ਸੁਖਵਿੰਦਰ ਸਿੰਘ ਬਿੰਦਰਾ ਵੱਲੋਂ ਦੇਸ਼ ਭਗਤ ਯੂਨੀਵਰਸਿਟੀ ਦੇ ਚਾਂਸਲਰ ਡਾ. ਜ਼ੋਰਾ ਸਿੰਘ ਦਾ ਸਨਮਾਨ
ਲੁਧਿਆਣਾ, 29 ਮਾਰਚ 2026 - ਸੁਖਵਿੰਦਰ ਸਿੰਘ ਬਿੰਦਰਾ ਮੈਂਬਰ (ਐਨ.ਆਈ.ਐਸ.ਡੀ.) ਅਤੇ ਵਿਸ਼ੇਸ਼ ਮੈਂਬਰ/ਇਨਵਾਈਟੀ (ਐਨ.ਸੀ.ਸੀ.ਡੀ.ਆਰ.), ਸਮਾਜਿਕ ਨਿਆਂ ਅਤੇ ਸਸ਼ਕਤੀਕਰਨ ਮੰਤਰਾਲਾ, (ਭਾਰਤ ਸਰਕਾਰ) ਵੱਲੋਂ ਡਾ. ਜ਼ੋਰਾ ਸਿੰਘ, ਚਾਂਸਲਰ ਦੇਸ਼ ਭਗਤ ਯੂਨੀਵਰਸਿਟੀ ਦਾ ਪ੍ਰਸ਼ੰਸਾ ਪੱਤਰ ਨਾਲ ਸਨਮਾਨ ਕੀਤਾ ਗਿਆ। ਚਾਂਸਲਰ ਡਾ. ਜ਼ੋਰਾ ਸਿੰਘ ਸੁਖਵਿੰਦਰ ਸਿੰਘ ਬਿੰਦਰਾ ਨੂੰ ਉਨ੍ਹਾਂ ਦੇ ਦਫਤਰ 'ਚ ਵਿਸ਼ੇਸ਼ ਤੌਰ 'ਤੇ ਮਿਲਣ ਪਹੁੰਚੇ ਸਨ।
ਇੱਥੇ ਇਹ ਗੱਲ ਵਿਸ਼ੇਸ਼ ਤੌਰ 'ਤੇ ਦੱਸਣਯੋਗ ਹੈ ਕਿ ਹਾਲ 'ਚ ਹੀ ਦੇਸ਼ ਭਗਤ ਯੂਨੀਵਰਸਿਟੀ ਦੇ ਡਿਗਰੀ ਵੰਡ ਸਮਾਗਮ 'ਚ ਸੁਖਵਿੰਦਰ ਸਿੰਘ ਬਿੰਦਰਾ ਵੱਲੋਂ ਮੁੱਖ ਮਹਿਮਾਨ ਦੇ ਤੌਰ 'ਤੇ ਸ਼ਿਰਕਤ ਕੀਤੀ ਗਈ ਸੀ, ਇਸ ਦੌਰਾਨ ਉਨ੍ਹਾਂ ਵੱਲੋਂ ਵਿਦਿਆਰਥੀਆਂ ਨੂੰ ਡਿਗਰੀਆਂ ਵੰਡੀਆਂ ਗਈਆਂ ਸਨ। ਇਸ ਦੇ ਨਾਲ ਹੀ ਦੇਸ਼ ਭਗਤ ਯੂਨੀਵਰਸਿਟੀ ਵੱਲੋਂ ਵੀ ਸੁਖਵਿੰਦਰ ਸਿੰਘ ਬਿੰਦਰਾ ਦਾ 'ਆਨਰੇਰੀ ਡਾਕਟਰੇਟ ਡਿਗਰੀ' ਨਾਲ ਵਿਸ਼ੇਸ਼ ਤੌਰ 'ਤੇ ਸਨਮਾਨ ਕੀਤਾ ਗਿਆ ਸੀ। ਉਨ੍ਹਾਂ ਦਾ ਇਹ ਸਨਮਾਨ ਚੰਗੀ ਲੀਡਰਸ਼ਿਪ, ਯੁਵਾ ਸਸ਼ਕਤੀਕਰਨ ਅਤੇ ਵਧੀਆ ਗਵਰਨੈਂਸ ਦੇ ਵਿਲੱਖਣ ਯੋਗਦਾਨ ਵੱਜੋਂ ਕੀਤਾ ਗਿਆ ਸੀ।
