ਰਾਤ ਸਮੇਂ ਗਸ਼ਤ ਕੀਤੇ ਜਾਣ ਦਾ ਦ੍ਰਿਸ਼
ਦੀਦਾਰ ਗੁਰਨਾ
ਤਰਨ ਤਾਰਨ 4 ਅਪ੍ਰੈਲ 2026 : ਜ਼ਿਲ੍ਹਾ ਤਰਨ ਤਾਰਨ ਵਿੱਚ ਅਮਨ-ਕਾਨੂੰਨ ਦੀ ਸਥਿਤੀ ਨੂੰ ਹੋਰ ਮਜ਼ਬੂਤ ਬਣਾਉਣ ਅਤੇ ਲੋਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ SSP ਸੁਰੇਂਦਰ ਲਾਂਬਾ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਤਰਨ ਤਾਰਨ ਪੁਲਿਸ ਵੱਲੋਂ ਰਾਤ ਸਮੇਂ ਗਸਤ ਨੂੰ ਕਾਫੀ ਤੇਜ਼ ਕਰ ਦਿੱਤਾ ਗਿਆ ਹੈ , ਪੁਲਿਸ ਵੱਲੋਂ ਸ਼ਹਿਰ ਦੇ ਮੁੱਖ ਚੌਕਾਂ, ਬਾਜ਼ਾਰਾਂ ਅਤੇ ਸੰਵੇਦਨਸ਼ੀਲ ਇਲਾਕਿਆਂ ਵਿੱਚ ਨਾਕਾਬੰਦੀ ਕਰਕੇ ਵਾਹਨਾਂ ਦੀ ਸਖ਼ਤ ਜਾਂਚ ਕੀਤੀ ਜਾ ਰਹੀ ਹੈ , ਇਸ ਦੇ ਨਾਲ ਹੀ ਪਿੰਡਾਂ ਵਿੱਚ ਵੀ ਪੁਲਿਸ ਟੀਮਾਂ ਵੱਲੋਂ ਲਗਾਤਾਰ ਗਸਤ ਕੀਤੀ ਜਾ ਰਹੀ ਹੈ ਤਾਂ ਜੋ ਕਿਸੇ ਵੀ ਅਣਚਾਹੀ ਘਟਨਾ ਨੂੰ ਵਾਪਰਨ ਤੋਂ ਪਹਿਲਾਂ ਹੀ ਰੋਕਿਆ ਜਾ ਸਕੇ
ਜਾਣਕਾਰੀ ਅਨੁਸਾਰ ਪੁਲਿਸ ਅਧਿਕਾਰੀਆਂ ਖੁਦ ਮੈਦਾਨ ਵਿੱਚ ਉਤਰ ਕੇ ਗਸਤ ਦੀ ਨਿਗਰਾਨੀ ਕਰ ਰਹੇ ਹਨ ਅਤੇ ਕਰਮਚਾਰੀਆਂ ਨੂੰ ਸਾਵਧਾਨ ਅਤੇ ਮੁਸਤੈਦ ਰਹਿਣ ਲਈ ਦਿਸ਼ਾ-ਨਿਰਦੇਸ਼ ਦਿੱਤੇ ਗਏ ਹਨ , ਪੁਲਿਸ ਵੱਲੋਂ ਸ਼ੱਕੀ ਵਿਅਕਤੀਆਂ ‘ਤੇ ਖ਼ਾਸ ਨਿਗਰਾਨੀ ਰੱਖੀ ਜਾ ਰਹੀ ਹੈ ਅਤੇ ਰਾਤ ਦੇ ਸਮੇਂ ਹੋਣ ਵਾਲੀ ਹਰ ਗਤੀਵਿਧੀ ‘ਤੇ ਪੈਨੀ ਨਜ਼ਰ ਰੱਖੀ ਜਾ ਰਹੀ ਹੈ
Click to Follow Babushahi Facebook page →