ਕ੍ਰਾਂਤੀਕਾਰੀ ਕਿਸਾਨ ਯੂਨੀਅਨ ਨੇ ਵਧਵੀਂ ਮੀਟਿੰਗ ਕਰਕੇ ਸੂਬਾ ਕਮੇਟੀ ਦਾ ਕੀਤਾ ਵਿਸਥਾਰ, 6 ਮਾਰਚ ਨੂੰ ਬਠਿੰਡੇ ਅਤੇ 10 ਮਾਰਚ ਨੂੰ ਬਰਨਾਲਾ ਰੈਲੀ ਵਿੱਚ ਸ਼ਾਮਲ ਹੋਣ ਦਾ ਐਲਾਨ
ਮੋਗਾ 28 ਫਰਵਰੀ 2026 : ਕ੍ਰਾਂਤੀਕਾਰੀ ਕਿਸਾਨ ਯੂਨੀਅਨ ਦੇ ਸੂਬਾਈ ਵਧਵੀਂ ਮੀਟਿੰਗ ਪ੍ਰਧਾਨ ਡਾ ਦਰਸ਼ਨਪਾਲ ਦੀ ਅਗਵਾਈ ਵਿੱਚ ਹੋਈ | ਮੀਟਿੰਗ ਵਿੱਚ ਕਿਸਾਨੀ ਮਸਲਿਆ ਤੇ ਵਿਸਥਾਰ ਨਾਲ ਚਰਚਾ ਕਰਨ ਤੋਂ ਬਾਅਦ ਸਰਬਸੰਮਤੀ ਨਾਲ ਸੂਬਾ ਕਮੇਟੀ ਦਾ ਵਿਸਥਾਰ ਕੀਤਾ ਗਿਆ, ਜਿਸ ਅਨੁਸਾਰ ਸੂਬਾ ਪ੍ਰਧਾਨ ਦਰਸ਼ਨਪਾਲ, ਸੀਨੀਅਰ ਮੀਤ ਪ੍ਰਧਾਨ ਅਵਤਾਰ ਸਿੰਘ ਮਹਿਮਾਂ , ਮੀਤ ਪ੍ਰਧਾਨ ਰਾਜਗੁਰਵਿੰਦਰ ਸਿੰਘ ਬਟਾਲਾ , ਮੀਤ ਪ੍ਰਧਾਨ ਹਰਨੇਕ ਸਿੰਘ ਭੱਲਮਾਜਰਾ , ਜਰਨਲ ਸਕੱਤਰ ਗੁਰਮੀਤ ਸਿੰਘ ਮਹਿਮਾਂ , ਸਹਿ ਸਕੱਤਰ ਦਲਵਿੰਦਰ ਸਿੰਘ ਸ਼ੇਰਖਾਂ, ਖਜਾਨਚੀ ਰਣਜੀਤ ਸਿੰਘ ਚਨਾਰਥਲ ਅਤੇ ਪ੍ਰੈਸ ਸਕੱਤਰ ਹਰਿੰਦਰ ਸਿੰਘ ਚਨਾਰਥਲ ਹੋਣਗੇ |
. ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਆਗੂਆ ਨੇ ਦੱਸਿਆ ਕਿ ਬਠਿੰਡਾ ਪੁਲਿਸ ਵੱਲੋਂ ਪਿੰਡ ਜਿਓਂਦ ਵਿੱਚ ਕੀਤੇ ਗਏ ਜਬਰ ਦੇ ਵਿਰੋਧ ਵਿੱਚ 6 ਮਾਰਚ ਨੂੰ ਡੀਸੀ ਦਫਤਰ ਸਾਹਮਣੇ ਵੱਡੀ ਰੈਲੀ ਕੀਤੀ ਜਾਵੇਗੀ ਜਿਸ ਵਿੱਚ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਭਰਵੀਂ ਸ਼ਮੂਲੀਅਤ ਕਰੇਗੀ | ਇਸੇ ਤਰ੍ਹਾਂ ਸੰਯੁਕਤ ਕਿਸਾਨ ਮੋਰਚੇ ਵੱਲੋਂ ਅਮਰੀਕਾ ਨਾਲ ਮੁਕਤ ਵਪਾਰ ਸ਼ਮਝੌਤੇ, ਬਿਜਲੀ ਸੋਧ ਬਿੱਲ , ਬੀਜ ਬਿੱਲ ਤੇ ਮਨਰੇਗਾ ਕਾਨੂੰਨ ਖ਼ਤਮ ਕਰਨ ਦੇ ਵਿਰੋਧ ਵਿੱਚ 10 ਮਾਰਚ ਨੂੰ ਬਰਨਾਲੇ ਵਿਖ਼ੇ ਕੀਤੀ ਜਾ ਰਹੀ ਰੈਲੀ ਵਿੱਚ ਹਜਾਰਾਂ ਕਿਸਾਨ ਸ਼ਾਮਲ ਹੋਣਗੇ |
ਇਸ ਮੌਕੇ ਕਸ਼ਮੀਰ ਸਿੰਘ ਭੇਖਾ, ਕਰਮਜੀਤ ਸਿੰਘ ਲੰਗੇਆਣਾ , ਦਿਲ਼ਬਾਗ ਸਿੰਘ ਸੁਰਸਿੰਘ ਵਾਲਾ , ਮਨਦੀਪ ਸਿੰਘ ਕਬਰਵਾਲਾ , ਅੱਤਰਪ੍ਰੀਤ ਬਰਾੜ ਬਲਵਿੰਦਰ ਸਿੰਘ ਧੂੜਕੋਟ ਸੁਖਦੇਵ ਸਿੰਘ ਬੱਬੀ ਬਰਾੜ ਮਹਿਮਾਂ ਸਿੰਘ ਧੰਨੌਲਾ ਰਣਜੀਤ ਸਿੰਘ ਗਰੇਵਾਲ ਭਜਨ ਸਿੰਘ ਘੁੰਮਣ ਸੁਖਦੇਵ ਸਿੰਘ ਹਰਿਆਊ ਅਵਤਾਰ ਸਿੰਘ ਮੋਹਾਲੀ ਨਛੱਤਰ ਸਿੰਘ ਹਮੀਰਗੜ੍ਹ ਗੁਰਦਿੱਤ ਸਿੰਘ ਗੁੰਮਟੀ ਕਲਾਂ ਪਰਮਜੀਤ ਸਿੰਘ ਬਾਊਪੁਰ ਆਦਿ ਸਮੇਤ ਸੈਕੜੇ ਕਿਸਾਨ ਆਗੂ ਹਾਜਰ ਸਨ |
Click to Follow Babushahi Facebook page →