ਕੇਂਦਰ ਦੀ ਮੋਦੀ ਸਰਕਾਰ ਨੇ ਕਣਕ ਦੀ ਫ਼ਸਲ ਖਰੀਦਣ ਲਈ 30 ਹਜ਼ਾਰ ਕਰੋੜ ਰੁ. ਤੋਂ ਵੱਧ ਦੀ CCL ਲਿਮਟ ਕੀਤੀ ਜਾਰੀ- ਭਾਜਪਾ ਪੰਜਾਬ
ਮੌਜੂਦਾ AAP ਸਰਕਾਰ ਕੇਂਦਰ ਸਰਕਾਰ ਦਾ ਧੰਨਵਾਦ ਕਰਨਾ ਵੀ ਭੁੱਲੀ-ਬੱਲੀਏਵਾਲ
ਚੰਡੀਗੜ੍ਹ, 31 ਮਾਰਚ-ਪੰਜਾਬ ਅੰਦਰ ਕਣਕ ਦਾ ਸੀਜ਼ਨ ਸ਼ੁਰੂ ਹੋ ਗਿਆ ਹੈ, ਇਸਦੇ ਚੱਲਦੇ ਕੇਂਦਰ ਦੀ ਮੋਦੀ ਸਰਕਾਰ ਨੇ ਕਿਸਾਨਾਂ ਪ੍ਰਤੀ ਆਪਣੀ ਵਚਨਬੱਧਤਾ ਨੂੰ ਨਿਭਾਉਂਦਿਆਂ ਪੰਜਾਬ ਅੰਦਰ ਕਣਕ ਦੀ ਫ਼ਸਲ ਐਮ.ਐਸ.ਪੀ 2585 ਰੁ. ਪ੍ਰਤੀ ਕੁਇੰਟਲ ਦੇ ਹਿਸਾਬ ਨਾਲ ਖਰੀਦਣ ਲਈ ₹30,973 ਕਰੋੜ ਰੁਪਏ ਦੀ CCL ਲਿਮਟ ਜਾਰੀ ਕੀਤੀ ਹੈ, ਜਿਸ ਦੇ ਲਈ ਭਾਜਪਾ ਪੰਜਾਬ ਕੇਂਦਰ ਸਰਕਾਰ ਦਾ ਬਹੁਤ ਧੰਨਵਾਦ ਕਰਦੀ ਹੈ।
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਭਾਜਪਾ ਪੰਜਾਬ ਦੇ ਬੁਲਾਰੇ ਪ੍ਰਿਤਪਾਲ ਸਿੰਘ ਬੱਲੀਏਵਾਲ ਨੇ ਕਿਹਾ ਕਿ ਕੇਂਦਰ ਸਰਕਾਰ ਦੀ ਇਹ ਪਹਿਲ ਕਿਸਾਨਾਂ ਦੀ ਮਿਹਨਤ ਦਾ ਸਤਿਕਾਰ ਹੈ ਅਤੇ ਉਨ੍ਹਾਂ ਨੂੰ ਆਰਥਿਕ ਤੌਰ ‘ਤੇ ਮਜ਼ਬੂਤ ਕਰਨ ਵੱਲ ਇੱਕ ਵੱਡਾ ਕਦਮ ਹੈ।
ਬੱਲੀਏਵਾਲ ਨੇ ਪੰਜਾਬ ਦੀ ਮੌਜੂਦਾ AAP ਸਰਕਾਰ ਨੂੰ ਆੜ੍ਹੇ ਹੱਥੀ ਲੈਂਦੇ ਹੋਏ ਕਿਹਾ ਕਿ AAP ਸਰਕਾਰ ਨਿਕੰਮੀ ਸਰਕਾਰ ਹੈ, ਜੋ ਇਸ ਚੰਗੇ ਕੰਮ ਲਈ ਕੇਂਦਰ ਸਰਕਾਰ ਦਾ ਧੰਨਵਾਦ ਕਰਨਾ ਵੀ ਭੁੱਲ ਚੁੱਕੀ ਹੈ, ਇਹ ਸਰਕਾਰ ਕੇਂਦਰ ਦੀ ਮੋਦੀ ਸਰਕਾਰ ਵੱਲੋਂ ਕੀਤੇ ਜਾ ਰਹੇ ਕੰਮਾਂ ਤੇ ਪਰਦਾ ਪਾਉਣ ਤੇ ਸੱਚਾਈ ਲੁਕਾਉਣ ਦਾ ਕੰਮ ਕਰਦੀ ਹੈ। ਬੱਲੀਏਵਾਲ ਨੇ ਕਿਹਾ ਕਿ ਪਿਛਲੇ 11 ਸਾਲਾਂ ਤੋਂ ਪੰਜਾਬ ਦੇ ਕਿਸਾਨਾਂ ਦੀ ਖੁਸ਼ਹਾਲੀ ਲਈ ਮੋਦੀ ਸਰਕਾਰ ਵੱਲੋਂ ਇਹ ਲਿਮਟ ਹਮੇਸ਼ਾ ਸਮੇਂ ਸਿਰ ਭੇਜੀ ਜਾਂਦੀ ਹੈ, ਜਦਕਿ ਪਿਛਲੇ 4 ਸਾਲਾਂ ਤੋਂ AAP ਸਰਕਾਰ ਇਸ ਦੇ ਲਈ ਕਦੇ ਕੋਈ ਉਪਰਾਲਾ ਨਹੀਂ ਕੀਤਾ।
ਬੱਲੀਏਵਾਲ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਇਹ ਯਕੀਨੀ ਬਣਾਇਆ ਜਾਣਾ ਚਾਹੀਦਾ ਹੈ ਕਿ ਮੰਡੀਆਂ ਵਿੱਚ ਕਿਸਾਨਾਂ ਨੂੰ ਕਿਸੇ ਵੀ ਤਰ੍ਹਾਂ ਦੀ ਦਿੱਕਤ ਨਾ ਆਵੇ ਅਤੇ ਉਨ੍ਹਾਂ ਦੀ ਫਸਲ ਦਾ ਇੱਕ-ਇੱਕ ਦਾਣਾ ਨਿਯਮਾਂ ਅਨੁਸਾਰ ਖਰੀਦਿਆ ਜਾਵੇ। ਉਨ੍ਹਾਂ ਨੇ ਕਿਹਾ ਕਿ ਮੋਦੀ ਸਰਕਾਰ ਹਮੇਸ਼ਾਂ ਹੀ ਕਿਸਾਨ ਹਿਤੈਸ਼ੀ ਫੈਸਲੇ ਲੈਂਦੀ ਆਈ ਹੈ ਅਤੇ ਇਹ ਫੈਸਲਾ ਵੀ ਉਸੇ ਲੜੀ ਦਾ ਹਿੱਸਾ ਹੈ। ਪੰਜਾਬ ਦੇ ਕਿਸਾਨਾਂ ਲਈ ਕੇਂਦਰ ਦੀ ਮੋਦੀ ਸਰਕਾਰ ਤੇ ਭਾਜਪਾ ਪੰਜਾਬ ਹਮੇਸ਼ਾ ਯਤਨਸ਼ੀਲ ਰਹੇਗੀ।
Click to Follow Babushahi Facebook page →