ਤਰਨਜੀਤ ਸੰਧੂ ਨੇ ਅਮਿਤ ਸ਼ਾਹ ਨਾਲ ਕੀਤੀ ਮੁਲਾਕਾਤ; ਜਨਤਕ ਸੇਵਾ ਅਤੇ ਗਵਰਨੈਂਸ ਦੇ ਮੁੱਦਿਆਂ 'ਤੇ ਹੋਈ ਚਰਚਾ
ਦਿੱਲੀ ਸਥਿਤ ਗ੍ਰਹਿ ਮੰਤਰੀ ਦੀ ਰਿਹਾਇਸ਼ 'ਤੇ ਹੋਈ ਮੀਟਿੰਗ; ਆਪਸੀ ਹਿੱਤਾਂ ਅਤੇ ਲੋਕ ਭਲਾਈ ਦੇ ਮਸਲਿਆਂ 'ਤੇ ਹੋਇਆ ਵਿਚਾਰ-ਵਟਾਂਦਰਾ
ਨਵੀਂ ਦਿੱਲੀ 11 ਮਾਰਚ 2026: ਅਮਰੀਕਾ ਵਿੱਚ ਭਾਰਤ ਦੇ ਸਾਬਕਾ ਰਾਜਦੂਤ ਅਤੇ ਦਿੱਲੀ ਦੇ ਨਵੇਂ ਐਲ.ਜੀ. ਤਰਨਜੀਤ ਸਿੰਘ ਸੰਧੂ ਨੇ ਅੱਜ ਦੇਸ਼ ਦੀ ਰਾਜਧਾਨੀ ਦਿੱਲੀ ਵਿਖੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਉਨ੍ਹਾਂ ਦੀ ਰਿਹਾਇਸ਼ 'ਤੇ ਮੁਲਾਕਾਤ ਕੀਤੀ। ਇਸ ਉੱਚ-ਪੱਧਰੀ ਬੈਠਕ ਦੌਰਾਨ ਕਈ ਅਹਿਮ ਅਤੇ ਲੋਕ ਹਿੱਤਾਂ ਨਾਲ ਜੁੜੇ ਮੁੱਦਿਆਂ 'ਤੇ ਵਿਸਥਾਰਪੂਰਵਕ ਗੱਲਬਾਤ ਹੋਈ।
ਤਰਨਜੀਤ ਸਿੰਘ ਸੰਧੂ ਨੇ ਆਪਣੇ ਸੋਸ਼ਲ ਮੀਡੀਆ ਹੈਂਡਲ ਰਾਹੀਂ ਇਸ ਮੁਲਾਕਾਤ ਦੀ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਬੈਠਕ ਦੌਰਾਨ ਰਾਸ਼ਟਰੀ ਅਤੇ ਖੇਤਰੀ ਪੱਧਰ ਦੇ ਆਪਸੀ ਹਿੱਤਾਂ ਦੇ ਮਾਮਲਿਆਂ 'ਤੇ ਚਰਚਾ ਕੀਤੀ ਗਈ। ਗ੍ਰਹਿ ਮੰਤਰੀ ਨਾਲ ਹੋਈ ਇਸ ਗੱਲਬਾਤ ਦਾ ਮੁੱਖ ਕੇਂਦਰ 'ਪਬਲਿਕ ਸਰਵਿਸ' (ਜਨਤਕ ਸੇਵਾ) ਅਤੇ ਸ਼ਾਸਨ ਪ੍ਰਣਾਲੀ (Governance) ਨੂੰ ਬਿਹਤਰ ਬਣਾਉਣ ਦੇ ਤਰੀਕੇ ਰਹੇ।
ਸੰਧੂ ਨੇ ਇਸ ਮੁਲਾਕਾਤ ਨੂੰ ਬੇਹੱਦ ਸਾਰਥਕ ਅਤੇ ਪ੍ਰਭਾਵਸ਼ਾਲੀ ਦੱਸਿਆ। ਦੱਸ ਦਈਏ ਕਿ ਤਰਨਜੀਤ ਸਿੰਘ ਸੰਧੂ, ਜਿਨ੍ਹਾਂ ਕੋਲ ਕੂਟਨੀਤੀ ਦਾ ਲੰਬਾ ਤਜ਼ਰਬਾ ਹੈ, ਪਿਛਲੇ ਕੁਝ ਸਮੇਂ ਤੋਂ ਸਰਗਰਮ ਰਾਜਨੀਤੀ ਵਿੱਚ ਕਾਫੀ ਸਰਗਰਮ ਹਨ।
Click to Follow Babushahi Facebook page →