.ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਨੂੰ ਘਰ-ਘਰ ਪਹੁੰਚਾਏ ਜਾਣ ਦੇ ਲਈ ਯਤਨ ਜਾਰੀ : ਕੁਲਵੰਤ ਸਿੰਘ
ਮੋਹਾਲੀ 28 ਫਰਵਰੀ 2026 : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਪੰਜਾਬ ਦੇ ਵਿੱਚ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦੇ ਤਹਿਤ ਮੋਹਾਲੀ ਵਿਧਾਨ ਸਭਾ ਹਲਕੇ ਦੇ ਵਿੱਚ ਵੱਡੇ ਪੱਧਰ ਤੇ ਕੈਂਪ ਲਗਾਏ ਗਏ ਹਨ, ਗਰੈਂਡ ਵਿਲਾ ਸੋਸਾਇਟੀ, ਸੈਕਟਰ- 82 ਵਿਖੇ ਲਗਾਏ ਗਏ ਕੈਂਪ ਦਾ ਜਾਇਜ਼ਾ ਲੈਣ ਦੇ ਦੌਰਾਨ ਵਿਧਾਇਕ ਕੁਲਵੰਤ ਸਿੰਘ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਪੰਜਾਬ ਦੇ ਲੋਕੀ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦਾ ਫਾਇਦਾ ਉਠਾ ਸਕਣ ਇਸ ਦੇ ਲਈ ਆਮ ਆਦਮੀ ਪਾਰਟੀ ਦੇ ਵਰਕਰਾਂ ਸਮਰਥਕਾਂ ਦੇ ਵੱਲੋਂ ਵੱਡੀ ਪੱਧਰ ਤੇ ਬਕਾਇਦਾ ਕੈਂਪ ਲਗਾ ਕੇ ਲੋਕਾਂ ਦੀ ਰਜਿਸਟਰੇਸ਼ਨ ਕੀਤੇ ਜਾਣ ਦੇ ਵਿੱਚ ਵੀ ਮਦਦ ਕੀਤੀ ਜਾ ਰਹੀ ਹੈ, ਵਿਧਾਇਕ ਕੁਲਵੰਤ ਸਿੰਘ ਹੋਰਾਂ ਕਿਹਾ ਕਿ ਪੰਜਾਬ ਸਰਕਾਰ ਦੀ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਨੂੰ ਘਰ-ਘਰ ਪਹੁੰਚਾਏ ਜਾਣ ਦੇ ਲਈ ਯਤਨ ਜਾਰੀ ਰਹਿਣਗੇ, ਇਨ੍ਹਾਂ ਕੈਂਪਾਂ ਦੌਰਾਨ ਉਨ੍ਹਾਂ ਨੇ ਪ੍ਰਬੰਧਾਂ ਦਾ ਜਾਇਜ਼ਾ ਲਿਆ ਅਤੇ ਲੋਕਾਂ ਨੂੰ ਵੱਧ ਤੋਂ ਵੱਧ ਰਜਿਸਟਰੇਸ਼ਨ ਕਰਵਾਉਣ ਦੀ ਅਪੀਲ ਕੀਤੀ।
ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਦੀ ਇਹ ਯੋਜਨਾ ਆਮ ਲੋਕਾਂ ਲਈ ਵਰਦਾਨ ਸਾਬਤ ਹੋ ਰਹੀ ਹੈ। ਉਨ੍ਹਾਂ ਦੱਸਿਆ ਕਿ ਇਸ ਸਕੀਮ ਹੇਠ ਹਜ਼ਾਰਾਂ ਪਰਿਵਾਰਾਂ ਨੂੰ ਉੱਚ ਪੱਧਰੀ ਇਲਾਜ ਦੀ ਸਹੂਲਤ ਮਿਲ ਰਹੀ ਹੈ ਅਤੇ ਗਰੀਬ ਤੇ ਮੱਧਵਰਗ ਪਰਿਵਾਰਾਂ ਨੂੰ ਵੱਡੀ ਆਰਥਿਕ ਰਾਹਤ ਪ੍ਰਾਪਤ ਹੋ ਰਹੀ ਹੈ।
