ਔਰਤਾਂ ਲਈ ' ਪੰਜਾਬ ਸਰਕਾਰ' ਦਾ ਇਤਿਹਾਸਕ ਫੈਸਲਾ : ਇੰਦਰਜੀਤ ਸਿੰਘ ਮਾਨ
ਅਸ਼ੋਕ ਵਰਮਾ
ਬਠਿੰਡਾ, 8 ਮਾਰਚ 2026: ਅੰਤਰਰਾਸ਼ਟਰੀ ਮਹਿਲਾ ਦਿਵਸ ਦੇ ਮੌਕੇ ‘ਤੇ ਪੰਜਾਬ ਸਰਕਾਰ ਵੱਲੋਂ ਮਹਿਲਾਵਾਂ ਨੂੰ 1000 ਰੁਪਏ ਦੇਣ ਸਬੰਧੀ ਲਿਆ ਫੈਸਲਾ ਇਤਿਹਾਸਿਕ ਹੈ। ਮਾਰਕਫੈੱਡ ਪੰਜਾਬ ਦੇ ਚੇਅਰਮੈਨ ਇੰਦਰਜੀਤ ਸਿੰਘ ਮਾਨ ਨੇ ਪ੍ਰੈਸ ਬਿਆਨ ਰਾਹੀਂਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ‘ਆਪ ਸਰਕਾਰ’ ਨੇ 2022 ਦੀਆਂ ਚੋਣਾਂ ਦੌਰਾਨ ਪੰਜਾਬ ਦੀਆਂ ਮਹਿਲਾਵਾਂ ਨਾਲ ਕੀਤਾ ਵਾਅਦਾ ਅੱਜ ਅੰਤਰਰਾਸ਼ਟਰੀ ਮਹਿਲਾ ਦਿਵਸ ਦੇ ਮੌਕੇ ‘ਤੇ ਪੂਰਾ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ "ਆਪ ਸਰਕਾਰ" ਹਮੇਸ਼ਾ ਹੀ ਮਹਿਲਾਵਾਂ ਦੇ ਸਸ਼ਕਤੀਕਰਨ ਅਤੇ ਉਨ੍ਹਾਂ ਦੀ ਆਰਥਿਕ ਮਜ਼ਬੂਤੀ ਲਈ ਵਚਨਬੱਧ ਰਹੀ ਹੈ।
ਉਨ੍ਹਾਂ ਦੱਸਿਆ ਕਿ "ਆਪ ਸਰਕਾਰ" ਵੱਲੋਂ ਸਮਾਜਿਕ ਨਿਆਂ ਅਤੇ ਮਹਿਲਾ ਸਸ਼ਕਤੀਕਰਨ ਨੂੰ ਮਜ਼ਬੂਤ ਕਰਨ ਲਈ ਵੱਡਾ ਕਦਮ ਚੁੱਕਦਿਆਂ ਦਲਿਤ ਵਰਗ ਨਾਲ ਸੰਬੰਧਿਤ ਮਹਿਲਾਵਾਂ ਨੂੰ ਹਰ ਮਹੀਨੇ 1500 ਰੁਪਏ ਅਤੇ ਜਰਨਲ ਵਰਗ ਨਾਲ ਸੰਬੰਧਿਤ ਮਹਿਲਾਵਾਂ ਨੂੰ ਹਰ ਮਹੀਨੇ 1000 ਰੁਪਏ ਸਨਮਾਨ ਰਾਸ਼ੀ ਦੇਣ ਦਾ ਐਲਾਨ ਕੀਤਾ ਗਿਆ ਹੈ।
ਇੰਦਰਜੀਤ ਮਾਨ ਨੇ ਕਿਹਾ ਕਿ ਇਹ ਫ਼ੈਸਲਾ ਮਹਿਲਾਵਾਂ ਨੂੰ ਆਤਮਨਿਰਭਰ ਬਣਾਉਣ ਦੇ ਨਾਲ-ਨਾਲ ਸਮਾਜ ਵਿੱਚ ਉਨ੍ਹਾਂ ਦੀ ਭੂਮਿਕਾ ਨੂੰ ਹੋਰ ਮਜ਼ਬੂਤ ਕਰੇਗਾ।ਉਨ੍ਹਾਂ ਕਿਹਾ ਕਿ "ਮਾਨ ਸਰਕਾਰ" ਵੱਲੋਂ ਲਗਾਤਾਰ ਲੋਕ-ਹਿਤੈਸ਼ੀ ਫ਼ੈਸਲੇ ਲਏ ਜਾ ਰਹੇ ਹਨ ਅਤੇ ਆਉਣ ਵਾਲੇ ਸਮੇਂ ਵਿੱਚ ਵੀ ਲੋਕਾਂ ਦੀ ਭਲਾਈ ਲਈ ਅਜਿਹੇ ਕਦਮ ਜਾਰੀ ਰਹਿਣਗੇ।
Click to Follow Babushahi Facebook page →