ਮੇਰਾ ਯੁਵਾ ਭਾਰਤ, ਗੁਰਦਾਸਪੁਰ ਵੱਲੋਂ ਸਪੋਰਟਸ ਅਥਾਰਟੀ ਆਫ ਇੰਡੀਆ ਅਤੇ ਖੇਲੋ ਇੰਡੀਆ ਦੇ ਸਹਿਯੋਗ ਨਾਲ ਅੰਤਰਰਾਸ਼ਟਰੀ ਮਹਿਲਾ ਦਿਵਸ ਮਨਾਇਆ ਗਿਆ
ਰੋਹਿਤ ਗੁਪਤਾ
ਗੁਰਦਾਸਪੁਰ,9 ਮਾਰਚ
ਮੇਰਾ ਯੁਵਾ ਭਾਰਤ, ਗੁਰਦਾਸਪੁਰ ਵੱਲੋਂ ਸਪੋਰਟਸ ਅਥਾਰਟੀ ਆਫ ਇੰਡੀਆ (SAI) ਅਤੇ ਖੇਲੋ ਇੰਡੀਆ ਦੇ ਸਹਿਯੋਗ ਨਾਲ ਪੰਡਿਤ ਮੋਹਨ ਲਾਲ ਐਸ. ਡੀ. ਕਾਲੇਜ ਫੋਰ ਵੂਮੈਨ ਵਿੱਚ ਅੰਤਰਰਾਸ਼ਟਰੀ ਮਹਿਲਾ ਦਿਵਸ ਮਨਾਇਆ ਗਿਆ।
ਇਸ ਮੌਕੇ ‘ਤੇ ਅਸਮਿਤਾ ਲੀਗ (ਖੇਲੋ ਇੰਡੀਆ ਵੂਮੈਨਜ਼ ਲੀਗ) ਦੇ ਤਹਿਤ ਐਥਲੈਟਿਕ ਮੀਟ ਕਰਵਾਈ ਗਈ। ਮੁਕਾਬਲਿਆਂ ਵਿੱਚ 100 ਮੀਟਰ, 200 ਮੀਟਰ ਅਤੇ 400 ਮੀਟਰ ਦੌੜਾਂ ਅੰਡਰ-13, ਅੰਡਰ-18 ਅਤੇ 18 ਸਾਲ ਤੋਂ ਉਪਰ ਦੀਆਂ ਮਹਿਲਾਵਾਂ ਲਈ ਕਰਵਾਈਆਂ ਗਈਆਂ।
ਇਸ ਸਮਾਗਮ ਵਿੱਚ ਜ਼ਿਲ੍ਹੇ ਭਰ ਤੋਂ ਲਗਭਗ 450 ਤੋਂ ਵੱਧ ਕੁੜੀਆਂ ਅਤੇ ਮਹਿਲਾਵਾਂ ਨੇ ਹਿੱਸਾ ਲਿਆ। ਇਸ ਤੋਂ ਇਲਾਵਾ ਮਨੋਰੰਜਕ ਗਤੀਵਿਧੀ ਵਜੋਂ ਰੱਸਾਕਸ਼ੀ ਮੁਕਾਬਲਾ ਵੀ ਕਰਵਾਇਆ ਗਿਆ।
ਸਭ ਜੇਤੂਆਂ ਨੂੰ ਮੈਡਲ ਅਤੇ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ, ਜਦਕਿ ਸਾਰੇ ਭਾਗੀਦਾਰਾਂ ਨੂੰ ਭਾਗੀਦਾਰੀ ਸਰਟੀਫਿਕੇਟ ਵੀ ਦਿੱਤੇ ਗਏ। ਸਮਾਗਮ ਵਿੱਚ ਕਾਲਜ ਦੇ ਪ੍ਰਿੰਸੀਪਲ ਡਾ. ਨੀਰੂ ਸ਼ਰਮਾ ਅਤੇ ਸੀਐਮਓ ਆਫਿਸ ਤੋਂ ਡਾ. ਮੀਨਾਕਸ਼ੀ ਹਾਜ਼ਿਰ ਸਨ ।
ਜ਼ਿਲ੍ਹਾ ਯੂਥ ਅਫ਼ਸਰ ਸੰਦੀਪ ਕੌਰ ਨੇ ਕਿਹਾ ਕਿ ਇਸ ਤਰ੍ਹਾਂ ਦੀਆਂ ਪ੍ਰਤੀਯੋਗਿਤਾਵਾਂ ਕੁੜੀਆਂ ਨੂੰ ਖੇਡਾਂ ਨੂੰ ਆਪਣੇ ਕਰੀਅਰ ਵਜੋਂ ਅਪਣਾਉਣ ਲਈ ਪ੍ਰੇਰਿਤ ਕਰਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਂਦੀਆਂ ਹਨ। ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਦੇ ਸਮਾਗਮਾਂ ਰਾਹੀਂ ਫਿਟਨੈੱਸ ਅਤੇ ਖੇਡਾਂ ਦੀ ਮਹੱਤਤਾ ਦਾ ਸੰਦੇਸ਼ ਜ਼ਮੀਨੀ ਪੱਧਰ ਤੱਕ ਪਹੁੰਚਾਇਆ ਜਾ ਸਕਦਾ ਹੈ।
ਇਸ ਮੌਕੇ ‘ਤੇ ਸ੍ਰੀਮਤੀ ਮਨਪ੍ਰੀਤ ਕੌਰ, ਪ੍ਰੋ. ਪੁਨੀਤਾ ਸਹਿਗਲ, ਪ੍ਰੋ. ਗਗਨਦੀਪ ਕੌਰ, ਪ੍ਰੋ. ਹਰਸ਼ਾ ਸ਼ਰਮਾ, ਪ੍ਰੋ. ਪਰਮਜੀਤ ਕੌਰ, ਪ੍ਰੋ. ਕੁਲਵਿੰਦਰ ਕੌਰ ਸਮੇਤ ਮੇਰਾ ਭਾਰਤ ਟੀਮ ਦੇ ਵਲੰਟੀਅਰ ਨੇ ਵੀ ਸਮਾਗਮ ਦੀ ਸਫਲਤਾ ਵਿੱਚ ਮਹੱਤਵਪੂਰਨ ਯੋਗਦਾਨ ਦਿੱਤਾ।
Click to Follow Babushahi Facebook page →