ਵਿਧਾਇਕ ਐਡਵੋਕੇਟ ਲਖਵੀਰ ਸਿੰਘ ਰਾਏ
ਦੀਦਾਰ ਗੁਰਨਾ
ਫ਼ਤਹਿਗੜ੍ਹ ਸਾਹਿਬ 04 ਅਪ੍ਰੈਲ 2026 : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਗਤੀਸ਼ੀਲ ਅਗਵਾਈ ਹੇਠ ਪੰਜਾਬ ਸਰਕਾਰ ਬਜ਼ੁਰਗ ਨਾਗਰਿਕਾਂ ਨੂੰ ਨਾ ਸਿਰਫ਼ ਸਮਾਜ ਦਾ ਇੱਕ ਅਨਿੱਖੜਵਾਂ ਅੰਗ ਮੰਨਦੀ ਹੈ, ਸਗੋਂ ਆਪਣੀ ਜੀਵੰਤ ਵਿਰਾਸਤ ਅਤੇ ਮਾਣ ਵੀ ਮੰਨਦੀ ਹੈ। ਰਾਜ ਸਰਕਾਰ ਨੇ ਵਿੱਤੀ ਸਾਲ 2025-26 ਦੌਰਾਨ ਜਨਵਰੀ 2026 ਤੱਕ ਬੁਢਾਪਾ ਪੈਨਸ਼ਨ ਯੋਜਨਾ ਤਹਿਤ 3,806 ਕਰੋੜ ਰੁਪਏ ਤੋਂ ਵੱਧ ਜਾਰੀ ਕਰਕੇ "ਸਾਡੇ ਬਜ਼ੁਰਗ, ਸਾਡਾ ਮਾਣ" ਦੇ ਨਾਅਰੇ ਨੂੰ ਅਮਲੀ ਰੂਪ ਦਿੱਤਾ ਹੈ
ਇਹ ਪ੍ਰਗਟਾਵਾ ਕਰਦਿਆਂ ਫਤਿਹਗੜ੍ਹ ਸਾਹਿਬ ਦੇ ਵਿਧਾਇਕ ਐਡਵੋਕੇਟ ਲਖਵੀਰ ਸਿੰਘ ਰਾਏ ਨੇ ਕਿਹਾ ਕਿ ਮਾਨ ਸਰਕਾਰ ਵੱਲੋਂ ਸੂਬੇ ਭਰ ਵਿੱਚ 23.62 ਲੱਖ ਤੋਂ ਵੱਧ ਯੋਗ ਬਜ਼ੁਰਗ ਲਾਭਪਾਤਰੀਆਂ ਨੂੰ ਬੁਢਾਪਾ ਪੈਨਸ਼ਨ ਸਕੀਮ ਅਧੀਨ ਨਿਯਮਤ ਤੌਰ ’ਤੇ ਵਿੱਤੀ ਸਹਾਇਤਾ ਪ੍ਰਦਾਨ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਰਾਜ ਸਰਕਾਰ ਵੱਲੋਂ ਹਰੇਕ ਯੋਗ ਬਜ਼ੁਰਗ ਨਾਗਰਿਕਾਂ ਨੂੰ 1500 ਰੁਪਏ ਦੀ ਮਹੀਨਾਵਾਰ ਪੈਨਸ਼ਨ ਦਿੱਤੀ ਜਾ ਰਹੀ ਹੈ, ਤਾਂ ਜੋ ਉਹ ਆਪਣੀ ਰੋਜ਼ਾਨਾ ਜ਼ਿੰਦਗੀ ਨੂੰ ਮਾਣ, ਸੁਰੱਖਿਆ ਅਤੇ ਆਜ਼ਾਦੀ ਨਾਲ ਜੀਅ ਸਕਣ
ਵਿਧਾਇਕ ਰਾਏ ਨੇ ਕਿਹਾ ਕਿ ਸਾਰੇ ਲਾਭਪਾਤਰੀਆਂ ਲਈ ਸਮੇਂ ਸਿਰ ਅਤੇ ਪਾਰਦਰਸ਼ੀ ਢੰਗ ਨਾਲ ਪੈਨਸ਼ਨਾਂ ਦੀ ਵੰਡ ਨੂੰ ਯਕੀਨੀ ਬਣਾਉਣ ਲਈ, ਪੰਜਾਬ ਸਰਕਾਰ ਨੇ 4,100 ਕਰੋੜ ਰੁਪਏ ਦਾ ਬਜਟ ਉਪਬੰਧ ਰੱਖਿਆ ਹੈ, ਜਿਸ ਨਾਲ ਇਹ ਯਕੀਨੀ ਬਣਾਇਆ ਗਿਆ ਹੈ ਕਿ ਕਿਸੇ ਵੀ ਬਜ਼ੁਰਗ ਨਾਗਰਿਕ ਨੂੰ ਆਪਣੀ ਯੋਗ ਸਹਾਇਤਾ ਪ੍ਰਾਪਤ ਕਰਨ ਵਿੱਚ ਕਿਸੇ ਵੀ ਅਸੁਵਿਧਾ ਦਾ ਸਾਹਮਣਾ ਨਾ ਕਰਨਾ ਪਵੇ
ਉਨ੍ਹਾਂ ਕਿਹਾ ਕਿ ਬਜ਼ੁਰਗ ਨਾਗਰਿਕ ਪੰਜਾਬ ਦੇ ਸਮਾਜਿਕ ਵਿਰਸੇ, ਸਿਆਣਪ ਅਤੇ ਕਦਰਾਂ-ਕੀਮਤਾਂ ਦੇ ਰਖਵਾਲੇ ਹਨ। ‘ਰੰਗਲਾ ਪੰਜਾਬ’ ਦੇ ਸੁਪਨੇ ਨੂੰ ਸਾਕਾਰ ਕਰਨ ਲਈ ਉਨ੍ਹਾਂ ਦੀ ਸੁਰੱਖਿਆ, ਮਾਣ ਅਤੇ ਖੁਸ਼ਹਾਲੀ ਬੇਹੱਦ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਇਹ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਕਿ ਹਰ ਬਜ਼ੁਰਗ ਨਾਗਰਿਕ ਆਪਣੀ ਜਿੰਦਗੀ ਬਿਨਾਂ ਕਿਸੇ ਚਿੰਤਾ, ਸਨਮਾਨ ਅਤੇ ਮਜ਼ਬੂਤ ਸਰਕਾਰੀ ਸਹਾਇਤਾ ਨਾਲ ਬਿਤਾਏ ਤਾਂ ਜੋ ਪੰਜਾਬ ਖੁਸ਼ਹਾਲ, ਸੁਰੱਖਿਅਤ ਅਤੇ ਜੀਵੰਤ ਬਣਿਆ ਰਹੇ
Click to Follow Babushahi Facebook page →