ਸਿਵਲ ਸਰਜਨ ਦਫ਼ਤਰ ਬਠਿੰਡਾ ਵਿਖੇ ਸੇਵਾਮੁਕਤ ਹੋਣ 'ਤੇ ਦਿੱਤੀ ਵਿਦਾਇਗੀ ਪਾਰਟੀ
ਅਸ਼ੋਕ ਵਰਮਾ
ਬਠਿੰਡਾ, 1 ਅਪ੍ਰੈਲ 2026 :ਸਿਵਲ ਸਰਜਨ ਦਫਤਰ ਬਠਿੰਡਾ ਵਿਖੇ ਬਤੌਰ ਸੀਨੀਅਰ ਸਹਾਇਕ ਸ੍ਰੀਮਤੀ ਗੁਰਮੇਲ ਕੌਰ ਨੂੰ 58 ਸਾਲ ਦੀ ਉਮਰ ਪੂਰੀ ਹੋਣ ਉਪਰੰਤ ਆਪਣੀ ਨੌਕਰੀ ਵਿਚ ਵਧੀਆ ਸੇਵਾਵਾਂ ਦੇਣ ਤੋਂ ਬਾਅਦ ਅੱਜ ਰਿਟਾਇਰਮੈਂਟ ਮੌਕੇ ਦਫ਼ਤਰ ਦੇ ਸਮੂਹ ਸਟਾਫ਼ ਵੱਲੋਂ ਵਿਦਾਇਗੀ ਪਾਰਟੀ ਦਿੱਤੀ ਗਈ । ਇਸ ਮੌਕੇ ਸਿਵਲ ਸਰਜਨ ਡਾ. ਤਪਿੰਦਰਜੋਤ ਨੇ ਦੱਸਿਆ ਕਿ ਗੁਰਮੇਲ ਕੌਰ ਨੇ ਲਗਭਗ 23 ਸਾਲ ਤੱਕ ਸਿਹਤ ਵਿਭਾਗ ਨੂੰ ਆਪਣੀਆਂ ਸੇਵਾਵਾਂ ਦਿੱਤੀਆਂ ਹਨ । ਉਨ੍ਹਾਂ ਕਿਹਾ ਕਿ ਕਰਮਚਾਰਨ ਨੇ ਆਪਣੀ ਡਿਊਟੀ ਦੌਰਾਨ ਬਹੁਤ ਹੀ ਇਮਾਨਦਾਰੀ ਅਤੇ ਤਨਦੇਹੀ ਨਾਲ ਕੰਮ ਕੀਤਾ ਹੈ । ਜਿਸ ਕਰਕੇ ਉਹ ਬੇਦਾਗ ਇਸ ਦਫ਼ਤਰ ਤੋਂ ਰਿਟਾਇਰ ਹੋ ਕੇ ਜਾ ਰਹੇ ਹਨ ਜੋ ਕਿ ਵਧਾਈ ਦੇ ਪਾਤਰ ਹਨ । ਇਸ ਮੌਕੇ ਮੌਜੂਦ ਸਹਾਇਕ ਸਿਵਲ ਸਰਜਨ ਡਾ. ਅਨੁਪਮਾ ਸ਼ਰਮਾ, ਜ਼ਿਲ੍ਹਾ ਸਿਹਤ ਅਫ਼ਸਰ ਡਾ. ਊਸ਼ਾ ਗੋਇਲ, ਅਤੇ ਸਮੂਹ ਸਟਾਫ਼ ਵੱਲੋਂ ਉਨ੍ਹਾਂ ਦੀ ਸਿਹਤਯਾਬੀ ਦੀ ਕਾਮਨਾ ਕੀਤੀ ਗਈ । ਇਸ ਮੌਕੇ ਸਿਵਲ ਸਰਜਨ ਅਤੇ ਸਮੂਹ ਸਟਾਫ਼ ਵੱਲੋਂ ਸ੍ਰੀਮਤੀ ਗੁਰਮੇਲ ਕੌਰ ਨੂੰ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ।
Click to Follow Babushahi Facebook page →