ਉਨ੍ਹਾਂ ਕਿਹਾ, “ਸਾਡਾ ਮਕਸਦ ਹੈ ਕਿ ਹਲਕੇ ਦਾ ਕੋਈ ਵੀ ਵਿਅਕਤੀ ਇਸ ਯੋਜਨਾ ਦੇ ਲਾਭ ਤੋਂ ਵਾਂਝਾ ਨਾ ਰਹੇ। ਇਸ ਲਈ ਵੱਖ-ਵੱਖ ਥਾਵਾਂ ‘ਤੇ ਰਜਿਸਟਰੇਸ਼ਨ ਕੈਂਪ ਲਗਾਏ ਜਾ ਰਹੇ ਹਨ ਤਾਂ ਜੋ ਲੋਕਾਂ ਨੂੰ ਦਫ਼ਤਰਾਂ ਦੇ ਚੱਕਰ ਨਾ ਲਗਾਉਣ ਪੈਣ।”
ਮੋਹਾਲੀ ਹਲਕੇ ਵਿੱਚ ਲਗੇ ਕੈਂਪਾਂ ਦੌਰਾਨ ਵੱਡੀ ਗਿਣਤੀ ਵਿੱਚ ਲੋਕਾਂ ਨੇ ਭਾਗ ਲਿਆ ਅਤੇ ਮੌਕੇ ‘ਤੇ ਹੀ ਆਪਣੀ ਰਜਿਸਟਰੇਸ਼ਨ ਪ੍ਰਕਿਰਿਆ ਪੂਰੀ ਕਰਵਾਈ। ਵਿਧਾਇਕ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਰਜਿਸਟਰੇਸ਼ਨ ਪ੍ਰਕਿਰਿਆ ਸਧਾਰਣ ਅਤੇ ਪਾਰਦਰਸ਼ੀ ਬਣਾਈ ਜਾਵੇ ਤਾਂ ਜੋ ਲੋਕਾਂ ਨੂੰ ਕਿਸੇ ਵੀ ਤਰ੍ਹਾਂ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ।
ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਲੋਕਾਂ ਦੀ ਸਿਹਤ ਸੁਰੱਖਿਆ ਲਈ ਵਚਨਬੱਧ ਹੈ ਅਤੇ ਅਜਿਹੇ ਕੈਂਪ ਅੱਗੇ ਵੀ ਜਾਰੀ ਰਹਿਣਗੇ। ਉਨ੍ਹਾਂ ਪਾਰਟੀ ਵਰਕਰਾਂ ਅਤੇ ਸਿਹਤ ਵਿਭਾਗ ਦੀਆਂ ਟੀਮਾਂ ਦਾ ਵੀ ਧੰਨਵਾਦ ਕੀਤਾ, ਜੋ ਘਰ-ਘਰ ਜਾ ਕੇ ਲੋਕਾਂ ਨੂੰ ਇਸ ਯੋਜਨਾ ਬਾਰੇ ਜਾਗਰੂਕ ਕਰ ਰਹੀਆਂ ਹਨ। ਮੌਕੇ ਤੇ ਯੂਥ ਨੇਤਾ ਅਤੇ ਕੌਂਸਲਰ -ਸਰਬਜੀਤ ਸਿੰਘ ਸਮਾਣਾ, ਆਰ.ਪੀ.ਸ਼ਰਮਾ ਬਲਾਕ ਪ੍ਰਦਾਨ , ਹਰਪਾਲ ਸਿੰਘ ਚੰਨਾ ਬਲਾਕ ਪ੍ਰਧਾਨ, ਡਾਕਟਰ ਕੁਲਦੀਪ ਸਿੰਘ ਹਲਕਾ ਕੋਆਰਡੀਨੇਨਿਟਰ ਬੀ, ਸੀ, ਵਿੰਗ,ਵਿਕਰਮ ਸਿੰਘ ਸੰਧੂ, ਨੀਲਮ ਨੰਦਵਾਨੀ ਨੀਰਜ ਕੁਮਾਰ, ਨਸੀਬ ਸਿੰਘ ਸੰਧੂ, ਸ਼ਰਮਾ ਦਿਨੇਸ਼ ਜਿੰਦਲ, ਅਮਨ ਗੁਜਰਾਲ, ਸਵੇਤਾ, ਅਮਨ ਮਲਿਕ, ਹਰਿੰਦਰ ਪਾਲ ਸਿੰਘ ਮਾਨ, ਗੁਰੂ ਦੱਤ ਸਿੰਘ ਸਿਧਵਾਨੀ , ਜਸਪਾਲ ਸਿੰਘ ,ਗੁਰਿੰਦਰ ਸਿੰਘ ਭੱਟੀ,ਮਨਜੀਤ ਸਿੰਘ ਕਰਨਲ ਜਸਵੰਤ ਸਿੰਘ, ਵੀ ਹਾਜ਼ਰ ਸਨ
Click to Follow Babushahi Facebook page →