ਲੁਧਿਆਣਾ ਪੁਲਿਸ ਦੀ ਨਸ਼ਾ ਤਸਕਰਾਂ 'ਤੇ ਵੱਡੀ ਸਟਰਾਈਕ: 260 ਗ੍ਰਾਮ ਹੈਰੋਇਨ ਸਮੇਤ ਇੱਕ ਕਾਬੂ
ਸੁਖਮਿੰਦਰ ਭੰਗੂ
ਲੁਧਿਆਣਾ, 11 ਮਾਰਚ 2026
ਪੰਜਾਬ ਸਰਕਾਰ ਦੀ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਨੂੰ ਉਸ ਸਮੇਂ ਵੱਡੀ ਸਫਲਤਾ ਮਿਲੀ ਜਦੋਂ ਥਾਣਾ ਜਮਾਲਪੁਰ ਦੀ ਪੁਲਿਸ ਨੇ ਇੱਕ ਮੁਸਤੈਦ ਕਾਰਵਾਈ ਕਰਦਿਆਂ ਇੱਕ ਨਸ਼ਾ ਤਸਕਰ ਨੂੰ ਭਾਰੀ ਮਾਤਰਾ ਵਿੱਚ ਹੈਰੋਇਨ ਸਮੇਤ ਗ੍ਰਿਫਤਾਰ ਕੀਤਾ।
ਪੁਲਿਸ ਕਮਿਸ਼ਨਰ ਸਵਪਨ ਸ਼ਰਮਾ (IPS) ਵੱਲੋਂ ਜਾਰੀ ਸਖ਼ਤ ਹਦਾਇਤਾਂ ਦੀ ਪਾਲਣਾ ਕਰਦਿਆਂ, ਉੱਚ ਅਧਿਕਾਰੀਆਂ ਦੀ ਰਹਿਨੁਮਾਈ ਹੇਠ ਇਹ ਆਪ੍ਰੇਸ਼ਨ ਸਫਲਤਾਪੂਰਵਕ ਨੇਪਰੇ ਚਾੜ੍ਹਿਆ ਗਿਆ।
ਥਾਣਾ ਜਮਾਲਪੁਰ ਅਧੀਨ ਆਉਂਦੀ ਚੌਕੀ ਮੁੰਡੀਆਂ ਕਲਾਂ ਦੀ ਪੁਲਿਸ ਪਾਰਟੀ ਇਲਾਕੇ ਵਿੱਚ ਗਸ਼ਤ 'ਤੇ ਸੀ। ਸ਼ੱਕੀ ਹਾਲਾਤਾਂ ਵਿੱਚ ਰਾਜਾ ਕੁਮਾਰ ਨੂੰ ਰੋਕ ਕੇ ਜਦੋਂ ਉਸ ਦੀ ਤਲਾਸ਼ੀ ਲਈ ਗਈ, ਤਾਂ ਉਸ ਦੇ ਕਬਜ਼ੇ ਵਿੱਚੋਂ 260 ਗ੍ਰਾਮ ਹੈਰੋਇਨ ਬਰਾਮਦ ਹੋਈ। ਪੁਲਿਸ ਨੇ ਦੋਸ਼ੀ ਖਿਲਾਫ ਮੁਕੱਦਮਾ ਨੰਬਰ 58 (ਮਿਤੀ 10.03.2026) ਅਧੀਨ ਧਾਰਾ 21C, 61, 85 NDPS ਐਕਟ ਤਹਿਤ ਮਾਮਲਾ ਦਰਜ ਕਰ ਲਿਆ ਹੈ।
ਇਹ ਕਾਰਵਾਈ ਜਸ਼ਕਿਰਨਜੀਤ ਸਿੰਘ ਤੇਜਾ (DCP ਦਿਹਾਤੀ), ਜਸ਼ਨਦੀਪ ਸਿੰਘ ਗਿੱਲ (ADCP ਜੋਨ-4) ਅਤੇ ਇੰਦਰਜੀਤ ਸਿੰਘ ਬੋਪਾਰਾਏ (ACP ਇੰਡਸਟਰੀਅਲ ਏਰੀਆ-ਏ) ਦੇ ਦਿਸ਼ਾ-ਨਿਰਦੇਸ਼ਾਂ ਹੇਠ ਕੀਤੀ ਗਈ ਹੈ। ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਨਸ਼ਾ ਤਸਕਰਾਂ ਨੂੰ ਕਿਸੇ ਵੀ ਕੀਮਤ 'ਤੇ ਬਖਸ਼ਿਆ ਨਹੀਂ ਜਾਵੇਗਾ ਅਤੇ ਇਸ ਦੇ ਨੈੱਟਵਰਕ ਦੀ ਤਹਿ ਤੱਕ ਜਾਣ ਲਈ ਤਫ਼ਤੀਸ਼ ਜਾਰੀ ਹੈ।
Click to Follow Babushahi Facebook page →