DC ਬਠਿੰਡਾ ਨੇ ਮਾਈਸਰਖਾਨਾ ਮੇਲੇ ਦੇ ਮੱਦੇਨਜ਼ਰ 24 ਤੇ 25 ਮਾਰਚ ਨੂੰ ਕੀਤਾ ਛੁੱਟੀ ਦਾ ਐਲਾਨ
ਅਸ਼ੋਕ ਵਰਮਾ
ਬਠਿੰਡਾ, 24 ਮਾਰਚ 2026: ਡਿਪਟੀ ਕਮਿਸ਼ਨਰ ਸ਼੍ਰੀ ਰਾਜੇਸ਼ ਧੀਮਾਨ ਨੇ ਦੱਸਿਆ ਕਿ 24 ਤੇ 25 ਮਾਰਚ ਨੂੰ ਜ਼ਿਲ੍ਹੇ ਦੇ ਪਿੰਡ ਮਾਈਸਰਖਾਨਾ ਵਿਖੇ ਲੱਗਣ ਵਾਲੇ ਮੇਲੇ ਦੇ ਮੱਦੇਨਜ਼ਰ 24 ਤੇ 25 ਮਾਰਚ 2026 ਦੀ ਸਰਕਾਰੀ ਛੁੱਟੀ ਐਲਾਨੀ ਗਈ ਹੈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਹ ਛੁੱਟੀ ਉਪ ਮੰਡਲ ਮੈਜਿਸਟਰੇਟ, ਮੌੜ ਦੀ ਮੰਗ ਅਨੁਸਾਰ ਪਿੰਡ ਮਾਈਸਰਖਾਨਾ ਦੇ ਸਰਕਾਰੀ ਐਲੀਮੈਂਟਰੀ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਮਾਈਸਰਖਾਨਾ ਅਤੇ ਮਾਤਾ ਮਾਈਸਰਖਾਨਾ ਕਾਲਜ ਆਫ ਐਜੂਕੇਸ਼ਨ (ਫਾਰ ਗਰਲਜ਼) ਵਿੱਚ ਮਿਤੀ 24 ਅਤੇ 25 ਮਾਰਚ 2026 ਕੀਤੀ ਗਈ ਹੈ।
ਉਨ੍ਹਾਂ ਕਿਹਾ ਕਿ ਇਸ ਮੇਲੇ ਵਿੱਚ ਲੱਖਾਂ ਦੀ ਗਿਣਤੀ ਵਿੱਚ ਸ਼ਰਧਾਲੂ ਉੱਥੇ ਪਹੁੰਚਦੇ ਹਨ, ਜਿਸ ਕਰਕੇ ਕਸਬੇ ਵਿੱਚ ਬਹੁਤ ਭੀੜ ਹੋ ਜਾਂਦੀ ਹੈ ਤਾਂ ਜੋ ਮੇਲੇ ਦੌਰਾਨ ਕੋਈ ਅਣ-ਸੁਖਾਵੀਂ ਘਟਨਾ ਨਾ ਵਾਪਰੇ। ਇਸ ਲਈ ਇਹ ਸਰਕਾਰੀ ਛੁੱਟੀ ਘੋਸ਼ਿਤ ਕੀਤੀ ਗਈ ਹੈ।
Click to Follow Babushahi Facebook page →