ਸ਼ਾਮ 07:00 ਵਜੇ ਤੋਂ ਸਵੇਰੇ 08:00 ਵਜੇ ਤੱਕ ਕੰਬਾਇਨ ਰਾਹੀਂ ਕਣਕ ਦੀ ਕਟਾਈ ਤੇ ਪਾਬੰਦੀ ਦੇ ਹੁਕਮ
ਫਾਜਿਲਕਾ 1 ਅਪ੍ਰੈਲ
ਜਿਲ੍ਹਾ ਮੈਜਿਸਟਰੇਟ, ਫਾਜ਼ਿਲਕਾ ਵੱਲੋਂ ਭਾਰਤੀ ਨਾਗਰਿਕ ਸੁਰੱਖਿਆ ਸਹਿਤਾ 2023 ਦੀ ਧਾਰਾ 163 (ਪੁਰਾਈ CRPC, 1973 ਦੀ ਧਾਰਾ 144) ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜਿਲ੍ਹਾ ਫਾਜਿਲਕਾ ਦੀ ਹਦੂਦ ਅੰਦਰ ਸ਼ਾਮ 07:00 ਵਜੇ ਤੋਂ ਸਵੇਰੇ 08:00 ਵਜੇ ਤੱਕ ਕੰਬਾਇਨ ਰਾਹੀਂ ਕਣਕ ਦੀ ਕਟਾਈ ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਗਏ ਹਨ। ਇਹ ਹੁਕਮ 31 ਮਈ 2026 ਤੱਕ ਲਾਗੂ ਰਹਿਣਗੇ
ਹੁਕਮ ਮੁਤਾਬਕ ਕਣਕ ਦੀ ਫਸਲ ਦੀ ਕਟਾਈ ਆਮ ਤੌਰ ਤੇ ਕਿਸਾਨਾਂ ਵੱਲੋਂ ਕੰਬਾਇਨਾ ਨਾਲ ਕਰਵਾਈ ਜਾਦੀ ਹੈ। ਕਣਕ ਦੀ ਕਟਾਈ ਕਰਨ ਲਈ ਦਿਨ ਰਾਤ ਕੰਬਾਇਨਾਂ ਚਲਾਈਆ ਜਾਂਦੀਆਂ ਹਨ। ਇਹ ਕੰਬਾਇਨਾਂ ਰਾਤ ਵੇਲੇ ਹਰੀ ਕਣਕ ਜੋ ਕਿ ਚੰਗੀ ਤਰ੍ਹਾਂ ਸੁੱਕੀ ਨਹੀ ਹੁੰਦੀ ਨੂੰ ਵੀ ਕੱਟ ਦਿੰਦੀਆਂ ਹਨ। ਜਿਸ ਨਾਲ ਕਿਸਨਾਂ ਨੂੰ ਸਿੱਧਾ ਨੁਕਸਾਨ ਹੁੰਦਾ ਹੈ ਇਸ ਤੋਂ ਇਲਾਵਾ ਕੰਬਾਇਨ ਸੜਕ ਰਾਹੀਂ ਖੇਤਾਂ ਵਿਚ ਜਾਦੀਆਂ ਹਨ ਜਿਸ ਕਰਕੇ ਆਮ ਤੌਰ ਤੇ ਟਰੈਫਿਕ ਵਿੱਚ ਵਿਘਨ ਪੈਂਦਾ ਹੈ। ਅਤੇ ਐਕਸੀਡੈਂਟ ਦਾ ਖਤਰਾ ਬਣਿਆ ਰਹਿੰਦਾ ਹੈ। ਕਈ ਵਾਰ ਰਾਤ ਦਾ ਹਨੇਰਾ ਹੋਣ ਕਾਰਨ ਕੰਬਾਇਨਾਂ ਬਿਜਲੀ ਦੀਆਂ ਤਾਰਾਂ ਨਾਲ ਅਚਾਨਕ ਟਕਰਾ ਜਾਂਦੀਆ ਹਨ ਤੇ ਸ਼ਾਰਟ ਸਰਕਟ ਹੋਣ ਨਾਲ ਜਾਨੀ ਮਾਲੀ ਨੁਕਸਾਨ ਹੋ ਜਾਂਦਾ ਹੈ। ਇਸ ਤੋਂ ਇਲਾਵਾ ਰਾਤ ਨੂੰ ਨਮੀ ਹੋਣ ਕਾਰਨ ਕਣਕ ਦੀ ਫਸਲ ਸੁੱਕੀ ਨਹੀ ਹੁੰਦੀ ਅਤੇ ਨਮੀ ਵਾਲੀ ਕਣਕ ਦੀ ਨਿਲਾਮੀ ਵਿਚ ਦੇਰੀ ਹੋ ਜਾਂਦੀ ਹੈ ਜਿਸ ਕਰਕੇ ਕਿਸਾਨਾਂ ਨੂੰ ਕਈ ਕਈ ਦਿਨ ਮੰਡੀਆਂ ਵਿੱਚ ਖੱਜਲ ਖੁਆਰ ਹੋਣਾ ਪੈਦਾ ਹੈ। ਇਸ ਲਈ ਆਮ ਪਬਲਿਕ ਦੀ ਜਾਨ-ਮਾਲ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਰਾਤ ਸਮੇਂ ਕੰਬਾਇਨ ਚਲਾਉਣ ਤੇ ਪਾਬੰਦੀ ਲਗਾਈ ਜਾਣੀ ਜਰੂਰੀ ਹੈ।
Click to Follow Babushahi Facebook page →