ਪੰਜਾਬ ਪੁਲਿਸ ਨੂੰ ਮਿਲੇਗੀ ਨਵੀਂ ਰਫ਼ਤਾਰ; CM ਮਾਨ ਅੱਜ ਫੋਰਸ ਲਈ ਨਵੀਆਂ ਗੱਡੀਆਂ ਕਰਨਗੇ ਰਵਾਨਾ
ਚੰਡੀਗੜ੍ਹ, 31 ਮਾਰਚ 2026: ਪੰਜਾਬ ਪੁਲਿਸ ਦੇ ਬੁਨਿਆਦੀ ਢਾਂਚੇ ਵਿੱਚ ਇੱਕ ਵੱਡਾ ਸੁਧਾਰ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਪੁਲਿਸ ਫੋਰਸ ਲਈ ਨਵੀਆਂ ਗੱਡੀਆਂ ਦੀ ਸ਼ੁਰੂਆਤ ਕਰਨ ਜਾ ਰਹੇ ਹਨ। ਪੰਜਾਬ ਸਰਕਾਰ ਵੱਲੋਂ ਚੁੱਕਿਆ ਗਿਆ ਇਹ ਕਦਮ ਸੂਬੇ ਵਿੱਚ ਕਾਨੂੰਨ ਵਿਵਸਥਾ ਨੂੰ ਹੋਰ ਬਿਹਤਰ ਬਣਾਉਣ ਦੀ ਦਿਸ਼ਾ ਵਿੱਚ ਬੇਹੱਦ ਅਹਿਮ ਮੰਨਿਆ ਜਾ ਰਿਹਾ ਹੈ।
ਪੰਜਾਬ ਸਰਕਾਰ ਨੇ ਪੁਲਿਸ ਫੋਰਸ ਨੂੰ ਅਪਗ੍ਰੇਡ ਕਰਨ ਲਈ ਇਨ੍ਹਾਂ ਗੱਡੀਆਂ ਦੀ ਖ਼ਰੀਦ 'ਤੇ ਮੋਟੀ ਰਕਮ ਖ਼ਰਚ ਕੀਤੀ ਹੈ। ਇਹ ਨਵੀਆਂ ਗੱਡੀਆਂ ਪੁਲਿਸ ਮੁਲਾਜ਼ਮਾਂ ਨੂੰ ਜਨਤਕ ਡਿਊਟੀ ਨਿਭਾਉਣ ਅਤੇ ਕਿਸੇ ਵੀ ਘਟਨਾ ਸਥਾਨ 'ਤੇ ਤੁਰੰਤ ਪਹੁੰਚਣ ਵਿੱਚ ਮਦਦਗਾਰ ਸਾਬਤ ਹੋਣਗੀਆਂ। ਸਰਕਾਰ ਦਾ ਉਦੇਸ਼ ਪੁਲਿਸ ਨੂੰ ਨਵੀਂ ਤਕਨੀਕ ਅਤੇ ਆਧੁਨਿਕ ਸਾਧਨਾਂ ਨਾਲ ਲੈਸ ਕਰਨਾ ਹੈ ਤਾਂ ਜੋ ਅਪਰਾਧੀਆਂ ਵਿਰੁੱਧ ਕਾਰਵਾਈ ਹੋਰ ਤੇਜ਼ੀ ਨਾਲ ਕੀਤੀ ਜਾ ਸਕੇ।
ਮੁੱਖ ਮੰਤਰੀ ਭਗਵੰਤ ਮਾਨ ਪਹਿਲਾਂ ਹੀ ਕਹਿ ਚੁੱਕੇ ਹਨ ਕਿ ਸੂਬੇ ਦੀ ਅਮਨ-ਸ਼ਾਂਤੀ ਅਤੇ ਲੋਕਾਂ ਦੀ ਸੁਰੱਖਿਆ ਉਨ੍ਹਾਂ ਦੀ ਸਭ ਤੋਂ ਵੱਡੀ ਤਰਜੀਹ ਹੈ। ਪੁਲਿਸ ਬੇੜੇ ਵਿੱਚ ਇਨ੍ਹਾਂ ਨਵੀਆਂ ਗੱਡੀਆਂ ਦੇ ਸ਼ਾਮਲ ਹੋਣ ਨਾਲ ਗਸ਼ਤ ਅਤੇ ਸੁਰੱਖਿਆ ਪ੍ਰਬੰਧਾਂ ਵਿੱਚ ਲਾਮਿਸਾਲ ਸੁਧਾਰ ਹੋਣ ਦੀ ਉਮੀਦ ਹੈ।
Click to Follow Babushahi Facebook page →