ਇਸ ਮੌਕੇ ਇਸ ਮੌਕੇ ਸੁਖਵਿੰਦਰ ਸਿੰਘ ਬਿੰਦਰਾ ਨੇ ਕਿਹਾ ਕਿ ਉਹਨਾਂ ਦਾ ਵਿਭਾਗ ਨੌਜਵਾਨਾਂ ਨੂੰ ਨਸ਼ਿਆ ਤੋਂ ਦੂਰ ਕਰਨ ਲਈ ਹਮੇਸ਼ਾ ਕੋਸ਼ਿਸ ਕਰਦਾ ਹੈ। ਬਿੰਦਰਾ ਨੇ ਕਿਹਾ ਕਿ ਉਹਨਾਂ ਦਾ ਵਿਭਾਗ ਅਤੇ ਸਮਾਜਿਕ ਨਿਆਂ ਮੰਤਰਾਲੇ ਦੇ ਮੰਤਰੀ ਵਰਿੰਦਰ ਕੁਮਾਰ ਮਿਲ ਕੇ ਨੌਜਵਾਨਾਂ ਦੀ ਭਲਾਈ ਲਈ ਕੰਮ ਕਰਦੇ ਰਹਿਣਗੇ ਅਤੇ ਨੌਜਵਾਨਾਂ ਦੀ ਭਲਾਈ, ਵਿਕਾਸ ਅਤੇ ਨਸ਼ਿਆਂ ਤੋਂ ਦੂਰ ਰੱਖਣ ਲਈ ਹਰ ਸੰਭਵ ਯਤਨ ਕੀਤੇ ਜਾਣਗੇ। ਇਸ ਮੌਕੇ ਬਿੰਦਰਾ ਨੇ ਨਸ਼ੇ ਦੀ ਦੁਰਵਰਤੋਂ ਨੂੰ ਰੋਕਣ ਵਿੱਚ ਯੁਵਾ ਸਸ਼ਕਤੀਕਰਨ ਅਤੇ ਜਾਗਰੂਕਤਾ ਪ੍ਰੋਗਰਾਮਾਂ ਦੀ ਮਹੱਤਵਪੂਰਨ ਭੂਮਿਕਾ 'ਤੇ ਚਾਨਣਾ ਪਾਇਆ।
ਉਨ੍ਹਾਂ ਨੇ ਕਿਹਾ ਕਿ ਉਹ ਅਤੇ ਉਨ੍ਹਾਂ ਦਾ ਵਿਭਾਗ ਪੰਜਾਬ ਅਤੇ ਨੌਜਵਾਨਾਂ ਦੀ ਭਲਾਈ ਲਈ ਦ੍ਰਿੜ ਹਨ। ਉਹ ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਉਣ ਲਈ ਲੋੜੀਂਦੇ ਕਦਮ ਚੁੱਕਦੇ ਰਹਿਣਗੇ। ਇਸ ਦੇ ਨਾਲ ਹੀ ਬਿੰਦਰਾ ਨੇ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਬਚਾਉਣ ਲਈ ਖੇਡਾਂ ਦੀ ਮਹੱਤਤਾ 'ਤੇ ਜ਼ੋਰ ਦਿੱਤਾ। ਉਨ੍ਹਾਂ ਨੇ ਇਹ ਵੀ ਕਿਹਾ ਕਿ ਆਉਣ ਵਾਲੇ ਸਮੇਂ ਦੌਰਾਨ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਕਰਨ ਅਤੇ ਖੇਡਾਂ ਵੱਲ ਪ੍ਰੇਰਿਤ ਕਰਨ ਲਈ ਖੇਡ ਕਿੱਟਾਂ ਵੀ ਵੰਡੀਆਂ ਜਾਣਗੀਆਂ। ਇਸ ਦੇ ਨਾਲ ਹੀ ਬਿੰਦਰਾ ਨੇ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਬਚਾਉਣ ਲਈ ਖੇਡਾਂ ਦੀ ਮਹੱਤਤਾ 'ਤੇ ਜ਼ੋਰ ਦਿੱਤਾ। ਉਨ੍ਹਾਂ ਨੇ ਇਹ ਵੀ ਕਿਹਾ ਕਿ ਆਉਣ ਵਾਲੇ ਸਮੇਂ ਦੌਰਾਨ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਕਰਨ ਅਤੇ ਖੇਡਾਂ ਵੱਲ ਪ੍ਰੇਰਿਤ ਕਰਨ ਲਈ ਹੋਰ ਹੰਬਲੇ ਵੀ ਮਾਰੇ ਜਾਣਗੇ, ਤਾਂ ਜੋ ਨੌਜਵਨਾਂ ਦੀ ਐਨਰਜੀ ਨੂੰ ਸਹੀ ਦਿਸ਼ਾ ਵੱਲ ਲਾਇਆ ਜਾ ਸਕੇ।
