ਵੱਡੀ ਖ਼ਬਰ: PU ਫਾਇਰਿੰਗ ਮਾਮਲੇ ਦਾ ਮਾਸਟਰਮਾਈਂਡ ਗ੍ਰਿਫ਼ਤਾਰ; ਪੁਲਿਸ ਐਨਕਾਊਂਟਰ ਦੌਰਾਨ ਹੋਈ ਕਾਰਵਾਈ
ਚੰਡੀਗੜ੍ਹ/ਅਮਲੋਹ, 26 ਮਾਰਚ 2026: ਪੰਜਾਬ ਯੂਨੀਵਰਸਿਟੀ (PU) ਵਿੱਚ ਸੋਪੂ (SOPU) ਆਗੂ ਜਸ਼ਨਪ੍ਰੀਤ ਸਿੰਘ 'ਤੇ ਹੋਏ ਕਾਤਲਾਨਾ ਹਮਲੇ ਦੇ ਮਾਮਲੇ ਵਿੱਚ ਪੁਲਿਸ ਨੂੰ ਇੱਕ ਵੱਡੀ ਸਫਲਤਾ ਮਿਲੀ ਹੈ। ਪੁਲਿਸ ਨੇ ਇਸ ਮਾਮਲੇ ਦੇ ਮੁੱਖ ਮੁਲਜ਼ਮ ਜਸਪ੍ਰੀਤ ਸਿੰਘ ਨੂੰ ਇੱਕ ਮੁਕਾਬਲੇ (Encounter) ਤੋਂ ਬਾਅਦ ਅਮਲੋਹ-ਪਾੜਤਾਂ ਰੋਡ ਤੋਂ ਗ੍ਰਿਫ਼ਤਾਰ ਕਰ ਲਿਆ ਹੈ।
ਜਾਣਕਾਰੀ ਅਨੁਸਾਰ, ਪੁਲਿਸ ਨੂੰ ਮੁਲਜ਼ਮ ਦੀ ਲੋਕੇਸ਼ਨ ਬਾਰੇ ਗੁਪਤ ਸੂਚਨਾ ਮਿਲੀ ਸੀ। ਜਦੋਂ ਪੁਲਿਸ ਨੇ ਅਮਲੋਹ ਨੇੜੇ ਉਸ ਨੂੰ ਘੇਰਨ ਦੀ ਕੋਸ਼ਿਸ਼ ਕੀਤੀ, ਤਾਂ ਮੁਲਜ਼ਮ ਨੇ ਭੱਜਣ ਦੀ ਕੋਸ਼ਿਸ਼ ਵਿੱਚ ਗੋਲੀਆਂ ਚਲਾ ਦਿੱਤੀਆਂ। ਜਵਾਬੀ ਕਾਰਵਾਈ ਕਰਦਿਆਂ ਪੁਲਿਸ ਨੇ ਮੁਲਜ਼ਮ ਨੂੰ ਕਾਬੂ ਕਰ ਲਿਆ। ਦੱਸਿਆ ਜਾ ਰਿਹਾ ਹੈ ਕਿ ਇਸ ਕਾਰਵਾਈ ਦੌਰਾਨ ਮੁਲਜ਼ਮ ਜ਼ਖ਼ਮੀ ਵੀ ਹੋਇਆ ਹੈ, ਜਿਸ ਨੂੰ ਮੁੱਢਲੀ ਸਹਾਇਤਾ ਲਈ ਹਸਪਤਾਲ ਲਿਜਾਇਆ ਗਿਆ ਹੈ।
ਕੀ ਸੀ ਮਾਮਲਾ?
ਕੁਝ ਦਿਨ ਪਹਿਲਾਂ ਪੰਜਾਬ ਯੂਨੀਵਰਸਿਟੀ ਦੇ ਕੈਂਪਸ ਵਿੱਚ ਦਿਨ-ਦਿਹਾੜੇ ਸੋਪੂ ਲੀਡਰ ਜਸ਼ਨਪ੍ਰੀਤ ਸਿੰਘ 'ਤੇ ਫਾਇਰਿੰਗ ਕੀਤੀ ਗਈ ਸੀ। ਇਸ ਘਟਨਾ ਤੋਂ ਬਾਅਦ ਯੂਨੀਵਰਸਿਟੀ ਕੈਂਪਸ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ ਸੀ ਅਤੇ ਵਿਦਿਆਰਥੀਆਂ ਦੀ ਸੁਰੱਖਿਆ 'ਤੇ ਸਵਾਲ ਉੱਠ ਰਹੇ ਸਨ। ਚੰਡੀਗੜ੍ਹ ਅਤੇ ਪੰਜਾਬ ਪੁਲਿਸ ਵੱਲੋਂ ਸਾਂਝੇ ਤੌਰ 'ਤੇ ਮੁਲਜ਼ਮ ਦੀ ਭਾਲ ਵਿੱਚ ਲਗਾਤਾਰ ਛਾਪੇਮਾਰੀ ਕੀਤੀ ਜਾ ਰਹੀ ਸੀ। ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਜਸਪ੍ਰੀਤ ਸਿੰਘ ਤੋਂ ਪੁੱਛਗਿੱਛ ਦੌਰਾਨ ਕਈ ਅਹਿਮ ਖ਼ੁਲਾਸੇ ਹੋਣ ਦੀ ਉਮੀਦ ਹੈ। ਮੁਲਜ਼ਮ ਕੋਲੋਂ ਹਥਿਆਰ ਵੀ ਬਰਾਮਦ ਕੀਤੇ ਗਏ ਹਨ।
Click to Follow Babushahi Facebook page →