈ ਸਿਵਲ ਹਸਪਤਾਲ ਲਿਆਏ, ਤਾਂ ਉੱਥੇ ਉਸ ਨੇ ਮੀਡੀਆ ਅਤੇ ਪੁਲਿਸ ਸਾਹਮਣੇ ਕਤਲ ਦੀ ਗੱਲ ਕਬੂਲੀ।
ਦਿਲਾਵਰ ਸਿੰਘ ਨੇ ਦੱਸਿਆ ਕਿ ਉਸ ਨੇ ਆਪਣੇ ਸਾਥੀਆਂ ਇੰਦਰਜੀਤ ਸਿੰਘ ਅਤੇ ਰਣਜੀਤ ਸਿੰਘ ਨਾਲ ਮਿਲ ਕੇ ਇਸ ਖ਼ੂਨੀ ਵਾਰਦਾਤ ਨੂੰ ਅੰਜਾਮ ਦਿੱਤਾ ਸੀ। ਜ਼ਿਕਰਯੋਗ ਹੈ ਕਿ ਇਸ ਮਾਮਲੇ ਵਿੱਚ ਸ਼ਾਮਲ ਤੀਜਾ ਮੁਲਜ਼ਮ ਰਣਜੀਤ ਸਿੰਘ ਪਹਿਲਾਂ ਹੀ ਪੁਲਿਸ ਨਾਲ ਹੋਏ ਇੱਕ ਮੁਕਾਬਲੇ ਦੌਰਾਨ ਮਾਰਿਆ ਜਾ ਚੁੱਕਾ ਹੈ, ਜਦੋਂ ਕਿ ਦੂਜਾ ਮੁਲਜ਼ਮ ਇੰਦਰਜੀਤ ਸਿੰਘ ਅਜੇ ਵੀ ਪੁਲਿਸ ਦੀ ਗ੍ਰਿਫ਼ਤ ਤੋਂ ਬਾਹਰ ਹੈ ਅਤੇ ਫਰਾਰ ਚੱਲ ਰਿਹਾ ਹੈ।
ਪੁਲਿਸ ਹੁਣ ਦਿਲਾਵਰ ਸਿੰਘ ਤੋਂ ਪੁੱਛਗਿੱਛ ਕਰਕੇ ਇਹ ਪਤਾ ਲਗਾਉਣ ਦੀ ਕੋਸ਼ਿਸ਼ ਕਰ ਰਹੀ ਹੈ ਕਿ ਕਤਲ ਪਿੱਛੇ ਅਸਲ ਮਕਸਦ ਕੀ ਸੀ ਅਤੇ ਫਰਾਰ ਮੁਲਜ਼ਮ ਇੰਦਰਜੀਤ ਸਿੰਘ ਕਿੱਥੇ ਲੁਕਿਆ ਹੋ ਸਕਦਾ ਹੈ। ਦਿਲਾਵਰ ਦੇ ਇਸ ਇਕਬਾਲੀਆ ਬਿਆਨ ਤੋਂ ਬਾਅਦ ਪੁਲਿਸ ਦੀ ਜਾਂਚ ਹੋਰ ਤੇਜ਼ ਹੋ ਗਈ ਹੈ।
Click to Follow Babushahi Facebook page →