ਜ਼ਿਲ੍ਹਾ ਕਾਂਗਰਸ ਪ੍ਰਧਾਨ ਕੁਲਵੰਤ ਰਾਏ ਸਿੰਗਲਾ
ਦੀਦਾਰ ਗੁਰਨਾ
ਬੁਢਲਾਡਾ 5 ਅਪ੍ਰੈਲ 2026 : ਜ਼ਿਲ੍ਹਾ ਕਾਂਗਰਸ ਪ੍ਰਧਾਨ ਕੁਲਵੰਤ ਰਾਏ ਸਿੰਗਲਾ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਸੂਬੇ ਵਿੱਚ ਹਾਲ ਹੀ ਵਿੱਚ ਪਏ ਬੇਮੌਸਮੀ ਮੀਂਹ, ਤੇਜ਼ ਹਵਾਵਾਂ ਅਤੇ ਗੜੇਮਾਰੀ ਕਾਰਨ ਕਿਸਾਨਾਂ ਦੀਆਂ ਫ਼ਸਲਾਂ ਨੂੰ ਹੋਏ ਭਾਰੀ ਨੁਕਸਾਨ ਦਾ ਤੁਰੰਤ ਯੋਗ ਮੁਆਵਜ਼ਾ ਦਿੱਤਾ ਜਾਵੇ , ਉਨ੍ਹਾਂ ਕਿਹਾ ਕਿ ਇਸ ਕੁਦਰਤੀ ਆਫ਼ਤ ਨੇ ਕਿਸਾਨਾਂ ਦੀਆਂ ਉਮੀਦਾਂ ‘ਤੇ ਪਾਣੀ ਫੇਰ ਦਿੱਤਾ ਹੈ ਅਤੇ ਸਰਕਾਰ ਨੂੰ ਸੰਵੇਦਨਸ਼ੀਲ ਹੋ ਕੇ ਤੁਰੰਤ ਕਾਰਵਾਈ ਕਰਨੀ ਚਾਹੀਦੀ ਹੈ , ਸਿੰਗਲਾ ਨੇ ਦੱਸਿਆ ਕਿ ਪੰਜਾਬ ਦੇ ਕਈ ਖੇਤਰਾਂ ਵਿੱਚ ਕਣਕ ਦੀ ਪੱਕੀ ਫ਼ਸਲ ਮੀਂਹ ਅਤੇ ਗੜੇਮਾਰੀ ਨਾਲ ਵਿਛ ਗਈ ਹੈ , ਰਿਪੋਰਟਾਂ ਮੁਤਾਬਕ ਹਜ਼ਾਰਾਂ ਏਕੜ ਫ਼ਸਲ ਪ੍ਰਭਾਵਿਤ ਹੋਈ ਹੈ ਅਤੇ ਕਈ ਥਾਵਾਂ ‘ਤੇ ਕਿਸਾਨਾਂ ਨੂੰ 50 ਤੋਂ 80 ਫੀਸਦੀ ਤੱਕ ਨੁਕਸਾਨ ਝੇਲਣਾ ਪਿਆ ਹੈ , ਉਨ੍ਹਾਂ ਕਿਹਾ ਕਿ ਇਹ ਸਮਾਂ ਕੱਟੀ ਦਾ ਸੀ ਅਤੇ ਕਿਸਾਨ ਆਪਣੀ ਸਾਲ ਭਰ ਦੀ ਮਿਹਨਤ ਦਾ ਫਲ ਲੈਣ ਦੀ ਉਮੀਦ ਕਰ ਰਹੇ ਸਨ, ਪਰ ਅਚਾਨਕ ਆਏ ਮੌਸਮੀ ਬਦਲਾਅ ਨੇ ਉਨ੍ਹਾਂ ਨੂੰ ਆਰਥਿਕ ਤੌਰ ‘ਤੇ ਕਮਜ਼ੋਰ ਕਰ ਦਿੱਤਾ ਹੈ , ਸਿੰਗਲਾ ਨੇ ਕਿਹਾ ਕਿ ਪਹਿਲਾਂ ਵੀ ਕਿਸਾਨਾਂ ਨੂੰ ਬਾੜ੍ਹ ਅਤੇ ਹੋਰ ਕੁਦਰਤੀ ਆਫ਼ਤਾਂ ਕਾਰਨ ਨੁਕਸਾਨ ਹੋਇਆ ਸੀ, ਪਰ ਅਜੇ ਤੱਕ ਉਨ੍ਹਾਂ ਨੂੰ ਪੂਰਾ ਮੁਆਵਜ਼ਾ ਨਹੀਂ ਮਿਲਿਆ , ਜ਼ਿਲ੍ਹਾ ਕਾਂਗਰਸ ਪ੍ਰਧਾਨ ਨੇ ਸਰਕਾਰ ਨੂੰ ਅਪੀਲ ਕੀਤੀ ਕਿ ਤੁਰੰਤ ਵਿਸ਼ੇਸ਼ ਗਿਰਦਾਵਰੀ ਕਰਵਾਈ ਜਾਵੇ ਅਤੇ ਪ੍ਰਭਾਵਿਤ ਕਿਸਾਨਾਂ ਨੂੰ ਜਲਦੀ ਤੋਂ ਜਲਦੀ ਮੁਆਵਜ਼ਾ ਜਾਰੀ ਕੀਤਾ ਜਾਵੇ। ਉਨ੍ਹਾਂ ਇਹ ਵੀ ਮੰਗ ਕੀਤੀ ਕਿ ਮੁਆਵਜ਼ੇ ਦੀ ਰਕਮ ਹਕੀਕਤੀ ਨੁਕਸਾਨ ਦੇ ਅਨੁਸਾਰ ਹੋਵੇ ਤਾਂ ਜੋ ਕਿਸਾਨ ਆਪਣੀ ਆਰਥਿਕ ਹਾਲਤ ਨੂੰ ਸੰਭਾਲ ਸਕਣ
Click to Follow Babushahi Facebook page →