ਸੁਖਵਿੰਦਰ ਸਿੰਘ ਬਿੰਦਰਾ ਨੇ ਦੱਸਿਆ ਕਿ ਉਹ ਪਹਿਲਾਂ ਵੀ ਪੰਜਾਬ ਯੂਥ ਵਿਕਾਸ ਬੋਰਡ (ਪੰਜਾਬ ਸਰਕਾਰ) 'ਚ ਸਟੇਟ ਚੇਅਰਪਰਸਨ ਰਹਿ ਚੁੱਕੇ ਹਨ। ਸਟੇਟ ਚੇਅਰਪਰਸਨ ਰਹਿੰਦਿਆਂ ਵੀ ਉਨ੍ਹਾਂ ਨੇ ਨੌਜਵਾਨਾਂ ਨੂੰ ਨਸ਼ਿਆ ਤੋਂ ਦੂਰ ਕਰਨ ਅਤੇ ਖੇਡਾਂ ਵੱਲ ਪ੍ਰੇਰਿਤ ਕਰਨ ਲਈ ਬਹੁਤ ਕੰਮ ਕੀਤੇ ਹਨ। ਯੂਥ ਕਲੱਬਾਂ, ਕਾਲਜਾਂ ਅਤੇ ਯੂਨੀਵਰਸਿਟੀਆਂ 'ਚ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਨੌਜਵਾਨਾਂ ਨੂੰ ਮੁਫ਼ਤ ਖੇਡ ਕਿੱਟਾਂ ਵੀ ਵੰਡਦੇ ਰਹਿੰਦੇ ਸਨ। ਇਸ ਤੋਂ ਇਲਾਵਾ ਜਿਸ ਵੀ ਖਿਡਾਰੀ ਨੂੰ ਜਦ ਕੋਈ ਮੁਸ਼ਕਿਲ ਆਉਂਦੀ ਸੀ ਤਾਂ ਉਸ ਦਾ ਹੱਲ ਕੀਤਾ ਜਾਂਦਾ ਸੀ, ਉਨ੍ਹਾਂ ਦੇ ਖੇਡ ਜੀਵਨ 'ਚ ਕੋਈ ਰੁਕਾਵਟ ਨਾ ਪਵੇ ਇਸ ਲਈ ਉਨ੍ਹਾਂ ਨਾਲ ਪੂਰਾ ਸਹਿਯੋਗ ਕੀਤਾ ਜਾਂਦਾ ਸੀ ਅਤੇ ਹੁਣ ਵੀ ਸਾਡੇ ਵਿਭਾਗ ਵੱਲੋਂ ਖਿਡਾਰੀਆਂ ਨਾਲ ਪੂਰਾ ਸਹਿਯੋਗ ਕੀਤਾ ਜਾਂਦਾ ਹੈ, ਜਿਸ ਨੂੰ ਕੋਈ ਵੀ ਮੁਸ਼ਕਿਲ ਆਉਂਦੀ ਹੈ ਉਸ ਦਾ ਹੱਲ ਕੀਤਾ ਜਾਂਦਾ ਹੈ।
ਅਖੀਰ 'ਚ ਬਿੰਦਰਾ ਨੇ ਮਾਨਯੋਗ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਕੈਬਨਿਟ ਮੰਤਰੀ ਡਾ. ਵਰਿੰਦਰ ਕੁਮਾਰ ਦਾ ਉਨ੍ਹਾਂ ਦੀ ਦੂਰਦਰਸ਼ੀ ਸੋਚ ਅਤੇ ਨੌਜਵਾਨਾਂ ਨੂੰ ਸਸ਼ਕਤ ਬਣਾਉਣ ਦੀ ਮੁਹਿੰਮ ਲਈ ਧੰਨਵਾਦ ਕੀਤਾ।
Click to Follow Babushahi Facebook page →