ਸਿਵਲ ਸਰਜਨ ਬਠਿੰਡਾ ਵੱਲੋਂ ਸਮੂਹ ਬਲਾਕ ਐਕਸਟੈਂਸ਼ਨ ਐਜੂਕੇਟਰਾਂ ਨਾਲ ਮਹੀਨਾਵਾਰ ਮੀਟਿੰਗ
ਅਸ਼ੋਕ ਵਰਮਾ
ਬਠਿੰਡਾ , 2 ਮਾਰਚ 2026 :ਡਾ ਤਪਿੰਦਰਜੋਤ ਸਿਵਲ ਸਰਜਨ ਬਠਿੰਡਾ ਦੀ ਪ੍ਰਧਾਨਗੀ ਵਿੱਚ ਜਿਲ੍ਹੇ ਦੇ ਸਮੂਹ ਬਲਾਕ ਐਕਸਟੈਂਸ਼ਨ ਐਜੂਕੇਟਰਾਂ ਦੀ ਮਹੀਨਾਵਾਰ ਮੀਟਿੰਗ ਦਫ਼ਤਰ ਸਿਵਲ ਸਰਜਨ ਬਠਿੰਡਾ ਵਿਖੇ ਕੀਤੀ ਗਈ। ਇਸ ਸਮੇਂ ਜਿਲ੍ਹਾ ਟੀਕਾਕਰਣ ਅਫ਼ਸਰ ਡਾ ਮੀਨਾਕਸ਼ੀ ਸਿੰਗਲਾ,ਡਿਪਟੀ ਮਾਸ ਮੀਡੀਆ ਅਫਸਰ ਰੋਹਿਤ ਜਿੰਦਲ ਅਤੇ ਕੇਵਲ ਸਿੰਘ,ਬੀ.ਈ.ਈ ਮਾਲਵਿੰਦਰ ਸਿੰਘ ਤਿਉਣਾ, ਮਹੇਸ ਸ਼ਰਮਾ ,ਸਾਹਿਲ ਪੁਰੀ, ਸੋਹਨਦੀਪ ਸਿੰਘ ਸੰਧੂ ਅਤੇ ਗਗਨਦੀਪ ਸਿੰਘ ਭੁੱਲਰ ਨੇ ਭਾਗ ਲਿਆ ।ਸਿਵਲ ਸਰਜਨ ਡਾ ਤਪਿੰਦਰਜੋਤ ਨੇ ਮੀਟਿੰਗ ਦੌਰਾਨ ਦੱਸਿਆ ਕਿ ਸਕੂਲਾਂ, ਪਿੰਡਾਂ ਅਤੇ ਸ਼ਹਿਰੀ ਇਲਾਕਿਆਂ ਵਿੱਚ ਲੋਕਾਂ ਨੂੰ ਜਾਗਰੂਕ ਕਰਨ ਲਈ ਮੀਟਿੰਗਾਂ, ਕੈਂਪ ਅਤੇ ਹੋਰ ਗਤੀਵਿਧੀਆਂ ਵਿੱਚ ਤੇਜੀ ਲਿਆਂਦੀ ਜਾਵੇ । ਉਹਨਾਂ ਕਿਹਾ ਕਿ ਸਿਹਤ ਪ੍ਰੋਗਰਾਮਾਂ ਦੀ ਸਫਲਤਾ ਵਿੱਚ ਬੀ.ਈ.ਈ ਵਰਗੇ ਮੈਦਾਨੀ ਸਟਾਫ ਦਾ ਅਹਿਮ ਯੋਗਦਾਨ ਹੁੰਦਾ ਹੈ। ਇਨ੍ਹਾਂ ਕਰਮਚਾਰੀਆਂ ਦੀ ਮਿਹਨਤ ਕਰਕੇ ਹੀ ਜਨਤਾ ਤੱਕ ਜਾਗਰੂਕਤਾ ਮੁਹਿੰਮਾਂ, ਨਿਯਮਿਤ ਸਰਵੇ, ਟੀਕਾਕਰਣ ਅਤੇ ਵੱਖ-ਵੱਖ ਰਾਸ਼ਟਰੀ ਸਿਹਤ ਯੋਜਨਾਵਾਂ ਦੇ ਸੁਨੇਹੇ ਪ੍ਰਭਾਵਸ਼ਾਲੀ ਢੰਗ ਨਾਲ ਪਹੁੰਚ ਰਹੇ ਹਨ।
ਉਹਨਾਂ ਕਿਹਾ ਕਿ ਘੱਟ ਲਿੰਗ ਅਨੁਪਾਤ ਵਾਲੇ ਇਲਾਕਿਆਂ ਵਿੱਚ ਜਾਗਰੂਕਤਾ ਗਤੀਵਿਧੀਆਂ ਨੂੰ ਹੋਰ ਤੇਜ਼ ਕੀਤਾ ਜਾਵੇ ਅਤੇ ਲੋਕਾਂ ਨੂੰ ਧੀ-ਪੁੱਤਰ ਵਿੱਚ ਸਮਾਨਤਾ ਦਾ ਸੰਦੇਸ਼ ਦਿੱਤਾ ਜਾਵੇ। ਉਨ੍ਹਾਂ ਕਿਹਾ ਕਿ ਪੀ.ਸੀ.ਪੀ.ਐਨ.ਡੀ.ਟੀ ਐਕਟ ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇ ਤਾਂ ਜੋ ਭਰੂਣ ਹੱਤਿਆ ਵਰਗੀਆਂ ਗ਼ੈਰਕਾਨੂੰਨੀ ਪ੍ਰਥਾਵਾਂ ’ਤੇ ਰੋਕ ਲਗਾਈ ਜਾ ਸਕੇ। ਉਨ੍ਹਾਂ ਕਿਹਾ ਕਿ ਸਮਾਜ ਦੀ ਸਾਂਝੀ ਜ਼ਿੰਮੇਵਾਰੀ ਨਾਲ ਹੀ ਲਿੰਗ ਅਨੁਪਾਤ ਵਿੱਚ ਸੁਧਾਰ ਲਿਆਇਆ ਜਾ ਸਕਦਾ ਹੈ।
ਮੁੱਖ ਮੰਤਰੀ ਸਿਹਤ ਯੋਜਨਾ,ਐਚ.ਪੀ.ਵੀ ਵੈਕਸ਼ੀਨ, ਸਿਹਤ ਸਕੀਮਾਂ ਅਤੇ ਸੇਵਾਵਾਂ ਬਾਰੇ ਵੱਧ ਤੋਂ ਵੱਧ ਲੋਕਾਂ ਨੂੰ ਜਾਗਰੂਕ ਕੀਤਾ ਜਾਵੇ, ਤਾਂ ਜੋ ਲੋਕ ਇਨ੍ਹਾਂ ਸਕੀਮਾ ਦਾ ਵੱਧ ਤੋਂ ਵੱਧ ਲਾਭ ਉਠਾ ਸਕਣ।
Click to Follow Babushahi Facebook page →