ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਸੈਕਟਰ 56 ਵਿੱਚ ਵਿਛਾਈਆਂ ਪਾਣੀ ਦੀਆਂ ਪਾਈਪਾਂ ਅਤੇ ਵਾਟਰ ਮੀਟਰ ਚੈਂਬਰਾਂ ਦਾ ਕੀਤਾ ਉਦਘਾਟਨ
ਪ੍ਰਮੋਦ ਭਾਰਤੀ
ਚੰਡੀਗੜ੍ਹ, 4 ਅਪ੍ਰੈਲ,2026
ਚੰਡੀਗੜ੍ਹ ਦੇ ਸਰਬਪੱਖੀ ਵਿਕਾਸ ਪ੍ਰਤੀ ਆਪਣੀ ਸੋਚ ਨੂੰ ਹੋਰ ਅੱਗੇ ਵਧਾਉਂਦੇ ਹੋਏ, ਸਥਾਨਕ ਮੈਂਬਰ ਲੋਕ ਸਭਾ ਅਤੇ ਸਾਬਕਾ ਕੇਂਦਰੀ ਮੰਤਰੀ ਮਨੀਸ਼ ਤਿਵਾੜੀ ਵੱਲੋਂ ਅੱਜ 320 ਸਮਾਲ ਫਲੈਟਸ ਸੈਕਟਰ 56 ਵਿਖੇ ਵਿਛਾਈਆਂ ਗਈਆਂ ਪਾਣੀ ਦੀਆਂ ਪਾਈਪਾਂ ਅਤੇ ਵਾਟਰ ਮੀਟਰ ਚੈਂਬਰਾਂ ਦਾ ਉਦਘਟਨ ਕੀਤਾ ਗਿਆ। ਇਸ ਕੰਮ ਵਾਸਤੇ ਸੰਸਦ ਮੈਂਬਰ ਵਲੋਂ 13 ਲੱਖ 63 ਹਜਾਰ ਰੁਪਏ ਦੀ ਗ੍ਰਾਂਟ ਆਪਣੇ ਐੱਮ ਪੀ ਕੋਟੇ ਵਿੱਚੋਂ ਜਾਰੀ ਕੀਤੀ ਗਈ ਸੀ। ਇਸ ਦੌਰਾਨ ਤਿਵਾੜੀ ਨਾਲ ਇਲਾਕਾ ਕੌਂਸਲਰ ਮਨੱਵਰ, ਚੰਡੀਗੜ੍ਹ ਕਾਂਗਰਸ ਪ੍ਰਧਾਨ ਐੱਚ ਐੱਸ ਲੱਕੀ ਵੀ ਮੌਜੂਦ ਰਹੇ।
ਇਸ ਮੌਕੇ ਬੋਲਦਿਆਂ, ਸੰਸਦ ਮੈਂਬਰ ਤਿਵਾੜੀ ਨੇ ਕਿਹਾ ਕਿ ਸ਼ਹਿਰ ਦੇ ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਨਾ ਅਤੇ ਉਨ੍ਹਾਂ ਨੂੰ ਮੁਢਲੀਆਂ ਸੁਵਿਧਾਵਾਂ ਪ੍ਰਦਾਨ ਕਰਨਾ ਉਹ ਆਪਣੀ ਜਿੰਮੇਵਾਰੀ ਸਮਝਦੇ ਹਨ। ਇਸ ਲਈ ਉਹ ਆਪਣੇ ਅਖਤਿਆਰੀ ਕੋਟੇ ਵਿਚੋਂ ਲਗਾਤਾਰ ਵੱਖ-ਵੱਖ ਵਿਕਾਸ ਕਾਰਜਾਂ ਲਈ ਫੰਡ ਜਾਰੀ ਕਰਦੇ ਰਹਿੰਦੇ ਹਨ। ਉਨ੍ਹਾਂ ਨੇ ਕਿਹਾ ਕਿ ਮੌਜੂਦਾ ਪ੍ਰੋਜੈਕਟ ਨਾਲ ਇਲਾਕੇ ਦੇ ਲੋਕਾਂ ਸਾਫ ਸੁਥਰਾ ਪਾਣੀ ਮਿਲੇਗਾ, ਜਿਸਦੀ ਲੰਬੇ ਸਮੇਂ ਤੋਂ ਮੰਗ ਚਲ ਰਹੀ ਸੀ।
ਇਸ ਦੌਰਾਨ ਚੰਡੀਗ਼ੜ੍ਹ ਕਾਂਗਰਸ ਪਾਰਟੀ ਲੱਕੀ ਅਤੇ ਕੌਂਸਲਰ ਮਨੱਵਰ ਨੇ ਸੰਸਦ ਮੈਂਬਰ ਤਿਵਾੜੀ ਦਾ ਇਲਾਕੇ ਦੇ ਵਿਕਾਸ ਲਈ ਫੰਡ ਜਾਰੀ ਕਰਨ ਲਈ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਕਾਂਗਰਸ ਵਿਕਾਸ ਦੀ ਸਿਆਸਤ ਉੱਪਰ ਭਰੋਸਾ ਕਰਦੀ ਹੈ ਅਤੇ ਇਹ ਪ੍ਰੋਜੈਕਟ ਉਸਦੀ ਉਦਾਹਰਨ ਹੈ।
Click to Follow Babushahi Facebook page →