ਪੰਜਾਬ ਸੁਬਾਰਡੀਨੇਟ ਸਰਵਿਸਜ਼ ਫੈਡਰੇਸ਼ਨ 8 ਮਾਰਚ ਨੂੰ ਚੰਡੀਗੜ੍ਹ ਵਿਖੇ ਸੂਬਾ ਪੱਧਰੀ ਰੈਲੀ ਵਿੱਚ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕਰੇਗੀ
ਰੋਹਿਤ ਗੁਪਤਾ
ਗੁਰਦਾਸਪੁਰ 6 ਮਾਰਚ
ਅੱਜ ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਗੁਰਦਾਸਪੁਰ ਇਕਾਈ ਦੀ ਮੀਟਿੰਗ ਸਥਾਨਕ ਗੁਰੂ ਨਾਨਕ ਪਾਰਕ ਗੁਰਦਾਸਪੁਰ ਵਿਖੇ ਜਿਲ੍ਹਾ ਪਰਧਾਨ ਅਨਿਲ ਕੁਮਾਰ ਲਾਹੌਰੀਆ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਵਿੱਚ ਸ਼ਾਮਿਲ ਗੌਰਮਿੰਟ ਟੀਚਰਜ਼ ਯੂਨੀਅਨ ਦੇ ਆਗੂਆਂ ਕੁਲਦੀਪ ਪੁਰੋਵਾਲ, ਦਿਲਦਾਰ ਭੰਡਾਲ, ਸਖਵਿੰਦਰ ਰੰਧਾਵਾ, ਜੋਤ ਪ੍ਰਕਾਸ਼ ਸਿੰਘ, ਅਮਰਬੀਰ ਸਿੰਘ , ਸ਼ੁਭਾਸ਼ ਚੰਦ,ਪੁਰਾਣੀ ਪੈਨਸ਼ਨ ਬਹਾਲ ਕਮੇਟੀ ਦੇ ਆਗੂ ਲਵਪ੍ਰੀਤ ਰੋੜਾਂਵਾਲੀ,ਅਮਨਦੀਪ ਧਾਰੀਵਾਲ ਜੰਗਲਾਤ ਵਰਕਰ ਯੂਨੀਅਨ ਦੇ ਆਗੂ ਰਣਜੀਤ ਸਿੰਘ, ਕੁਲਦੀਪ ਸਿੰਘ ਪੀਡਬਲਿਊ ਫ਼ੀਲਡ ਐਂਡ ਵਰਕਸ਼ਾਪ ਯੂਨੀਅਨ ਦੇ ਆਗੂ ਸਤਨਾਮ ਸਿੰਘ, ਪਰੇਮ ਕੁਮਾਰ, ਹਰਪਾਲ ਸਿੰਘ ਮਿਡ ਡੇਅ ਮੀਲ ਵਰਕਰਜ ਯੂਨੀਅਨ ਦੇ ਆਗੂ ਮਨਜੀਤ ਕੌਰ, ਚੰਪਾ ਦੇਵੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮੁਲਾਜ਼ਮ ਮੰਗਾਂ ਨੂੰ ਅਣਗੌਲਿਆਂ ਕੀਤਾ ਜਾ ਰਿਹਾ ਹੈ। ਉਹਨਾਂ ਕਿਹਾ ਕਿ ਵਿਧਾਨ ਸਭਾ ਸ਼ੈਸ਼ਨ ਦੌਰਾਨ ਸਰਕਾਰ ਨੂੰ ਪੁਰਾਣੀ ਪੈਨਸ਼ਨ ਬਹਾਲ ਕਰਨ,16% ਡੀ ਏ ਦੀ ਕਿਸ਼ਤ ਜਾਰੀ ਕਰਨ, ਏ ਸੀ ਪੀ ਸਕੀਮਅਤੇ ਭੱਤੇ ਬਹਾਲ ਕਰਨ, ਟੈੱਟ ਦੀ ਸ਼ਰਤ ਵਾਪਿਸ ਲੈਣ, ਕੱਚੇ ਕਾਮੇ ਪੱਕੇ ਕਰਨ, ਮਿਡ ਡੇਅ ਮੀਲ ਵਰਕਰਾਂ ਦਾ ਭੱਤਾ ਹਰਿਆਣਾ ਪੈਟਰਨ ਤੇ ਕਰਨ ਆਦਿ ਮੰਗਾਂ ਦੇ ਹੱਲ ਲਈ 8 ਮਾਰਚ ਨੂੰ ਗੁਰਦਾਸਪੁਰ ਤੋਂ ਵੱਡੀ ਗਿਣਤੀ ਵਿੱਚ ਮੁਲਾਜ਼ਮ ਚੰਡੀਗੜ੍ਹ ਰੈਲੀ ਕਰਣਗੇ ਅਤੇ ਵਿਧਾਨ ਸਭਾ ਵੱਲ ਮਾਰਚ ਕਰਕੇ ਰੋਸ ਪ੍ਰਦਰਸ਼ਨ ਕਰਣਗੇ। ਆਗੂਆਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਵੱਲੋਂ ਜਥੇਬੰਦੀਆਂ ਨੂੰ ਸਮਾਂ ਦੇਣ ਉਪਰੰਤ ਬਾਰ ਬਾਰ ਮੀਟਿੰਗਾ ਮੁਲਤਵੀ ਕਰਨ ਦਾ ਰਿਕਾਰਡ ਕਾਇਮ ਕੀਤਾ ਗਿਆ ਹੈ। ਆਗੂਆਂ ਕਿਹਾ ਕਿ ਜੇਕਰ ਮੁਲਾਜ਼ਮ ਮੰਗਾਂ ਨੂੰ ਵਿਧਾਨ ਸਭਾ ਬਜ਼ਟ ਸੈਸ਼ਨ ਵਿੱਚ ਅਣਗੌਲਿਆਂ ਕੀਤਾ ਤਾਂ ਆਉਣ ਵਾਲੇ ਸਮੇਂ ਵਿੱਚ ਵੀ ਵੱਡੇ ਸੰਘਰਸ਼ ਕੀਤੇ ਜਾਣਗੇ।
Click to Follow Babushahi Facebook page →